ਕਾਰ-ਮੋਟਰਸਾਈਕਲ ਦੀ ਟੱਕਰ ’ਚ ਪਤੀ-ਪਤਨੀ ਜ਼ਖ਼ਮੀ
Tuesday, Aug 22, 2023 - 06:23 PM (IST)

ਬਟਾਲਾ/ਜੈਂਤੀਪੁਰ (ਸਾਹਿਲ, ਬਲਜੀਤ)- ਅੱਜ ਦੁਪਹਿਰ ਕਾਰ ਅਤੇ ਮੋਟਰਸਾਈਕਲ ਦੀ ਹੋਈ ਟੱਕਰ ’ਚ ਪਤੀ-ਪਤਨੀ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਸਾਜਨ ਵਾਸੀ ਨਾਗ ਕਲਾਂ ਨੇ ਦੱਸਿਆ ਕਿ ਸਾਡਾ ਰਿਸ਼ਤੇਦਾਰ ਹਰਜੀਤ ਸਿੰਘ ਵਾਸੀ ਪਿੰਡ ਹਰਪੁਰਾ, ਤਹਿਸੀਲ ਬਟਾਲਾ ਆਪਣੀ ਪਤਨੀ ਡਿੰਪਲ ਨਾਲ ਸਾਡੇ ਘਰ ਸਾਨੂੰ ਮਿਲਣ ਲਈ ਆਇਆ ਸੀ ਅਤੇ ਅੱਜ ਇਹ ਦੋਵੇਂ ਦੁਪਹਿਰ ਸਮੇਂ ਵਾਪਸ ਆਪਣੇ ਪਿੰਡ ਹਰਪੁਰਾ ਨੂੰ ਜਾ ਰਹੇ ਸਨ। ਜਦੋਂ ਇਹ ਪਿੰਡ ਪਾਖਰਪੁਰਾ-ਤਲਵੰਡੀ ਖੁੰਮਣ ਦਰਮਿਆਨ ਪਹੁੰਚੇ ਤਾਂ ਅਚਾਨਕ ਇਨ੍ਹਾਂ ਦੀ ਕਾਰ ਨਾਲ ਜ਼ੋਰਦਾਰ ਟੱਕਰ ਹੋ ਗਈ, ਜਿਸਦੇ ਸਿੱਟੇ ਵਜੋਂ ਦੋਵੇਂ ਪਤੀ ਪਤਨੀ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ- 9ਵੀਂ ਜਮਾਤ ਦੇ ਨਾਬਾਲਗ ਮੁੰਡੇ ਦੀ ਕਰਤੂਤ, 11ਵੀਂ 'ਚ ਪੜ੍ਹਦੀ ਕੁੜੀ ਨਾਲ ਕੀਤੀ ਇਹ ਘਟੀਆ ਹਰਕਤ
ਓਧਰ, ਜਦੋਂ ਪੁਲਸ ਚੌਕੀ ਜੈਂਤੀਪੁਰ ਦੇ ਇੰਚਾਰਜ ਅਮਨਜੀਤ ਸਿੰਘ ਏ.ਐੱਸ.ਆਈ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਉਕਤ ਜ਼ਖਮੀ ਪਤੀ-ਪਤਨੀ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਨਿੱਕੀ ਜਿਹੀ ਗੱਲ ਨੂੰ ਲੈ ਕੇ ਹੋਇਆ ਝਗੜਾ, ਕਬੱਡੀ ਖਿਡਾਰੀ ’ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8