ਅਮਰੀਕਾ ਭੇਜਣ ਦੀ ਬਜਾਏ ਇੰਡੋਨੇਸ਼ੀਆ ਭੇਜ ਬਣਾਇਆ ਬੰਧਕ, ਗੰਨ ਪੁਆਇੰਟ ''ਤੇ ਲੈ ਕੇ 45 ਲੱਖ ਦੀ ਮਾਰੀ ਠੱਗੀ

06/03/2023 3:40:44 PM

ਤਰਨ ਤਾਰਨ (ਰਮਨ)- ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਅਮਰੀਕਾ ਭੇਜਣ ਦੀ ਬਜਾਏ ਇੰਡੋਨੇਸ਼ੀਆ ਭੇਜ ਤਸੀਹੇ ਦਿੰਦੇ ਹੋਏ 45 ਲੱਖ ਰੁਪਏ ਦੀ ਠੱਗੀ ਮਾਰਨ ਦੇ ਜੁਰਮ ਹੇਠ ਪਿਓ, ਪੁੱਤਰ, ਮਾਂ, ਨੂੰਹ ਸਮੇਤ 5 ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕਬੂਤਰਬਾਜ਼ੀ ਤਹਿਤ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਨੇੜੇ ਬੰਬ ਮਿਲਣ ਦੀ ਅਫ਼ਵਾਹ, ਪੁਲਸ ਨੇ ਨਿਹੰਗ ਸਣੇ 4 ਨਾਬਾਲਗਾਂ ਨੂੰ ਲਿਆ ਹਿਰਾਸਤ 'ਚ

ਜਾਣਕਾਰੀ ਦਿੰਦੇ ਹੋਏ ਸੁਖਜਿੰਦਰ ਸਿੰਘ ਉਰਫ਼ ਸੁੱਖਾ ਪੁੱਤਰ ਕੁਲਦੀਪ ਸਿੰਘ ਵਾਸੀ ਰੈਸ਼ੀਆਣਾ ਨੇ ਦੱਸਿਆ ਕਿ ਬੀਤੀ 28 ਸਤੰਬਰ ਨੂੰ ਦਿੱਲੀ ਤੋਂ ਇੰਡੋਨੇਸ਼ੀਆ ਫ਼ਲਾਈਟ ਨਾਲ ਅਮਰੀਕਾ ਲਈ ਸੰਦੀਪ ਸਿੰਘ ਪੁੱਤਰ ਸਲਵਿੰਦਰ ਸਿੰਘ ਵਾਸੀ ਪਿੰਡ ਭੈਲ ਢਾਏ ਵਾਲਾ ਜ਼ਿਲ੍ਹਾ ਤਰਨ ਤਾਰਨ ਰਾਹੀਂ ਰਵਾਨਾ ਹੋਇਆ ਸੀ। ਸੁਖਜਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ 30 ਸਤੰਬਰ ਨੂੰ ਇੰਡੋਨੇਸ਼ੀਆ ਪੁੱਜ ਗਿਆ ਤਾਂ ਉੱਥੇ ਮੌਜੂਦ ਸੰਨੀ ਕੁਮਾਰ ਪੁੱਤਰ ਸੋਮ ਰਾਜ ਵਾਸੀ ਸੀਲੇਰੀਆ ਜ਼ਿਲ੍ਹਾ ਹੁਸ਼ਿਆਰਪੁਰ (ਹਾਲ ਵਾਸੀ ਇੰਡੋਨੇਸ਼ੀਆ) ਨੇ ਉਸ ਦਾ ਪਾਸਪੋਰਟ ਅਮਰੀਕਾ ਦੀ ਟਿਕਟ ਕਰਵਾਉਣ ਲਈ ਲੈ ਲਿਆ। ਜਿਸ ਤੋਂ ਬਾਅਦ ਕੁਝ ਵਿਅਕਤੀ ਉਸਨੂੰ ਹੋਰ ਸਾਥੀਆਂ ਦੀ ਮਦਦ ਨਾਲ ਆਪਣੇ ਟਿਕਾਣੇ ’ਤੇ ਬੰਧਕ ਬਣਾਉਦੇ ਹੋਏ ਲੈ ਗਏ।

ਇਹ ਵੀ ਪੜ੍ਹੋ-  ਗਰਮੀਆਂ ਦੀਆਂ ਛੁੱਟੀਆਂ 'ਚ ਅੰਮ੍ਰਿਤਸਰ ਤੋਂ ਜੈਨਗਰ ਤੇ ਅਜ਼ਮੇਰ ਤੋਂ ਦਰਭੰਗਾ ਤੱਕ ਚੱਲਣਗੀਆਂ 2 ਸਪੈਸ਼ਲ ਰੇਲਗੱਡੀਆਂ

ਜਿਨ੍ਹਾਂ ਵਲੋਂ ਉਸ ਨਾਲ ਮਾਰਕੁੱਟ ਕਰਦੇ ਹੋਏ 23 ਦਿਨਾਂ ਤੱਕ ਪਿਸਤੌਲ ਦੀ ਨੋਕ 'ਤੇ ਆਪਣੇ ਕਬਜ਼ੇ ਵਿਚ ਰੱਖਿਆ ਗਿਆ। ਸੁਖਜਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਸ ਨੂੰ ਗੰਨ ਪੁਆਇੰਟ 'ਤੇ ਲੈਂਦੇ ਹੋਏ ਭਾਰਤ ਵਿਚ ਪਰਿਵਾਰਿਕ ਮੈਂਬਰਾਂ ਨੂੰ ਅਮਰੀਕਾ ਪੁੱਜਣ ਸਬੰਧੀ ਕਹਿਣ ਲਈ ਮਜ਼ਬੂਰ ਕੀਤਾ ਗਿਆ ਤਾਂ ਉਨ੍ਹਾਂ ਵਲੋਂ ਸੰਦੀਪ ਸਿੰਘ ਦੀ ਪਤਨੀ ਕਿਰਨਜੀਤ ਕੌਰ, ਪਿਤਾ ਸਲਵਿੰਦਰ ਸਿੰਘ ਪੁੱਤਰ ਮੇਹਰ ਸਿੰਘ, ਪ੍ਰੀਤਮ ਕੌਰ ਪਤਨੀ ਸਲਵਿੰਦਰ ਸਿੰਘ ਨੂੰ 45 ਲੱਖ ਰੁਪਏ ਦੇ ਦਿੱਤੇ ਗਏ। ਸੁਖਜਿੰਦਰ ਸਿੰਘ ਨੇ ਦੱਸਿਆ ਕਿ ਸੰਦੀਪ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਵਿਦੇਸ਼ ’ਚ ਫ਼ਰਾਰ ਹੋਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਬਾਬਤ ਉਨ੍ਹਾਂ ਵਲੋਂ ਜ਼ਿਲ੍ਹੇ ਦੇ ਐੱਸ. ਐੱਸ. ਪੀ ਪਾਸੋਂ ਮੰਗ ਕੀਤੀ ਜਾ ਰਹੀ ਹੈ ਕਿ ਮੁਲਜ਼ਮਾਂ ਦੀ ਐੱਲ. ਓ. ਸੀ. ਜਾਰੀ ਕੀਤੀ ਜਾਵੇ ਅਤੇ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ।

ਇਹ ਵੀ ਪੜ੍ਹੋ- ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ : ਐਡਵੋਕੇਟ ਧਾਮੀ

ਇਸ ਸਬੰਧੀ ਥਾਣਾ ਸਦਰ ਤਰਨਤਾਰਨ ਦੇ ਮੁਖੀ ਗੁਰਚਰਨ ਸਿੰਘ ਨੇ ਦੱਸਿਆ ਕਿ ਸੰਦੀਪ ਸਿੰਘ, ਉਸ ਦੀ ਪਤਨੀ ਕਿਰਨਜੀਤ ਕੌਰ, ਪਿਤਾ ਸਲਵਿੰਦਰ ਸਿੰਘ ਪੁੱਤਰ ਮੇਹਰ ਸਿੰਘ, ਮਾਤਾ ਪ੍ਰੀਤਮ ਕੌਰ ਵਾਸੀ ਪਿੰਡ ਭੈਲ ਢਾਏ ਵਾਲਾ ਸਮੇਤ ਸੰਨੀ ਕੁਮਾਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਦੇ ਹੋਏ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਕਲਯੁਗੀ ਸਹੁਰਿਆਂ ਦਾ ਕਾਰਾ, ਰੋਟੀ 'ਚ ਜ਼ਹਿਰ ਦੇ ਕੇ ਮਾਰੀ ਨੂੰਹ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News