ਰਾਵੀ ਦਰਿਆ ਪਾਰਲੇ ਪਿੰਡਾਂ ''ਚ ਚੋਣਾਂ ਦਾ ਭਾਰੀ ਉਤਸ਼ਾਹ, ਦੀਨਾਨਗਰ ਹਲਕੇ ਦਾ ਬਦਲ ਸਕਦੈ ਸਿਆਸੀ ਸਮੀਕਰਨ
Tuesday, May 28, 2024 - 06:21 PM (IST)
ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਰਾਵੀ ਦਰਿਆ ਮਕੌੜਾ ਪੱਤਣ ਤੋਂ ਪਾਰਲੇ ਪਾਸੇ ਵੱਸੇ ਸੱਤ ਪਿੰਡਾਂ ਵਿੱਚ ਇਸ ਵਾਰ ਲੋਕ ਸਭਾ ਚੋਣਾਂ ਨੂੰ ਲੈ ਕੇ ਦਾ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ। ਗੱਲ ਕੀਤੀ ਜਾਵੇ ਤਾਂ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਹਨਾਂ ਪਿੰਡਾਂ ਦੇ ਲੋਕਾਂ ਵੱਲੋਂ ਡੱਟ ਕੇ ਚੋਣਾਂ ਦਾ ਬਾਈਕਾਟ ਕੀਤਾ ਗਿਆ ਸੀ, ਜਿਸ ਕਾਰਨ ਪ੍ਰਸ਼ਾਸਨ ਦੀ ਕਾਫੀ ਦਖਲਅੰਦਾਜ਼ੀ ਕਰਨ ਤੋਂ ਬਾਅਦ ਸਿਰਫ਼ 1-2 ਫੀਸਦੀ ਵੋਟਿੰਗ ਹੋਈ ਸੀ ਕਿਉਂਕਿ ਇਹਨਾਂ ਪਿੰਡਾਂ ਦੇ ਲੋਕਾਂ ਵੱਲੋਂ ਵਿਧਾਨ ਸਭਾ ਚੋਣਾਂ ਮੌਕੇ ਇਹ ਏਕਾ ਕੀਤਾ ਗਿਆ ਸੀ ਕਿ ਸਾਡੇ ਰਾਵੀ ਦਰਿਆ 'ਤੇ ਪੱਕਾ ਪੁੱਲ ਕਿਸੇ ਵੀ ਸਰਕਾਰ ਵੱਲੋਂ ਨਹੀਂ ਬਣਾਇਆ ਜਾ ਰਿਹਾ। ਜਿਸ ਕਾਰਨ ਲੋਕਾਂ ਵੱਲੋਂ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਰਾਮ ਰਹੀਮ ਨੂੰ ਕਤਲ ਮਾਮਲੇ ’ਚ ਬਰੀ ਕਰਨਾ ਅਸੰਤੁਸ਼ਟੀਜਨਕ ਫੈਸਲਾ: ਐਡਵੋਕੇਟ ਧਾਮੀ
ਲੋਕਾਂ ਵੱਲੋਂ ਉਸ ਸਮੇਂ ਕਿਸੇ ਵੀ ਪਾਰਟੀ ਦੇ ਸਿਆਸੀ ਆਗੂ ਅਤੇ ਲੀਡਰ ਨੂੰ ਪਿੰਡਾਂ ਵਿੱਚ ਚੋਣ ਪ੍ਰਚਾਰ ਲਈ ਨਹੀਂ ਸੀ ਆਉਣ ਦਿੱਤਾ ਗਿਆ। ਪਰ ਇਸ ਵਾਰ ਹਰ ਪਾਰਟੀ ਦੇ ਲੀਡਰ ਵੱਲੋਂ ਖੁੱਲ ਕੇ ਚੋਣ ਪ੍ਰਚਾਰ ਅਤੇ ਰੈਲੀਆਂ ਕੀਤੀਆਂ ਗਈਆਂ ਹਨ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਲੋਕਾਂ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ। ਜੇਕਰ ਲੋਕ ਅੱਜ ਵੀ ਖੁੱਲ ਕੇ ਵੋਟਿੰਗ ਕਰਦੇ ਹਨ ਤਾਂ ਦੀਨਾਨਗਰ ਹਲਕੇ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਵਿੱਚੋਂ ਕਿਸੇ ਇੱਕ ਪਾਰਟੀ ਦਾ ਸਮੀਕਰਨ ਬਦਲ ਸਕਦਾ ਹੈ।
ਇਹ ਵੀ ਪੜ੍ਹੋ- ਸ੍ਰੀ ਹੇਮਕੁੰਟ ਸਾਹਿਬ ਲਈ ਚਾਰ ਧਾਮ ਯਾਤਰਾ ਕਾਰਡ ਬਨਾਉਣ ’ਤੇ ਐਡਵੋਕੇਟ ਧਾਮੀ ਨੇ ਜਤਾਇਆ ਇਤਰਾਜ਼
ਜੇਕਰ ਵਿਧਾਨ ਸਭਾ ਚੋਣਾਂ ਦੀ ਗੱਲ ਕੀਤੀ ਜਾਵੇ ਤਾਂ ਸੱਤਾਧਾਰੀ ਪਾਰਟੀ ਦੇ ਉਮੀਦਵਾਰ ਨੂੰ ਕੁਝ ਹੀ ਵੋਟਾਂ ਦੀਨਾਨਗਰ ਤੋਂ ਹਾਰ ਤਾਂ ਮੂੰਹ ਵੇਖਣਾ ਪਿਆ ਸੀ ਅਤੇ ਕਾਂਗਰਸ ਪਾਰਟੀ ਦਾ ਉਮੀਦਵਾਰ ਜੇਤੂ ਰਿਹਾ ਸੀ ਜਿਸ ਕਾਰਨ ਲੋਕਾਂ ਵਿੱਚ ਇਹ ਚਰਚਾ ਸੀ ਕਿ ਰਾਵੀ ਦਰਿਆ ਤੋਂ ਪਾਰਲੇ ਪਾਸੇ ਵੋਟਿੰਗ ਨਹੀਂ ਹੋਈ ਹੈ ਜਿਸ ਕਾਰਨ ਮੁਕਾਬਲਾ ਕਾਫੀ ਖਿੱਚੋਤਾਣ ਵਾਲਾ ਵੇਖਣ ਨੂੰ ਮਿਲਿਆ ਸੀ। ਅਜਿਹੇ 'ਚ ਇਸ ਵਾਰ ਪ੍ਰਸ਼ਾਸਨ ਦੇ ਕੁਝ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਪਹਿਲਾਂ ਤੋਂ ਹੀ ਵੋਟਾਂ ਸੰਬੰਧੀ ਜਾਗਰੂਕ ਕਰਨ ਲਈ ਕੈਂਪਾਂ ਦਾ ਆਯੋਜਨ ਕੀਤਾ ਗਿਆ ਸੀ ਜਿਸ ਉਪਰੰਤ ਲੋਕਾਂ ਵੱਲੋਂ ਲੋਕ ਸਭਾ ਚੋਣਾਂ ਵਿੱਚ ਕਾਫੀ ਉਤਸ਼ਾਹ ਵਿਖਾਇਆ ਗਿਆ ਜਿਸ ਤੋਂ ਬਾਅਦ ਹਰ ਸਿਆਸੀ ਪਾਰਟੀ ਵੱਲੋਂ ਆਪਣੇ ਉੱਚ ਲੀਡਰਾਂ ਦੇ ਨਾਲ ਇਹਨਾਂ ਪਿੰਡਾਂ ਵਿਚ ਰੈਲੀਆਂ ਕੀਤੀਆਂ ਗਈਆਂ ਹਨ। ਸਰਹੱਦੀ ਇਲਾਕੇ ਵਿੱਚ ਹਰ ਪਾਰਟੀ ਵੱਲੋਂ ਆਪਣੀ ਮਜ਼ਬੂਤੀ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਆਉਣ ਵਾਲੇ ਦਿਨਾਂ ਵਿੱਚ ਇਹ ਵੇਖਣਾ ਹੋਏਗਾ ਕਿ ਕਿਸ ਪਾਰਟੀ ਦੀ ਦੀਨਾਨਗਰ ਹਲਕੇ ਅੰਦਰ ਹੋਰ ਮਜ਼ਬੂਤੀ ਵੇਖਣ ਨੂੰ ਮਿਲ ਸਕਦੀ ਹੈ। ਇਹ ਸਭ ਕੁੱਝ 4 ਜੂਨ ਤੋਂ ਬਾਅਦ ਹੀ ਵੇਖਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ- ਦਿਨ-ਦਿਹਾੜੇ ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਕਾਰ ਸਵਾਰ 'ਤੇ ਨੌਜਵਾਨਾਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8