ਹੋਟਲ ਦੇ ਸ਼ੈੱਫ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

Saturday, Sep 27, 2025 - 12:57 PM (IST)

ਹੋਟਲ ਦੇ ਸ਼ੈੱਫ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਅੰਮ੍ਰਿਤਸਰ (ਜ. ਬ.)- ਥਾਣਾ ਸਿਵਲ ਲਾਈਨਜ਼ ਪੁਲਸ ਸਟੇਸ਼ਨ ਦੇ ਅਧੀਨ ਆਉਂਦੇ ਇਲਾਕੇ ਰੇਲਵੇ ਲਿੰਕ ਰੋਡ ’ਤੇ ਸਥਿਤ ਇਕ ਹੋਟਲ ’ਚ ਇੱਕ ਸ਼ੈੱਫ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਸੈਸ਼ੀਅਲ ਵਾਸੀ ਉੱਤਰਾਖੰਡ ਵਜੋਂ ਹੋਈ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਲਾਈਨਜ਼ ਪੁਲਸ ਸਟੇਸ਼ਨ ਦੇ ਐੱਸ. ਐੱਚ. ਓ. ਮੋਹਿਤ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਨੇ ਆਪਣੇ ਕਮਰੇ ’ਚ ਫਾਹਾ ਲੈ ਲਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ ਤੋਂ ਫੜਿਆ ਗਿਆ ਵੱਡਾ ਗੈਂਗਸਟਰ, ਦਿੱਲੀ ਲੈ ਗਈ ਪੁਲਸ

ਤਲਾਸ਼ੀ ਲੈਣ ’ਤੇ ਉਸ ਕੋਲੋਂ ਕੋਈ ਵੀ ਸੁਸਾਈਡ ਨੋਟ ਨਹੀਂ ਮਿਲਿਆ। ਪੁਲਸ ਨੇ ਮ੍ਰਿਤਕ ਦੇ ਪਰਿਵਾਰ ਨੂੰ ਸਾਰੀ ਜਾਣਕਾਰੀ ਦੇ ਦਿੱਤੀ ਹੈ। ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਦੇ ਆਉਣ ’ਤੇ ਬਿਆਨ ਦਰਜ ਕੀਤੇ ਜਾਣਗੇ ਅਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਕਰਵਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਗੈਂਗਵਾਰ ਦਾ ਖਦਸ਼ਾ, ਗੋਪੀ ਘਣਸ਼ਿਆਮਪੁਰੀਆ ਵੱਲੋਂ ਜੱਗੂ ਨੂੰ ਚਿਤਾਵਨੀ, ਕਿਹਾ ਹੁਣ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News