ਘਰ ’ਚ ਦਾਖਲ ਹੋ ਕੇ ਭਰਜਾਈ ਅਤੇ ਭਤੀਜੀ ਨੂੰ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ, ਕੇਸ ਦਰਜ

07/23/2022 8:05:22 PM

ਤਰਨਤਾਰਨ (ਜ.ਬ) - ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਘਰ ਵਿਚ ਦਾਖਲ ਹੋ ਕੇ ਭਰਜਾਈ ਅਤੇ ਭਤੀਜੀ ਦੀ ਕੁੱਟ ਮਾਰ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਸੰਦੀਪ ਕੌਰ ਪਤਨੀ ਗੁਰਵਿੰਦਰ ਸਿੰਘ ਵਾਸੀ ਰਟੌਲ ਨੇ ਦੱਸਿਆ ਕਿ ਉਹ ਅਤੇ ਉਸ ਦੀ ਕੁੜੀ ਘਰ ਵਿਚ ਮੌਜੂਦ ਸੀ। ਇਸ ਦੌਰਾਨ ਉਸ ਦਾ ਦਿਓਰ ਗੁਰਲਾਲ ਸਿੰਘ ਕੰਧ ਟੱਪ ਕੇ ਘਰ ਵਿਚ ਦਾਖਲ ਹੋਇਆ ਅਤੇ ਆਪਣੇ ਹੱਥ ਵਿਚ ਫੜੀ ਕਿਰਚ ਨਾਲ ਵਾਰ ਕਰਕੇ ਉਸ ਨੂੰ ਜ਼ਖ਼ਮੀ ਕੀਤਾ ਅਤੇ ਉਸ ਦੀ ਕੁੜੀ ’ਤੇ ਵਾਰ ਕੀਤੇ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਹੋਇਆ ਫਰਾਰ ਹੋ ਗਿਆ। 

ਇਸ ਤੋਂ ਬਾਅਦ ਉਸ ਦੇ ਰਿਸ਼ਤੇਦਾਰਾਂ ਨੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਤੇ ਪੁਲਸ ਨੂੰ ਸ਼ਿਕਾਇਤ ਕਰ ਦਿੱਤੀ। ਇਸ ਸਬੰਧੀ ਏ.ਐੱਸ.ਆਈ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨ ’ਤੇ ਉਕਤ ਵਿਅਕਤੀ ਖਿਲਾਫ ਮੁਕੱਦਮਾ ਨੰਬਰ 169 ਧਾਰਾ 452/324/506 ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


rajwinder kaur

Content Editor

Related News