ਨਕਲੀ ਨਿਊਯਾਰਕ ਸ਼ੇਅਰ ਮਾਰਕੀਟ ਕੰਪਨੀ ਬਣਾ ਕੇ ਮਾਰੀ 36 ਲੱਖ ਰੁਪਏ ਦੀ ਠੱਗੀ, ਪਤੀ-ਪਤਨੀ ਨਾਮਜ਼ਦ

Tuesday, Dec 17, 2024 - 05:47 PM (IST)

ਨਕਲੀ ਨਿਊਯਾਰਕ ਸ਼ੇਅਰ ਮਾਰਕੀਟ ਕੰਪਨੀ ਬਣਾ ਕੇ ਮਾਰੀ 36 ਲੱਖ ਰੁਪਏ ਦੀ ਠੱਗੀ, ਪਤੀ-ਪਤਨੀ ਨਾਮਜ਼ਦ

ਗੁਰਦਾਸਪੁਰ (ਵਿਨੋਦ) : ਨਿਊਯਾਰਕ ਸ਼ੇਅਰ ਮਾਰਕੀਟ ਦੀ ਜਾਅਲੀ ਕੰਪਨੀ ਬਣਾ ਕੇ ਲੋਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਸਿਟੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ ਪਰ ਅਜੇ ਤੱਕ ਦੋਵਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਇਸ ਜੋੜੇ ਨੇ ਪੰਜਾਬ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਵੀ ਲੋਕਾਂ ਨਾਲ ਠੱਗੀ ਮਾਰੀ ਹੈ।

ਇਹ ਵੀ ਪੜ੍ਹੋ- ਭਲਕੇ ਪੰਜਾਬ ਭਰ 'ਚ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਲਈ ਹੋ ਗਿਆ ਵੱਡਾ ਐਲਾਨ

ਇਸ ਸਬੰਧੀ ਥਾਣਾ ਸਿਟੀ ਗੁਰਦਾਸਪੁਰ ਵਿਖੇ ਤਾਇਨਾਤ ਸਬ-ਇੰਸਪੈਕਟਰ ਸੋਮ ਲਾਲ ਨੇ ਦੱਸਿਆ ਕਿ ਗੁਰਦਾਸਪੁਰ ਨਿਵਾਸੀ ਆਨੰਦ ਵਿਭੋਰ ਚੋਪੜਾ ਪੁੱਤਰ ਰਾਜਨ ਚੋਪੜਾ ਵਾਸੀ ਸਰਾਫਾ ਬਜ਼ਾਰ ਗੁਰਦਾਸਪੁਰ ਨੇ ਐੱਸ.ਪੀ.(ਹੈੱਡਕੁਆਰਟਰ) ਗੁਰਦਾਸਪੁਰ ਨੂੰ ਦਿੱਤੀ ਸ਼ਿਕਾਇਤ ਵਿਚ ਦੋਸ਼ ਲਾਇਆ ਸੀ ਕਿ 30 ਅਗਸਤ 2024 ਨੂੰ ਮੁਲਜ਼ਮ ਰਾਜੀਵ ਵਰਮਾ ਪੁੱਤਰ ਰਘੁਬੀਰ ਸੈਨ ਵਾਸੀ  ਖਜਾਨਚੀ ਮੁਹੱਲਾ ਗੁਰਦਾਸਪੁਰ ਅਤੇ ਉਸ ਦੀ ਪਤਨੀ ਸੋਨੀਆ ਵਰਮਾ ਨੇ ਜਾਅਲੀ  ਨਿਊਯਾਰਕ ਸ਼ੇਅਰ ਮਾਰਕੀਟ ਕੰਪਨੀ ਬਣਾ ਕੇ ਲੋਕਾਂ ਨੂੰ ਸ਼ੇਅਰ ਮਾਰਕੀਟ ਵਿੱਚ ਪੈਸਾ ਲਗਾਉਣ ਅਤੇ ਮੋਟਾ ਵਿਆਜ  ਦੇਣ ਦਾ ਲਾਲਚ ਦੇ ਕੇ ਧੋਖਾਧੜੀ ਦਾ ਕਾਰੋਬਾਰ ਸ਼ੁਰੂ ਕੀਤਾ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਥਾਣੇ 'ਚ ਧਮਾਕੇ ਮਗਰੋਂ ਬੋਲਿਆ ਗੈਂਗਸਟਰ, ਇਹ ਤਾਂ ਟ੍ਰੇਲਰ...ਸਾਂਭ ਲਓ ਪਰਿਵਾਰ

ਕਰੀਬ 14-15 ਮਹੀਨੇ ਪਹਿਲਾਂ ਉਨ੍ਹਾਂ ਨੇ ਮੈਨੂੰ ਅਤੇ ਮੇਰੇ ਜੀਜਾ ਨੋਹਿਤ ਸ਼ਰਮਾ ਨੂੰ ਵਰਗਲਾ ਕੇ ਸ਼ੇਅਰ ਬਾਜ਼ਾਰ ’ਚ ਕਰੀਬ 36 ਲੱਖ ਰੁਪਏ ਲਗਾ ਦਿੱਤੇ। ਪਰ ਕਾਫੀ ਸਮਾਂ ਬੀਤ ਜਾਣ ’ਤੇ ਵੀ ਮੁਲਜ਼ਮਾਂ ਨੇ ਨਾ ਤਾਂ ਸਾਨੂੰ ਸ਼ੇਅਰ ਦਿੱਤੇ ਅਤੇ ਨਾ ਹੀ ਪੈਸੇ ਵਾਪਸ ਕਰ ਰਹੇ ਸਨ। ਪੀੜਤਾਂ ਨੇ ਦੱਸਿਆ ਕਿ ਜਦੋਂ ਅਸੀਂ ਉਨ੍ਹਾਂ ’ਤੇ ਦਬਾਅ ਪਾਇਆ ਤਾਂ ਦੋਸ਼ੀਆਂ ਨੇ ਸਾਨੂੰ ਉਨ੍ਹਾਂ ਦੇ ਪੰਜਾਬ ਨੈਸ਼ਨਲ ਬੈਂਕ ਗੁਰਦਾਸਪੁਰ ਦੇ ਬੈਂਕ ਖਾਤੇ ’ਚੋਂ 36 ਲੱਖ ਰੁਪਏ ਦਾ ਚੈੱਕ ਦੇ ਦਿੱਤਾ। ਪਰ ਜਦੋਂ ਅਸੀਂ ਚੈੱਕ ਬੈਂਕ ਵਿੱਚ ਜਮ੍ਹਾਂ ਕਰਵਾਇਆ ਤਾਂ ਪਤਾ ਲਗਾ ਕਿ ਬੈਂਕ ਖਾਤੇ ਵਿੱਚ ਪੈਸੇ ਨਹੀਂ ਹਨ। ਪੁਲਸ ਅਧਿਕਾਰੀ ਨੇ ਦੱਸਿਆ ਕਿ ਡੀ. ਐੱਸ. ਪੀ. ਪੱਧਰ ਦੇ ਅਧਿਕਾਰੀ ਵੱਲੋਂ ਸ਼ਿਕਾਇਤ ਦੀ ਪੜਤਾਲ ਕਰਨ ’ਤੇ ਪਤਾ ਲੱਗਾ ਕਿ ਸ਼ਿਕਾਇਤਕਰਤਾ ਸਮੇਤ ਮੁਲਜ਼ਮਾਂ ਨੇ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਵਿੱਚ ਮੀਟਿੰਗਾਂ ਕਰਕੇ ਕੰਪਨੀ ਵਿੱਚ ਨਿਵੇਸ਼ ਕਰਨ ਲਈ ਮੋਟੀ ਰਕਮ ਹੜੱਪ ਲਈ ਸੀ।  ਜਾਂਚ ਤੋਂ ਬਾਅਦ ਦੋਸ਼ੀ ਪਤੀ-ਪਤਨੀ ਖ਼ਿਲਾਫ਼ ਥਾਣਾ ਸਿਟੀ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸੀਤ ਲਹਿਰ ਦਾ ਕਹਿਰ! 6 ਜ਼ਿਲ੍ਹਿਆਂ 'ਚ ਰਹੇਗੀ ਸੰਘਣੀ ਧੁੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News