ਜੌੜਾ ਫਾਟਕ ਨੇੜੇ ਹਾਵੜਾ ਐਕਸਪ੍ਰੈੱਸ ਨੂੰ ਲੱਗੀ ਭਿਆਨਕ ਅੱਗ, ਯਾਤਰੀਆਂ ਨੇ ਭੱਜ ਕੇ ਬਚਾਈ ਜਾਨ
Sunday, Jul 14, 2024 - 04:31 AM (IST)
ਅੰਮ੍ਰਿਤਸਰ : ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਇਕ ਕਿਲੋਮੀਟਰ ਦੂਰ ਅੰਮ੍ਰਿਤਸਰ-ਹਾਵੜਾ ਮੇਲ ਦੇ ਇਕ ਡੱਬੇ ਵਿਚ ਸ਼ਨੀਵਾਰ ਸ਼ਾਮ ਨੂੰ ਅੱਗ ਲੱਗ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਜਾਣ ਵਾਲੀ ਰੇਲ ਗੱਡੀ ਹੌਲੀ-ਹੌਲੀ ਚੱਲ ਰਹੀ ਸੀ, ਉਦੋਂ ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਇਕ ਕੋਚ ਨੂੰ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਜਦੋਂ ਟ੍ਰੇਨ ਦੇ ਡਰਾਈਵਰ ਨੂੰ ਇਸ ਬਾਰੇ ਜਾਣਕਾਰੀ ਮਿਲੀ ਤਾਂ ਤੁਰੰਤ ਟ੍ਰੇਨ ਨੂੰ ਰੋਕ ਦਿੱਤਾ ਗਿਆ। ਅੱਗ 'ਤੇ ਕਾਬੂ ਪਾਉਣ ਲਈ ਤੁਰੰਤ ਫਾਇਰ ਫਾਈਟਰਜ਼ ਨੂੰ ਬੁਲਾਇਆ ਗਿਆ। ਅੱਗ 'ਤੇ ਕਾਬੂ ਪਾਉਣ ਲਈ ਟ੍ਰੇਨ 'ਚ ਮੌਜੂਦ ਅੱਗ ਬੁਝਾਊ ਯੰਤਰਾਂ ਦੀ ਵੀ ਵਰਤੋਂ ਕੀਤੀ ਗਈ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਕੁਝ ਯਾਤਰੀਆਂ ਨੇ ਟ੍ਰੇਨ 'ਚੋਂ ਉਤਰ ਕੇ ਆਪਣੀ ਜਾਨ ਬਚਾਈ।
ਇਹ ਵੀ ਪੜ੍ਹੋ : ਕਾਂਗੜਾ 'ਚ ਲੱਗੇ ਭੂਚਾਲ ਦੇ ਝਟਕੇ, 17 ਜੁਲਾਈ ਤੋਂ ਹੋਵੇਗੀ ਭਾਰੀ ਬਾਰਿਸ਼
ਅਧਿਕਾਰੀਆਂ ਨੇ ਦੱਸਿਆ ਕਿ ਟ੍ਰੇਨ 'ਚੋਂ ਉਤਰਦੇ ਸਮੇਂ ਇਕ ਮਹਿਲਾ ਯਾਤਰੀ ਦੀ ਲੱਤ 'ਤੇ ਸੱਟ ਲੱਗ ਗਈ ਸੀ ਅਤੇ ਉਸ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਜਿਸ ਡੱਬੇ 'ਚ ਅੱਗ ਲੱਗੀ, ਉਸ ਨੂੰ ਟ੍ਰੇਨ ਤੋਂ ਵੱਖ ਕਰ ਦਿੱਤਾ ਗਿਆ ਅਤੇ ਇਸ ਤੋਂ ਬਾਅਦ ਟ੍ਰੇਨ ਆਪਣੀ ਮੰਜ਼ਿਲ ਵੱਲ ਰਵਾਨਾ ਹੋ ਗਈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e