ਦਰੱਖਤ ਨਾਲ ਟਕਰਾਈ ਕਾਰ, ਪਤੀ-ਪਤਨੀ ਦੀ ਮੌਤ

12/15/2023 1:11:57 AM

ਗੁਰਦਾਸਪੁਰ (ਹਰਮਨ) : ਬੀਤੀ ਸ਼ਾਮ ਸ੍ਰੀ ਹਰਗੋਬਿੰਦਪੁਰ ਰੋਡ ’ਤੇ ਇਕ ਕਾਰ ਹਾਦਸੇ ਦੌਰਾਨ ਪਤੀ-ਪਤਨੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਰਨੈਲ ਸਿੰਘ ਆਪਣੀ ਪਤਨੀ ਰਣਜੀਤ ਕੌਰ ਨਾਲ ਕਾਰ ਨੰਬਰ ਪੀਬੀ 06 ਏਐੱਸ 0557 ’ਚ ਗੁਰਦਾਸਪੁਰ ਤੋਂ ਕਾਹਨੂੰਵਾਨ ਜਾ ਰਿਹਾ ਸੀ। ਇਸ ਦੌਰਾਨ ਸ਼ਾਮ 7 ਵਜੇ ਦੇ ਕਰੀਬ ਜਦੋਂ ਉਹ ਬੱਬੇਹਾਲੀ ਨੇੜੇ ਪਹੁੰਚੇ ਤਾਂ ਕਾਰ ਦਾ ਸੰਤੁਲਨ ਵਿਗੜਨ ਕਾਰਨ ਕਾਰ ਇਕ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਹਾਦਸੇ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ।

ਇਹ ਵੀ ਪੜ੍ਹੋ : 4 ਸਾਲਾ ਬੱਚੀ ਨੂੰ ਅਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਨੋਚਿਆ, ਸਹਿਮੇ ਇਲਾਕਾ ਨਿਵਾਸੀ

ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਮੌਕੇ ’ਤੇ ਮੌਜੂਦ ਲੋਕਾਂ ਨੇ ਬੜੀ ਮੁਸ਼ਕਿਲ ਨਾਲ ਦੋਵਾਂ ਨੂੰ ਕਾਰ ’ਚੋਂ ਬਾਹਰ ਕੱਢਿਆ ਪਰ ਉਦੋਂ ਤੱਕ ਦੋਵਾਂ ਦੀ ਮੌਤ ਹੋ ਚੁੱਕੀ ਸੀ। ਇਸ ਦੌਰਾਨ ਆਸ-ਪਾਸ ਦੇ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਥਾਣਾ ਤਿੱਬੜ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Mukesh

Content Editor

Related News