ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਪਤੀ-ਪਤਨੀ ਜ਼ਖ਼ਮੀ

Tuesday, Jul 09, 2024 - 06:10 PM (IST)

ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਪਤੀ-ਪਤਨੀ ਜ਼ਖ਼ਮੀ

ਬਟਾਲਾ(ਸਾਹਿਲ)- ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਪਤੀ-ਪਤਨੀ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਦੇ ਮੁਤਾਬਕ ਸੁਖਦੇਵ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਪਿੰਡ ਛੀਨਾ ਕਰਮ ਸਿੰਘ (ਅਜਨਾਲਾ) ਆਪਣੀ ਪਤਨੀ ਹਰਪ੍ਰੀਤ ਕੌਰ ਦੇ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਸਹੁਰੇ ਪਿੰਡ ਤਲਵੰਡੀ ਲਾਲ ਸਿੰਘ ਆਇਆ ਹੋਇਆ ਸੀ ਅਤੇ ਉਥੇ ਕੰਮ ਖਤਮ ਕਰਕੇ ਵਾਪਸ ਦੋਵੇਂ ਪਤੀ-ਪਤਨੀ ਆਪਣੇ ਘਰ ਨੂੰ ਜਾ ਰਹੇ ਸਨ।

ਜਦੋਂ ਇਹ ਅਲੀਵਾਲ ਬਾਈਪਾਸ ਕੋਲ ਪਹੁੰਚੇ ਤਾਂ ਸਾਹਮਣਿਓਂ ਆ ਰਹੇ ਮੋਟਰਸਾਈਕਲ ਨਾਲ ਇਨ੍ਹਾਂ ਦੀ ਜ਼ੋਰਦਾਰ ਟੱਕਰ ਹੋ ਗਈ, ਜਿਸ ਦੇ ਸਿੱਟੇ ਵਜੋਂ ਡਿੱਗ ਕੇ ਉਹ ਜ਼ਖਮੀ ਹੋ ਗਏ। ਜਦਕਿ ਦੂਜਾ ਮੋਟਰਸਾਈਕਲ ਸਵਾਰ ਮੌਕੇ ਤੋਂ ਫਰਾਰ ਹੋ ਗਿਆ। ਓਧਰ, 108 ਐਂਬੂਲੈਂਸ ਰਾਹੀਂ ਉਕਤ ਦੋਵਾਂ ਪਤੀ ਪਤਨੀ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News