ਘਰ ’ਚ ਦਾਖ਼ਲ ਹੋ ਕੇ ਗਹਿਣੇ ਅਤੇ ਨਗਦੀ ਚੋਰੀ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ

04/16/2022 2:15:54 PM

ਧਾਰੀਵਾਲ (ਜਵਾਹਰ) - ਘਰ ’ਚ ਦਾਖ਼ਲ ਹੋ ਕੇ ਗਹਿਣੇ ਅਤੇ ਨਗਦੀ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਥਾਣਾ ਧਾਰੀਵਾਲ ਦੀ ਪੁਲਸ ਨੇ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ 457,380 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਯੂਸਫ ਮਸੀਹ ਨੇ ਦੱਸਿਆ ਕਿ ਸਿਮਰਨਜੀਤ ਕੌਰ ਪਤਨੀ ਸਰਵਨ ਸਿੰਘ ਵਾਸੀ ਜਫਰਵਾਲ 8-4-22 ਨੂੰ ਆਪਣੇ ਘਰ ਨੂੰ ਤਾਲੇ ਲਗਾ ਕੇ ਬੱਚਿਆਂ ਸਮੇਤ ਆਪਣੇ ਪੇਕੇ ਪਿੰਡ ਸਮਸ਼ੇਰਪੁਰ ਗਈ ਹੋਈ ਸੀ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: 1 ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ

ਜਦ ਉਹ 10-4-22 ਨੂੰ ਘਰ ਵਾਪਸ ਆਈ ਤਾਂ ਵੇਖਿਆ ਕਿ ਘਰ ਦੀਆਂ ਸਾਰੀਆਂ ਲਾਈਟਾਂ ਜਗ ਰਹੀਆਂ ਸਨ ਅਤੇ ਇਕ ਬਾਰੀ ਟੁੱਟੀ ਅਤੇ ਖੁੱਲ੍ਹੀ ਹੋਈ ਸੀ। ਬੈੱਡ ਰੂਮ ਵਿਚ ਪਈ ਅਲਮਾਰੀ ਦਾ ਲਾਕਰ ਟੁੱਟਾ ਹੋਇਆ ਸੀ। ਜਿਸ ਵਿਚੋਂ 2 ਚੂੜੀਆਂ ਸੋਨਾ ਵਜਨੀ ਕਰੀਬ 2 ਤੋਲੇ, ਇਕ ਚੈਨੀ ਸਮੇਤ ਲਾਕਟ ਵਜਨੀ ਡੇਢ ਤੋਲਾ, ਇਕ ਲੇਡੀ ਟਾਪਸ ਸੋਨਾ ਵਜਨੀ ਕਰੀਬ ਡੇਢ ਤੋਲਾ, ਇਕ ਲੇਡੀ ਸਾਪ ਸੋਨਾ ਵਜਨੀ ਡੇਢ ਤੋਲਾ ਅਤੇ 20 ਹਜ਼ਾਰ ਰੁਪਏ ਨਗਦੀ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ। 

ਪੜ੍ਹੋ ਇਹ ਵੀ ਖ਼ਬਰ - ਬੰਦ ਡੱਬੇ ’ਚ ਦੁਬਈ ਤੋਂ ਪੰਜਾਬ ਪੁੱਜੀ ਜਗਤਾਰ ਦੀ ਮ੍ਰਿਤਕ ਦੇਹ, ਇਸ ਕਾਰਨ ਡੇਢ ਮਹੀਨਾ ਪਹਿਲਾਂ ਕੀਤੀ ਸੀ ਖ਼ੁਦਕੁਸ਼ੀ

ਪੁਲਸ ਅਧਿਕਾਰੀ ਨੇ ਦੱਸਿਆ ਕਿ ਸਿਮਰਨਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਹੈ। ਪੁਲਸ ਵਲੋਂ ਇਸ ਮਾਮਲੇ ਦੀ ਜਦੋਂ ਜਾਂਚ ਕੀਤੀ ਤਾਂ ਪਰਿਵਾਰ ਵੱਲੋਂ ਭਾਲ ਕਰਨ ’ਤੇ ਪਤਾ ਲੱਗਾ ਕਿ ਉਕਤ ਚੋਰੀ ਮਨਦੀਪ ਪੁੱਤਰ ਪ੍ਰੇਮ ਮਸੀਹ ਵਾਸੀ ਸੁਜਾਨਪੁਰ ਨੇ ਕੀਤੀ ਹੈ। ਪੁਲਸ ਨੇ ਉਕਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ ਇਕ ਚੈਨੀ ਸਮੇਤ ਲਾਕਟ ਸੋਨਾ ਵਜਨੀ ਡੇਢ ਤੋਲਾ ਬਰਾਮਦ ਕਰ ਲਿਆ ਹੈ।

ਪੜ੍ਹੋ ਇਹ ਵੀ ਖ਼ਬਰ - ਵਿਸਾਖੀ ’ਤੇ ਪਾਕਿ ਗਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ, ਗੁਰਦੁਆਰਾ ਪੰਜਾ ਸਾਹਿਬ ਹੋਣਾ ਸੀ ਨਤਮਸਤਕ


rajwinder kaur

Content Editor

Related News