ਘਰ ’ਚੋਂ ਲੱਖਾਂ ਰੁਪਏ, ਗਹਿਣੇ ਅਤੇ ਮੋਬਾਇਲ ਚੋਰੀ ਕਰਨ ਵਾਲੇ ਪਤੀ-ਪਤਨੀ ਗ੍ਰਿਫ਼ਤਾਰ

Sunday, May 28, 2023 - 02:02 PM (IST)

ਘਰ ’ਚੋਂ ਲੱਖਾਂ ਰੁਪਏ, ਗਹਿਣੇ ਅਤੇ ਮੋਬਾਇਲ ਚੋਰੀ ਕਰਨ ਵਾਲੇ ਪਤੀ-ਪਤਨੀ ਗ੍ਰਿਫ਼ਤਾਰ

ਬਟਾਲਾ (ਸਾਹਿਲ) : ਪੁਲਸ ਥਾਣਾ ਸੇਖਵਾਂ ਨੇ ਘਰ ’ਚੋਂ ਲੱਖਾਂ ਰੁਪਏ ਦੀ ਨਕਦੀ, ਸੋਨੇ ਦੇ ਗਹਿਣੇ ਅਤੇ ਮੋਬਾਇਲ ਫ਼ੋਨ ਚੋਰੀ ਕਰਨ ਵਾਲੇ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸੇਖਵਾਂ ਦੇ ਐੱਸ. ਐੱਚ. ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਨਜ਼ਦੀਕੀ ਪਿੰਡ ਨਵਾਂ ਤਾਰਾਗੜ੍ਹ ਵਿਖੇ ਘਰ ਵਿਚ ਦਾਖ਼ਲ ਹੋ ਕੇ ਚੋਰਾਂ ਨੇ ਗੁਰਦੁਆਰਾ ਸਾਹਿਬ ਦੇ ਰੱਖੇ ਹੋਏ ਪੈਸੇ ਇਕ ਲੱਖ 84 ਹਜ਼ਾਰ ਰੁਪਏ ਅਤੇ 20 ਹਜ਼ਾਰ ਰੁਪਏ ਦੀ ਨਕਦੀ, ਸੋਨੇ ਦਾ ਹਾਰ, 2 ਜੋੜੇ ਟਾਪਸ, 10 ਸੋਨੇ ਦੀਆਂ ਮੁੰਦਰੀਆਂ, ਆਈ ਫੋਨ ਮੋਬਾਇਲ, 8 ਪੁਰਾਣੇ ਮੋਬਾਇਲ ਅਤੇ ਤਿੰਨ ਘੜੀਆਂ ਚੋਰੀ ਕਰ ਲਈਆਂ ਸਨ, ਜਿਸ ’ਤੇ ਪੁਲਸ ਨੇ ਘਰ ਦੇ ਮਾਲਕ ਸਤਨਾਮ ਸਿੰਘ ਪੁੱਤਰ ਸੁਰੈਣ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ- ਰਿਸ਼ਤੇ ਹੋਏ ਤਾਰ-ਤਾਰ, ਪਤੀ ਨੂੰ ਜਾਨੋਂ ਮਾਰਨ ਦੀ ਸਾਜਿਸ਼ ’ਚ ਪਤਨੀ ਨਿਕਲੀ ਮਾਸਟਰ ਮਾਈਂਡ, ਜਾਣੋ ਪੂਰਾ ਮਾਮਲਾ

ਐੱਸ. ਐੱਚ. ਓ. ਨੇ ਦੱਸਿਆ ਕਿ ਇਸ ਮਾਮਲੇ ’ਚ ਹਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਤੇ ਰੇਖਾਜੀਤ ਪਤਨੀ ਹਰਪ੍ਰੀਤ ਸਿੰਘ ਵਾਸੀ ਥਿੰਦ ਨੂੰ ਗ੍ਰਿਫ਼ਤਾਰ ਕਰ ਕੇ ਦੋਵਾਂ ਪਤੀ-ਪਤਨੀ ਕੋਲੋਂ ਇਕ ਐਕਟਿਵਾ, ਇਕ ਰਾਡ, 7 ਮੋਬਾਇਲ ਫ਼ੋਨ, 6 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕਰ ਲਈ ਹੈ।

ਇਹ ਵੀ ਪੜ੍ਹੋ- ਕਾਨੂੰਨ ਨਾਲ ਖਿਲਵਾੜ ਕਰਨ ਵਾਲਿਆਂ ਦੀ ਹੁਣ ਨਹੀਂ ਖੈਰ, ਤੁਰੰਤ ਹੋਵੇਗੀ ‘ਐੱਫ਼. ਆਈ. ਆਰ.’

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News