ਤੇਜ਼ ਰਫਤਾਰ ਕਾਰ ਦੀ ਟੱਕਰ ਵੱਜਣ ਨਾਲ ਪਤੀ-ਪਤਨੀ ਜ਼ਖ਼ਮੀ
Saturday, Jan 24, 2026 - 03:06 PM (IST)
ਬਟਾਲਾ (ਸਾਹਿਲ)- ਤੇਜ਼ ਰਫਤਾਰ ਕਾਰ ਦੀ ਟੱਕਰ ਵੱਜਣ ਨਾਲ ਪਤੀ ਪਤਨੀ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਦੇ ਮੁਤਾਬਕ ਅੰਮ੍ਰਿਤਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਬੁੱਲ੍ਹੋਵਾਲ ਆਪਣੀ ਪਤਨੀ ਸਿਮਰਜੀਤ ਕੌਰ ਨੂੰ ਮੋਟਰਸਾਈਕਲ ’ਤੇ ਬਿਠਾ ਕੇ ਆ ਰਿਹਾ ਸੀ। ਜਦੋਂ ਇਹ ਅੱਡਾ ਘਸੀਟਪੁਰ ਨੇੜੇ ਪਹੁੰਚਿਆ ਤਾਂ ਪਿੱਛੋਂ ਆ ਰਹੀ ਇਕ ਤੇਜ਼ ਰਫਤਾਰ ਕਾਰ ਨੇ ਇਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸਦੇ ਸਿੱਟੇ ਵਜੋਂ ਉਕਤ ਦੋਵੇਂ ਪਤੀ-ਪਤਨੀ ਗੰਭੀਰ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ-NIA ਦੀ ਵੱਡੀ ਕਾਰਵਾਈ, ਮਾਝੇ ਦੇ 3 ਜ਼ਿਲ੍ਹਿਆਂ 'ਚ ਛਾਪੇਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
ਓਧਰ, ਇਸ ਬਾਰੇ ਪਤਾ ਲਗਦੇ ਹੀ ਮੌਕੇ ’ਤੇ ਪਹੁੰਚੇ ਸੜਕ ਸੁਰੱਖਿਆ ਫੋਰਸ ਦੇ ਏ.ਐੱਸ.ਆਈ ਗੁਰਜੀਤ ਸਿੰਘ, ਕਾਂਸਟੇਬਲ ਵਿਕਾਸ ਬਨੋਤਰਾ ਤੇ ਦਿਲਪ੍ਰੀਤ ਨੇ ਉਕਤ ਦੋਵਾਂ ਜ਼ਖਮੀ ਪਤੀ-ਪਤਨੀ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ।
ਇਹ ਵੀ ਪੜ੍ਹੋ- 26 ਜਨਵਰੀ ਨੂੰ ਪੂਰੇ ਪੰਜਾਬ 'ਚ ਅਲਰਟ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
