ਵਿਦੇਸ਼ ਭੇਜਣ ਦੇ ਨਾਮ ’ਤੇ ਮਾਰੀ ਵੱਡੀ ਠੱਗੀ, ਲੱਖਾਂ ਰੁਪਏ ਹੋ ਗਏ ਮਿੱਟੀ

Thursday, Feb 05, 2026 - 05:10 PM (IST)

ਵਿਦੇਸ਼ ਭੇਜਣ ਦੇ ਨਾਮ ’ਤੇ ਮਾਰੀ ਵੱਡੀ ਠੱਗੀ, ਲੱਖਾਂ ਰੁਪਏ ਹੋ ਗਏ ਮਿੱਟੀ

ਗੁਰਦਾਸਪੁਰ (ਵਿਨੋਦ): ਵਿਦੇਸ਼ ਭੇਜਣ ਦੀ ਆੜ 'ਚ ਇਕ ਵਿਅਕਤੀ ਨਾਲ 13 ਲੱਖ 65 ਹਜ਼ਾਰ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਵਾਲੇ ਵਿਅਕਤੀ ਖਿਲਾਫ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਧਾਰੀਵਾਲ ਪੁਲਸ ਸਟੇਸ਼ਨ ਵਿੱਚ ਤਾਇਨਾਤ ਏ.ਐੱਸ.ਆਈ ਰਣਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੁਖਦੇਵ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਕਲਿਆਣਪੁਰ ਨੇ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਸੀ ਕਿ ਮੁਲਜ਼ਮ ਗੁਰਸੇਵਕ ਸਿੰਘ ਪੁੱਤਰ ਕੁਲਜੀਤ ਸਿੰਘ ਵਾਸੀ ਈਸਟ ਮੋਤੀ ਬਾਗ ਜਗਰਾਉ ਨੇ ਉਸ ਦੇ ਪੁੱਤਰ ਸਤਿੰਦਰਪਾਲ ਸਿੰਘ ਨੂੰ ਯੂ.ਕੇ ਭੇਜਣ ਲਈ ਪੈਸੇ ਲਏ ਸਨ। 

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ ਭਵਿੱਖਬਾਣੀ

ਹਾਲਾਂਕਿ ਮੁਲਜ਼ਮ ਨਾ ਤਾਂ ਉਸ ਦੇ ਪੁੱਤਰ ਨੂੰ ਯੂ.ਕੇ ਭੇਜ ਸਕਿਆ ਹੈ ਅਤੇ ਨਾ ਹੀ ਉਹ ਪੈਸੇ ਵਾਪਸ ਕਰ ਰਿਹਾ ਹੈ। ਇਸ ਸਬੰਧੀ ਐੱਸ.ਪੀ ਇੰਵੈਸਟੀਗੇਸ਼ਨ ਗੁਰਦਾਸਪੁਰ ਵੱਲੋਂ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਜਾਂਚ ਰਿਪੋਰਟ ਦੇ ਆਧਾਰ ’ਤੇ ਮੁਲਜ਼ਮ ਖਿਲਾਫ ਮਾਮਲਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ-  ਮਜੀਠੀਆ ਦੇ ਏਕੇ ਵਾਲੇ ਬਿਆਨ ’ਤੇ ਹਰਪ੍ਰੀਤ ਸਿੰਘ ਦਾ ਸਪਸ਼ਟ ਰੁਖ, 'ਸੁਖਬੀਰ ਬਾਦਲ ਪ੍ਰਧਾਨ ਰਹਿੰਦੇ ਸਮਝੌਤਾ ਨਹੀਂ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News