ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ ''ਤੇ ਮੌਤ

Saturday, Jun 27, 2026 - 10:31 AM (IST)

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ ''ਤੇ ਮੌਤ

ਗੁਰਦਾਸਪੁਰ (ਵਿਨੋਦ)- ਤੇਜ਼ ਰਫਤਾਰ ਕਾਰ ਚਾਲਕ ਵੱਲੋਂ ਸਕੂਟਰੀ ਨੂੰ ਟੱਕਰ ਮਾਰਨ 'ਤੇ 4 ਸਾਲਾਂ ਕੁੜੀ ਦੀ ਮੌਕੇ ’ਤੇ ਮੌਤ ਹੋ ਗਈ। ਥਾਣਾ ਸਦਰ ਪੁਲਸ ਨੇ ਅਣਪਛਾਤੇ ਕਾਰ ਚਾਲਕ ਦੇ ਖਿਲਾਫ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਤਾਲਾਸ਼ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-ਪੰਜਾਬ ਪੁਲਸ 'ਚ ਫੇਰਬਦਲ, 7 SHO ਸਮੇਤ 10 ਅਧਿਕਾਰੀਆਂ ਦੇ ਤਬਾਦਲੇ

ਇਸ ਸਬੰਧੀ ਏ.ਐੱਸ.ਆਈ ਜੀਵਨ ਸਿੰਘ ਨੇ ਦੱਸਿਆ ਕਿ ਨਵਨੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਵਿਠਵਾ ਥਾਣਾ ਸ਼੍ਰੀਹਰਗੋਬਿੰਦਪੁਰ ਹਾਲ ਵਾਸੀ ਪੁਲਸ ਲਾਈਨ ਗੁਰਦਾਸਪੁਰ ਨੇ ਬਿਆਨ ਦਿੱਤਾ ਕਿ ਉਸ ਦੀ ਪਤਨੀ ਕਮਲਪ੍ਰੀਤ ਕੌਰ ਆਪਣੇ ਲੜਕੇ ਅਗਮਜੋਤ ਸਿੰਘ 8 ਸਾਲ ਅਤੇ ਬੇਟੀ ਅਮਾਨਤ ਕੌਰ 4 ਸਾਲ ਨਾਲ ਆਪਣੀ ਸਕੂਟਰੀ ਨੰਬਰ ਪੀਬੀ06 ਜੈੱਡ 4712 ’ਤੇ ਸਵਾਰ ਹੋ ਕੇ ਅਮੀਪੁਰ ਤੋਂ ਫਜੀਉਥਰੈਪੀ ਕਰਵਾ ਕੇ ਵਾਪਸ ਆਪਣੇ ਘਰ ਨੂੰ ਜਾ ਰਹੇ ਸੀ । ਇਸ ਦੌਰਾਨ ਜਦ ਉਹ ਨੇੜੇ ਪੁਲੀ ਅਮੀਪੁਰ ਪਹੁੰਚੇ ਤਾਂ ਗੁਰਦਾਸਪੁਰ ਸਾਇਡ ਤੋਂ ਇਕ ਕਾਰ ਨੰਬਰ ਪੀਬੀ02 ਸੀ.ਐੱਚ 1148 ਤੇਜ਼ ਰਫਤਾਰ ਨਾਲ ਆਈ, ਜਿਸ ਨੂੰ ਅਣਪਛਾਤਾ ਵਿਅਕਤੀ ਚਲਾ ਰਿਹਾ ਸੀ ਅਤੇ ਬਿਨਾਂ ਹਾਰਨ ਦਿੱਤੇ ਗਲਤ ਸਾਇਡ ਤੋਂ ਲਿਆ ਕੇ ਉਸ ਦੀ ਪਤਨੀ ਦੀ ਸਕੂਟਰੀ ਵਿਚ ਮਾਰ ਦਿੱਤੀ। ਜਿਸ ਨਾਲ ਉਹ ਸੜਕ ’ਤੇ ਡਿੱਗ ਪਏ ਅਤੇ ਉਸ ਦੀ ਲੜਕੀ ਅਮਾਨਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ’ਚ ਅਣਪਛਾਤੇ ਕਾਰ ਚਾਲਕ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਨਹੀਂ ਰੁਕ ਰਿਹਾ ਫਿਰੌਤੀਆਂ ਦਾ ਸਿਲਸਿਲਾ, ਇਕ ਹੋਰ ਘਰ 'ਤੇ ਚੱਲੀਆਂ ਤਾਬੜਤੋੜ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News