ਘਰ ਦੇ ਸਾਹਮਣੇ ਗਾਲੀ ਗਲੋਚ ਅਤੇ ਹਵਾਈ ਫਾਇਰ ਕਰਨ ਦੇ ਦੋਸ਼ ਹੇਠ 4 ਵਿਅਕਤੀ ਕੀਤੇ ਗ੍ਰਿਫ਼ਤਾਰ

Saturday, Aug 06, 2022 - 02:53 PM (IST)

ਘਰ ਦੇ ਸਾਹਮਣੇ ਗਾਲੀ ਗਲੋਚ ਅਤੇ ਹਵਾਈ ਫਾਇਰ ਕਰਨ ਦੇ ਦੋਸ਼ ਹੇਠ 4 ਵਿਅਕਤੀ ਕੀਤੇ ਗ੍ਰਿਫ਼ਤਾਰ

ਘੁਮਾਣ (ਜ.ਬ) - ਥਾਣਾ ਘੁਮਾਣ ਦੀ ਪੁਲਸ ਨੇ ਘਰ ਸਾਹਮਣੇ ਗਾਲੀ ਗਲੋਚ ਅਤੇ ਹਵਾਈ ਫਾਇਰ ਕਰਨ ਦੇ ਦੋਸ਼ ਹੇਠ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਥਾਣਾ ਘੁਮਾਣ ਵਿਖੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਨਵੇਂ ਆਏ ਐੱਸ.ਐੱਚ.ਓ. ਗੁਰਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਲਖਬੀਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਹਰਪੁਰਾ ਨੇ ਬਿਆਨ ਦਰਜ ਕਰਵਾਏ ਕਿ ਮੇਰੇ ਭਰਾ ਹਰਪ੍ਰੀਤ ਸਿੰਘ ਨੇ ਪਰਮਜੀਤ ਸ਼ਿਪ ਪੁੱਤਰ ਹਰਪਾਲ ਸਿੰਘ, ਜੋਗਾ ਸਿੰਘ ਪੁੱਤਰ ਕਸ਼ਮੀਰ ਸਿੰਘ, ਹਰਪਿੰਦਰ ਸਿੰਘ ਪੁੱਤਰ ਹਰਪਾਲ ਸਿੰਘ ਵਾਸੀਆਨ ਭੰਬੋਈ ਅਤੇ ਤਿੰਨ ਹੋਰ ਅਣਪਛਾਤੇ ਵਿਅਕਤੀਆਂ ਨੂੰ ਆਪਣੇ ਘਰ ਬੁਲਾਇਆ। 

ਪੜ੍ਹੋ ਇਹ ਵੀ ਖ਼ਬਰ: ਖਾਲੜਾ ਵਿਖੇ ਸਾਬਕਾ ਸਰਪੰਚ ਦੇ ਮੁੰਡੇ ਦੀ ਕਰਤੂਤ ਤੋਂ ਖ਼ਫ਼ਾ 2 ਬੱਚਿਆਂ ਦੀ ਮਾਂ ਨੇ ਗਲ ਲਾਈ ਮੌਤ

ਉਕਤ ਲੋਕ ਸ਼ਰਾਬ ਪੀ ਕੇ ਹਵਾਈ ਫਾਇਰ ਕਰਨ ਲੱਗ ਪਏ। ਮੇਰੇ ਵਲੋਂ ਉਨ੍ਹਾਂ ਦਾ ਵਿਰੋਧ ਕਰਨ ’ਤੇ ਉਕਤ ਸਾਰੇ ਮੇਰੇ ਘਰ ਦੇ ਸਾਹਮਣੇ ਆ ਗਏ ਅਤੇ ਸਾਨੂੰ ਗਾਲੀ-ਗਲੋਚ ਕਰਨ ਲੱਗੇ। ਲਖਬੀਰ ਸਿੰਘ ਪੁੱਤਰ ਇਸੇ ਦੌਰਾਨ ਹਰਪਿੰਦਰ ਸਿੰਘ ਨੇ ਆਪਣੇ ਰਿਵਾਲਵਰ ਦੇ ਦੋ ਹਵਾਈ ਫਾਇਰ ਕੀਤੇ ਤੇ ਮੈਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਿਆਂ ਆਪਣੇ-ਆਪਣੇ ਵਹੀਕਲਾਂ ’ਤੇ ਸਵਾਰ ਹੋ ਕੇ ਫ਼ਰਾਰ ਹੋ ਗਏ।

ਪੜ੍ਹੋ ਇਹ ਵੀ ਖ਼ਬਰ: ਡੇਰਾ ਬਾਬਾ ਨਾਨਕ ਤੋਂ ਦੁਖ਼ਦ ਖ਼ਬਰ: ਧੀ ਤੋਂ ਬਾਅਦ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਾਂ-ਪੁੱਤ ਦੀ ਵੀ ਹੋਈ ਮੌਤ

ਥਾਣਾ ਮੁਖੀ ਨੇ ਦੱਸਿਆ ਕਿ ਉਕਤ ਮਾਮਲੇ ਦੇ ਤਫਤੀਸ਼ੀ ਅਫਸਰ ਏ.ਐੱਸ.ਆਈ ਸਰਵਣ ਸਿੰਘ ਨੇ ਕਾਰਵਾਈ ਕਰਦਿਆਂ ਉਕਤ ਚਾਰਾਂ ਵਿਰੁੱਧ ਥਾਣਾ ਘੁਮਾਣ ਵਿਖੇ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰਨ ਤੋਂ ਬਾਅਦ ਇਨ੍ਹਾਂ ਦੀ ਤਲਾਸ਼ ਕਰਨੀ ਆਰੰਭ ਕਰ ਦਿੱਤੀ ਸੀ, ਜਿਸ ’ਤੇ ਉਕਤ ਚਾਰਾਂ ਨੂੰ ਪੁਲਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
 


author

rajwinder kaur

Content Editor

Related News