ਭਿਆਨਕ ਹਾਦਸੇ ਨੇ ਉਜਾੜਿਆ ਘਰ, ਮੋਟਰਸਾਈਕਲ ਤੇ ਕਾਰ ਦੀ ਟੱਕਰ ''ਚ ਨੌਜਵਾਨ ਦੀ ਮੌਤ

Thursday, Mar 26, 2026 - 06:16 PM (IST)

ਭਿਆਨਕ ਹਾਦਸੇ ਨੇ ਉਜਾੜਿਆ ਘਰ, ਮੋਟਰਸਾਈਕਲ ਤੇ ਕਾਰ ਦੀ ਟੱਕਰ ''ਚ ਨੌਜਵਾਨ ਦੀ ਮੌਤ

ਗੁਰੂ ਕਾ ਬਾਗ (ਭੱਟੀ)- ਅੱਜ ਸਵੇਰੇ ਕਸਬਾ ਗੁਰੂ ਕਾ ਬਾਗ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ ਪੁੱਤਰ ਪ੍ਰਤਾਪ ਸਿੰਘ (ਉਮਰ 27 ਸਾਲ) ਵਾਸੀ ਪਿੰਡ ਤੇੜਾ ਕਲਾਂ ਤਹਿ: ਅਜਨਾਲਾ ਜੋ ਕਿ ਮਿਸਤਰੀ ਦਾ ਕੰਮ ਕਰਦਾ ਸੀ, ਆਪਣੇ ਮੋਟਰਸਾਈਕਲ ਨੰ: ਪੀ ਬੀ 14 ਡੀ 6271 'ਤੇ ਸਵਾਰ ਹੋ ਕੇ ਅੰਮ੍ਰਿਤਸਰ ਵਿਖੇ ਆਪਣੇ ਕੰਮ 'ਤੇ ਜਾ ਰਿਹਾ ਸੀ ।

ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਿਸੇ ਹੋਰ ਦੇ ਭੁਲੇਖੇ ਸੈਲੂਨ ਮਾਲਕ ਨੂੰ ਵੱਢ ਗਏ ਮੁਲਜ਼ਮ

ਇਸ ਦੌਰਾਨ ਅਚਾਨਕ ਪਿੰਡ ਸੈਂਸਰਾ ਕਲਾਂ ਨੇੜੇ ਬਣ ਰਹੇ ਸਟੇਡੀਅਮ ਦੇ ਕੋਲ ਦੂਜੀ ਸਾਈਡ ਤੋਂ ਤੇਜ਼ ਰਫਤਾਰ ਨਾਲ ਆ ਰਹੀ ਕਾਰ ਜਿਸਦਾ ਨੰਬਰ ਪੀ ਬੀ 02 ਸੀ ਐਚ 0355 ਹੈ, ਨਾਲ ਟੱਕਰ ਹੋ ਗਈ, ਜਿਸ ਦੇ ਸਿੱਟੇ ਵਜੋਂ ਉਕਤ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ

ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਉਕਤ ਨੌਜਵਾਨ ਤੇ ਉਸ ਦੇ ਮੋਟਰਸਾਈਕਲ ਨੂੰ ਘੜੀਸਦੀ ਹੋਈ ਲੈ ਗਈ। ਉਧਰ ਥਾਣਾ ਝੰਡੇਰ ਦੇ ਐਸਐਚਓ ਸਤਨਾਮ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਦੋਵੇਂ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਅਜਨਾਲਾ ਵਿਖੇ ਭੇਜ ਦਿੱਤਾ ਤੇ ਅਗਲੇਰੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News