ਕਲਾਨੌਰ ਰੋਡ ''ਤੇ ਭਿਆਨਕ ਸੜਕ ਹਾਦਸਾ; ਕਾਰ ਚਾਲਕ ਸਕੂਟਰੀ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਕੇ ਫ਼ਰਾਰ

Thursday, Sep 10, 2026 - 11:48 AM (IST)

ਕਲਾਨੌਰ ਰੋਡ ''ਤੇ ਭਿਆਨਕ ਸੜਕ ਹਾਦਸਾ; ਕਾਰ ਚਾਲਕ ਸਕੂਟਰੀ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਕੇ ਫ਼ਰਾਰ

ਗੁਰਦਾਸਪੁਰ (ਹਰਮਨ)-ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਵੱਲੋਂ ਇੱਕ ਅਣਪਛਾਤੇ ਕਾਰ ਚਾਲਕ ਵਿਰੁੱਧ ਲਾਪਰਵਾਹੀ ਨਾਲ ਗੱਡੀ ਚਲਾ ਕੇ ਸੜਕ ਹਾਦਸਾ ਅੰਜਾਮ ਦੇਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਸ਼ਮਸ਼ੇਰ ਸਿੰਘ ਪੁੱਤਰ ਅਮਰੀਕ ਸਿੰਘ, ਵਾਸੀ ਰਾਜਪੁਰਾ ਦੇ ਬਿਆਨਾਂ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਅਨੁਸਾਰ 1 ਸਤੰਬਰ 2026 ਨੂੰ ਸ਼ਾਮ ਲਗਭਗ 7:45 ਵਜੇ ਉਹ ਆਪਣੀ ਪਤਨੀ ਭੂਪਿੰਦਰ ਕੌਰ ਨਾਲ ਆਪਣੀ ਸਕੂਟਰੀ (ਨੰਬਰ PB06.AF.4410) 'ਤੇ ਸਵਾਰ ਹੋ ਕੇ ਆਪਣੇ ਸਹੁਰੇ ਪਿੰਡ ਬੱਬੇਹਾਲੀ ਵੱਲ ਜਾ ਰਿਹਾ ਸੀ।

ਇਹ ਵੀ ਪੜ੍ਹੋ- ਪੰਜਾਬ ਦੇ ਕੈਮਿਸਟਾਂ ਲਈ ਵੱਡੀ ਰਾਹਤ, ਹੋਰ 3 ਮਹੀਨਿਆਂ ਦਾ ਮਿਲਿਆ ਸਮਾਂ

ਜਦੋਂ ਉਹ ਕਲਾਨੌਰ ਰੋਡ 'ਤੇ ਪਿੰਡ ਸਲੀਮਪੁਰ ਅਫ਼ਗਾਨਾ ਨੇੜੇ ਪਹੁੰਚੇ, ਤਾਂ ਗੁਰਦਾਸਪੁਰ ਵਾਲੀ ਸਾਈਡ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਸਵਿਫ਼ਟ ਕਾਰ (ਨੰਬਰ PB02.AU.3877) ਦੇ ਅਣਪਛਾਤੇ ਚਾਲਕ ਨੇ ਗਲਤ ਸਾਈਡ ਤੋਂ ਆ ਕੇ ਉਨ੍ਹਾਂ ਦੀ ਸਕੂਟਰੀ ਵਿੱਚ ਸਿੱਧੀ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਸ਼ਮਸ਼ੇਰ ਸਿੰਘ ਅਤੇ ਉਸ ਦੀ ਪਤਨੀ ਨੂੰ ਕਾਫ਼ੀ ਗੰਭੀਰ ਸੱਟਾਂ ਲੱਗੀਆਂ, ਜਦਕਿ ਕਾਰ ਚਾਲਕ ਆਪਣੀ ਗੱਡੀ ਮੌਕੇ 'ਤੇ ਹੀ ਛੱਡ ਕੇ ਫ਼ਰਾਰ ਹੋ ਗਿਆ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਮਿਤੀ 8 ਸਤੰਬਰ 2026 ਨੂੰ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਥਾਣਾ ਸਦਰ ਗੁਰਦਾਸਪੁਰ ਵਿਖੇ ਮੁਕੱਦਮਾ ਨੰਬਰ 173, ਧਾਰਾ 281, 125(a), 125(b), 324(4) BNS ਅਤੇ 279, 337, 338, 427 ਆਈਪੀਸੀ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਤੇ ਕਾਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ ਨੂੰ ਲੈ ਕੇ ਵੱਡਾ ਖੁਲਾਸਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News