ਦਿਨ-ਦਿਹਾੜੇ ਚੋਰੀ ਘਰ ਨੂੰ ਬਣਾਇਆ ਨਿਸ਼ਾਨਾ, 2 ਲੱਖ ਦੇ ਗਹਿਣੇ, ਨਕਦੀ ਅਤੇ ਮੋਬਾਈਲ ਚੋਰੀ

Monday, Feb 10, 2025 - 11:05 AM (IST)

ਦਿਨ-ਦਿਹਾੜੇ ਚੋਰੀ ਘਰ ਨੂੰ ਬਣਾਇਆ ਨਿਸ਼ਾਨਾ, 2 ਲੱਖ ਦੇ ਗਹਿਣੇ, ਨਕਦੀ ਅਤੇ ਮੋਬਾਈਲ ਚੋਰੀ

ਕਾਦੀਆਂ (ਜ਼ੀਸ਼ਾਨ)- ਕਾਦੀਆਂ ਦੇ ਮੁਹੱਲਾ ਕ੍ਰਿਸ਼ਨਾ ਨਗਰ ਵਿਚ ਦਿਨ-ਦਿਹਾੜੇ ਚੋਰਾਂ ਵੱਲੋਂ ਇਕ ਘਰ ਨੂੰ ਨਿਸ਼ਾਨਾ ਬਣਾਇਆ ਗਿਆ। ਚੋਰ 50 ਹਜ਼ਾਰ ਰੁਪਏ ਨਕਦ, ਇਕ ਆਈਫ਼ੋਨ, 2 ਸੈਮਸੰਗ ਮੋਬਾਈਲ ਅਤੇ ਸੋਨੇ ਦੀ ਮੁੰਦਰੀ ਤੇ ਟੋਪਸ ਚੋਰੀ ਕਰ ਕੇ ਫਰਾਰ ਹੋ ਗਏ। ਘਰ ਦੇ ਮਾਲਕ ਪਰਮਿੰਦਰ ਸਿੰਘ ਭਾਟੀਆ ਪੁੱਤਰ ਅਮਰੀਕ ਸਿੰਘ ਭਾਟੀਆ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਹਨਾਂ ਦੇ ਪਿਤਾ ਜੀ ਦਾ ਦੇਹਾਂਤ ਹੋ ਗਿਆ ਸੀ, ਜਿਸ ਕਰਕੇ ਉਹ ਗੋਇੰਦਵਾਲ ਸਾਹਿਬ ਗਏ ਹੋਏ ਸਨ। ਵਾਪਸ ਆਉਣ 'ਤੇ ਉਨ੍ਹਾਂ ਨੇ ਦੇਖਿਆ ਕਿ ਰਸੋਈ ਦੀ ਖਿੜਕੀ ਟੁੱਟੀ ਹੋਈ ਸੀ ਅਤੇ ਕਮਰੇ ਦੀ ਅਲਮਾਰੀ ਵੀ ਤੋੜੀ ਗਈ ਸੀ। ਜਦੋਂ ਜਾਂਚ ਕੀਤੀ ਗਈ ਤਾਂ ਨਕਦੀ, ਸੋਨੇ ਦੇ ਗਹਿਣੇ ਅਤੇ ਮੋਬਾਈਲ ਗਾਇਬ ਮਿਲੇ।

ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਘਰ 'ਚ ਰੱਖੇ ਪਾਠ ਦੌਰਾਨ ਡਿੱਗੀ ਛੱਤ, 22 ਲੋਕ ਦੱਬੇ ਗਏ ਹੇਠਾਂ

ਪਰਮਿੰਦਰ ਸਿੰਘ ਨੇ ਅੰਦਾਜ਼ਾ ਲਗਾਇਆ ਕਿ ਉਹਨਾਂ ਨੂੰ ਕਰੀਬ 2 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਕਾਦੀਆਂ ਪੁਲਿਸ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ, ਜਿਸ 'ਤੇ ਐੱਸ. ਐੱਚ. ਓ. ਨਿਰਮਲ ਸਿੰਘ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ। ਏ. ਐੱਸ. ਆਈ. ਰਛਪਾਲ ਸਿੰਘ ਨੇ ਪਰਮਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਚੋਰਾਂ ਦੇ ਖਿਲਾਫ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸ. ਐੱਚ. ਓ. ਨਿਰਮਲ ਸਿੰਘ ਨੇ ਪਰਿਵਾਰ ਨੂੰ ਚੋਰਾਂ ਦੀ ਜਲਦੀ ਗ੍ਰਿਫ਼ਤਾਰੀ ਦਾ ਭਰੋਸਾ ਦਵਾਇਆ ਅਤੇ ਕਿਹਾ ਕਿ ਪੁਲਸ ਜਲਦੀ ਹੀ ਚੋਰਾਂ ਤੱਕ ਪਹੁੰਚਣ ਲਈ ਕਾਰਵਾਈ ਕਰ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ 'ਚ ਹੋਣ ਜਾ ਰਿਹਾ ਵੱਡਾ ਬਦਲਾਅ, ਜਾਣੋ ਅਗਲੇ 5 ਦਿਨਾਂ ਦਾ ਹਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News