ਕਿਸਾਨ ਅੰਦੋਲਨ ’ਚ ਬਿਹਤਰ ਸੇਵਾਵਾਂ ਦੇਣ ਵਾਲੇ ਵੈਟਰਨਰੀ ਇੰਸਪੈਕਟਰਜ਼ ਸਨਮਾਨਿਤ

Saturday, Apr 03, 2021 - 03:01 PM (IST)

ਪਠਾਨਕੋਟ (ਆਦਿੱਤਿਆ, ਰਾਜਨ)-ਮਾਲਵਾ ਖਿੱਤੇ ’ਚ ਹੋਏ ਸੰਘਰਸ਼ਾਂ ’ਚ ਅਹਿਮ ਭੂਮਿਕਾ ਨਿਭਾਉਣ ਵਾਲੇ ਜਗਰਾਜ ਟੱਲੇਵਾਲ ਦੀ ਅੱਜ ਵਿਦਾਇਗੀ ਪਾਰਟੀ ਆਯੋਜਿਤ ਕੀਤੀ ਗਈ, ਜਿਸ ’ਚ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਅਤੇ ਮੁੱਖ ਨੀਤੀਘਾੜੇ ਡਾਕਟਰ ਦਰਸ਼ਨ ਪਾਲ ਦਿੱਲੀ ਤੋਂ ਉਚੇਚੇ ਤੌਰ ’ਤੇ ਪਹੁੰਚੇ। ਇਸ ਦੌਰਾਨ ਕਿਸਾਨ ਅੰਦੋਲਨ ’ਚ ਬਿਹਤਰੀਨ ਸੇਵਾਵਾਂ ਦੇਣ ਬਦਲੇ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਜਸਵਿੰਦਰ ਬੜੀ, ਕਿਸ਼ਨ ਚੰਦਰ ਮਹਾਜਨ, ਰਾਮ ਲੁਭਾਇਆ, ਰਾਜੀਵ ਮਲਹੋਤਰਾ, ਗੁਰਦੀਪ ਸਿੰਘ ਬਾਸੀ, ਅਵਤਾਰ ਸਿੰਘ ਪੱਪੂ, ਨਿਰਭੈ ਸਿੰਘ ਨੂੰ ਆਪਣੀ ਜਥੇਬੰਦੀ ਅਤੇ ਕਿਸਾਨ ਅੰਦੋਲਨ ਦੀ ਰੱਜਵੀਂ ਕਵਰੇਜ ਕਰਨ ਬਦਲੇ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਜ਼ਿਲਾ ਬਰਨਾਲਾ ਅਤੇ ਸੀਨੀਅਰ ਆਗੂ ਮਨਜੀਤ ਰਾਜ ਬਰਨਾਲਾ ਦੀ ਹਾਜ਼ਰੀ ’ਚ ਸਨਮਾਨਿਤ ਕੀਤਾ ਗਿਆ।

PunjabKesari

ਇਸ ਮੌਕੇ ਐਸੋਸੀਏਸ਼ਨ ਦੇ ਸੂਬਾ ਪ੍ਰੈੱਸ ਸਕੱਤਰ ਕਿਸ਼ਨ ਚੰਦਰ ਮਹਾਜਨ ਨੇ ਕ੍ਰਾਂਤੀਕਾਰੀ ਆਗੂ ਡਾ. ਦਰਸ਼ਨ ਪਾਲ ਦੇ ਚਰਨਾਂ ਦੀ ਮਿੱਟੀ ਚੁੱਕ ਕੇ ਆਪਣੇ ਮੱਥੇ ’ਤੇ ਲਾਈ ਅਤੇ ਪ੍ਰਣ ਕੀਤਾ ਕਿ ਜਿੰਨਾ ਚਿਰ ਮੋਦੀ ਸਰਕਾਰ ਖੇਤੀਬਾੜੀ ਨਾਲ ਸਬੰਧਤ ਕਾਲੇ ਕਾਨੂੰਨ, ਜੋ ਕਿਸਾਨਾਂ ਦੀ ਮੌਤ ਦੇ ਵਾਰੰਟ ਹਨ, ਵਾਪਿਸ ਨਹੀਂ ਲੈਂਦੀ, ਓਨਾ ਚਿਰ ਕਿਸਾਨ ਅੰਦੋਲਨ ਦੀ ਸਫਲਤਾ ਲ‌ਈ ਦਿਨ-ਰਾਤ ਇਕ ਕਰ ਦਿੱਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੇ ਹਰ ਹੁਕਮ ਦੀ ਪੂਰੀ ਤਨਦੇਹੀ ਨਾਲ ਪਾਲਣਾ ਕੀਤੀ ਜਾਵੇਗੀ


Anuradha

Content Editor

Related News