ਵਿਆਹੁਤਾ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ’ਚ ਪਤੀ ਅਤੇ ਜੇਠ ਗ੍ਰਿਫ਼ਤਾਰ
Thursday, Sep 28, 2023 - 05:47 PM (IST)

ਧਾਰੀਵਾਲ (ਖੋਸਲਾ, ਬਲਬੀਰ)- ਪਿੰਡ ਤਰੀਜਾਨਗਰ ਵਿਖੇ ਬੀਤੇ ਦਿਨ ਇਕ ਵਿਆਹੁਤਾ ਔਰਤ ਨੇ ਆਪਣੇ ਸਹੁਰਿਆਂ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਸੀ, ਜਿਸ ਸਬੰਧੀ ਪੁਲਸ ਨੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਵਾਇਰਲ ਵੀਡੀਓ ਦੀ ਸੱਚਾਈ ਆਈ ਸਾਹਮਣੇ, ਪਤੀ ਦੀ ਕਰਤੂਤ ਜਾਣ ਕੰਬ ਜਾਵੇਗੀ ਰੂਹ
ਐੱਸ. ਐੱਚ. ਓ. ਰਜਿੰਦਰ ਕੌਰ ਨੇ ਦੱਸਿਆ ਕਿ ਪਿੰਡ ਤਰੀਜਾਨਗਰ ’ਚ ਬੀਤੇ ਦਿਨ ਇਕ ਵਿਆਹੁਤਾ ਰੀਟਾ ਨੇ ਆਪਣੇ ਸਹੁਰਿਆਂ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ ਸੀ, ਜਿਸ ਸਬੰਧੀ ਪੁਲਸ ਨੇ ਮ੍ਰਿਤਕਾ ਦੇ ਪਿਤਾ ਗੁਰਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਉਸ ਦੇ ਪਤੀ ਅਲਬਖ਼ਸ, ਸੱਸ ਦੀਪੋ ਅਤੇ ਜੇਠ ਸੈਮ ਮਸੀਹ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮ੍ਰਿਤਕਾ ਦੇ ਪਤੀ ਅਤੇ ਜੇਠ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ- CM ਭਗਵੰਤ ਮਾਨ ਨੇ ਅਮਿਤ ਸ਼ਾਹ ਸਾਹਮਣੇ SYL ਸਣੇ ਚੁੱਕੇ ਪੰਜਾਬ ਦੇ ਵੱਡੇ ਮੁੱਦੇ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8