3 ਕਿੱਲੋਂ ਕਾਲੀ ਖਸ਼ਖਸ ਅਤੇ 300 ਗ੍ਰਾਮ ਅਫੀਮ ਸਣੇ ਦੋਸ਼ੀ ਗ੍ਰਿਫ਼ਤਾਰ

04/28/2022 11:06:22 AM

ਕਾਹਨੂੰਵਾਨ (ਸੁਨੀਲ) - ਥਾਣਾ ਕਾਹਨੂੰਵਾਨ ਦੀ ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ 3 ਕਿੱਲੋਂ ਕਾਲੀ ਖਸ਼ਖਸ ਅਤੇ 300 ਗ੍ਰਾਮ ਅਫੀਮ ਬਰਾਮਦ ਕਰਕੇ ਐੱਨ.ਡੀ.ਪੀ.ਐੱਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਜਗਦੀਸ ਸਿੰਘ ਨੇ ਦੱਸਿਆ ਕਿ ਉੁਹ ਪੁਲਸ ਪਾਰਟੀ ਦੇ ਨਾਲ ਪਿੰਡ ਭਿੱਟੇਵੰਡ ਨੇੜੇ ਮੌਜੂਦ ਸੀ।

ਪੜ੍ਹੋ ਇਹ ਵੀ ਖ਼ਬਰ: ਇਸ਼ਕ ’ਚ ਅੰਨ੍ਹੀ 3 ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਲਵ ਮੈਰਿਜ਼ ਕਰਵਾਉਣ ਵਾਲੇ ਸ਼ਖ਼ਸ ਨਾਲ ਹੋਈ ਫ਼ਰਾਰ

ਇਸ ਦੌਰਾਨ ਏ.ਐੱਸ.ਆਈ ਨਰੇਸ਼ ਕੁਮਾਰ ਨੇ ਫੋਨ ’ਤੇ ਇਤਲਾਹ ਦਿੱਤੀ ਕਿ ਉਸ ਨੇ ਪੁਲਸ ਪਾਰਟੀ ਅਤੇ ਸਪੈਸ਼ਲ ਬ੍ਰਾਂਚ ਦੇ ਕਰਮਚਾਰੀਆਂ ਨਾਲ ਦੋਸ਼ੀ ਤਰਸੇਮ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਭੱਟੀਆਂ ਦੇ ਘਰ ਛਾਪਾ ਮਾਰ ਕੇ ਦੋਸ਼ੀ ਨੂੰ ਕਾਬੂ ਕੀਤਾ ਹੈ। ਉਸ ਦੇ ਹੱਥ ਵਿਚ ਫੜੇ ਮੋਮੀ ਲਿਫਾਫੇ ਵਿਚ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੈ। ਪੁਲਸ ਅਧਿਕਾਰੀ ਜਗਦੀਸ ਸਿੰਘ ਨੇ ਦੱਸਿਆ ਕਿ ਜਦ ਉਸ ਨੇ ਮੌਕੇ ’ਤੇ ਪਹੁੰਚ ਕੇ ਦੋਸ਼ੀ ਪਾਸੋਂ ਬਰਾਮਦ ਕੀਤੇ ਲਿਫਾਫੇ ਨੂੰ ਚੈੱਕ ਕੀਤਾ ਤਾਂ ਉਸ ਵਿਚੋਂ 3 ਕਿੱਲੋਂ ਕਾਲੀ ਖਸ਼ਖਸ ਅਤੇ 300 ਗ੍ਰਾਮ ਅਫੀਮ ਬਰਾਮਦ ਹੋਈ। ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: 12ਵੀਂ ਜਮਾਤ ਦੇ ਵਿਦਿਆਰਥੀ ਦਾ ਗੋਲੀ ਮਾਰ ਕੀਤਾ ਕਤਲ, ਫੈਲੀ ਸਨਸਨੀ (ਤਸਵੀਰਾਂ)


rajwinder kaur

Content Editor

Related News