HSGPC ਪ੍ਰਧਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨਾਲ ਅਹਿਮ ਮੁਲਾਕਾਤ, ਪੰਥ ਨੂੰ ਇਕੱਠਾ ਕਰਨ ਦੀ ਕੀਤੀ ਅਪੀਲ
Saturday, Oct 03, 2026 - 01:20 PM (IST)
ਅੰਮ੍ਰਿਤਸਰ (ਬਿਊਰੋ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਵੱਲੋਂ ਪੰਥ ਦੀ ਚੜ੍ਹਦੀ ਕਲਾ ਅਤੇ ਸਿੱਖ ਕੌਮ ਨੂੰ ਇਕਜੁੱਟ ਕਰਨ ਦੇ ਉਦੇਸ਼ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਲਾਡਵਾ ਹਲਕੇ ਦੇ ਮੈਂਬਰ ਸਰਦਾਰ ਸੁਖਵਿੰਦਰ ਸਿੰਘ ਮੁਸਾਣਾ, ਹਲਕਾ ਪੇਵਾ ਦੇ ਮੈਂਬਰ ਇੰਦਰਜੀਤ ਸਿੰਘ ਅਤੇ ਫਤਿਹਾਬਾਦ ਦੇ ਮੈਂਬਰ ਹਰਮਨਪ੍ਰੀਤ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ। ਜਗਦੀਸ਼ ਸਿੰਘ ਝੀਂਡਾ ਨੇ ਦੱਸਿਆ ਕਿ ਪੰਥਕ ਮਸਲਿਆਂ ਨੂੰ ਲੈ ਕੇ ਲੱਦਾਖ ਦੇ ਡਿਵੀਜ਼ਨਲ ਕਮਿਸ਼ਨਰ ਅਤੇ ਗਵਰਨਰ ਦੇ ਨਾਂ ਮੰਗ-ਪੱਤਰ ਦਿੱਤਾ ਗਿਆ ਹੈ, ਜਦਕਿ ਕਸ਼ਮੀਰ ਦੇ ਗਵਰਨਰ ਨੂੰ ਵੀ ਮੈਮੋਰੈਂਡਮ ਸੌਂਪਿਆ ਗਿਆ ਹੈ। ਇਸੇ ਕੜੀ ਤਹਿਤ ਅੱਜ ਅੰਮ੍ਰਿਤਸਰ ਵਿਖੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕਰਕੇ ਪੰਥ ਨੂੰ ਇਕੱਠਾ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਹ ਵੀ ਪੜ੍ਹੋ- ਸ਼ਿਵ ਸੈਨਾ ਆਗੂ ਦੇ ਭਰਾ ਦੇ ਕਤਲ ਦੀ ਗੁੱਥੀ ਸੁਲਝੀ, ਦੋ ਸਕੇ ਭਰਾ ਗ੍ਰਿਫ਼ਤਾਰ
ਝੀਂਡਾ ਨੇ ਕਿਹਾ ਕਿ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਪੰਥ ਦਾ ਇੱਕ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅੱਜ ਵੱਖ-ਵੱਖ ਅਕਾਲੀ ਦਲ ਬਣ ਚੁੱਕੇ ਹਨ, ਜਦਕਿ 1925 ਦੇ ਅਕਾਲੀ ਦਲ ਦੀ ਭਾਵਨਾ ਨੂੰ ਯਾਦ ਰੱਖਣ ਦੀ ਲੋੜ ਹੈ। ਉਨ੍ਹਾਂ ਅਨੁਸਾਰ ਪੰਥ ਨੂੰ ਇੱਕ ਝੰਡੇ ਅਤੇ ਇੱਕ ਨਿਸ਼ਾਨ ਹੇਠ ਇਕੱਠਾ ਕਰਨ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ।ਉਨ੍ਹਾਂ ਨੇ 1925 ਦੇ ਸਿੱਖ ਗੁਰਦੁਆਰਾ ਐਕਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਐਕਟ ਉਸ ਸਮੇਂ ਗੁਰਦੁਆਰਾ ਪ੍ਰਬੰਧ ਨੂੰ ਮਹੰਤਾਂ ਤੋਂ ਆਜ਼ਾਦ ਕਰਵਾਉਣ ਲਈ ਬਣਾਇਆ ਗਿਆ ਸੀ, ਪਰ ਹੁਣ ਹਾਲਾਤ ਬਦਲ ਚੁੱਕੇ ਹਨ। ਦੇਸ਼ ਦੀ ਵੰਡ ਤੋਂ ਬਾਅਦ ਪੰਜਾਬ ਦਾ ਇੱਕ ਹਿੱਸਾ ਪਾਕਿਸਤਾਨ ਵਿੱਚ ਚਲਾ ਗਿਆ ਅਤੇ ਸਿੱਖ ਕੌਮ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਸਦੀ ਹੈ। ਇਸ ਲਈ ਉਨ੍ਹਾਂ ਨੇ ਮੌਜੂਦਾ ਹਾਲਾਤਾਂ ਮੁਤਾਬਕ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦੀ ਮੰਗ ਰੱਖੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਭਿਆਨਕ ਬਣੇ ਹਾਲਾਤ, 2 ਬੱਸਾਂ ਨੂੰ ਲੱਗ ਗਈ ਅੱਗ
ਝੀਂਡਾ ਨੇ ਕਿਹਾ ਕਿ ਹਜ਼ੂਰ ਸਾਹਿਬ, ਪਟਨਾ ਸਾਹਿਬ, ਨਾਗਾਲੈਂਡ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਸਿੱਖਾਂ ਦੇ ਇਤਿਹਾਸਕ ਗੁਰਧਾਮ ਮੌਜੂਦ ਹਨ। ਉਨ੍ਹਾਂ ਦੇ ਅਨੁਸਾਰ ਆਲ ਇੰਡੀਆ ਗੁਰਦੁਆਰਾ ਐਕਟ ਬਣਨ ਤੋਂ ਬਾਅਦ ਨੈਸ਼ਨਲ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (NSGPC) ਬਣ ਸਕਦੀ ਹੈ, ਜਿਸ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਦੀ ਸ਼ਮੂਲੀਅਤ ਹੋਵੇਗੀ। ਉਨ੍ਹਾਂ ਕਿਹਾ ਕਿ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਗਵਰਨਰਾਂ ਨੂੰ ਵੀ ਮੰਗ-ਪੱਤਰ ਦਿੱਤੇ ਜਾਣਗੇ, ਤਾਂ ਜੋ ਇਸ ਮਸਲੇ ਦਾ ਪੱਕਾ ਹੱਲ ਕੱਢਿਆ ਜਾ ਸਕੇ।
ਇਹ ਵੀ ਪੜ੍ਹੋ-ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
