10 ਲੱਖ ਰੁਪਏ ਨਾ ਦੇ ਕੇ ਧੋਖਾਦੇਹੀ ਕਰਨ ਦੇ ਮਾਮਲੇ ’ਚ ਪਤੀ-ਪਤਨੀ ਨਾਮਜ਼ਦ
Thursday, Sep 12, 2024 - 12:55 PM (IST)
ਗੁਰਦਾਸਪੁਰ (ਵਿਨੋਦ, ਹਰਮਨ)-ਇਟਲੀ ਦਾ ਵੀਜ਼ਾ ਲੱਗਣ ਤੋਂ ਬਾਅਦ 10 ਲੱਖ ਰੁਪਏ ਨਾ ਦੇ ਕੇ ਧੋਖਾਦੇਹੀ ਕਰਨ ਦੇ ਮਾਮਲੇ ’ਚ ਥਾਣਾ ਸਦਰ ਪੁਲਸ ਨੇ ਪਤੀ-ਪਤਨੀ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਜੀਵਨ ਸਿੰਘ ਨੇ ਦੱਸਿਆ ਕਿ ਬਲਜਿੰਦਰ ਸਿੰਘ ਪੁੱਤਰ ਨਰਿੰਜਣ ਸਿੰਘ ਵਾਸੀ ਜੋੜਾ ਛੱਤਰਾ ਨੇ ਦੱਸਿਆ ਕਿ ਉਸ ਦਾ ਭਰਾ ਰਜਿੰਦਰ ਸਿੰਘ ਵਿਦੇਸ਼ ਇਟਲੀ ਵਿਚ ਪੱਕੇ ਤੌਰ ’ਤੇ ਰਹਿੰਦਾ ਹੈ। ਮੁਲਜ਼ਮ ਹਰਪ੍ਰੀਤ ਸਿੰਘ ਪੁੱਤਰ ਕ੍ਰਿਪਾਲ ਸਿੰਘ ਅਤੇ ਸੁਖਵਿੰਦਰ ਕੌਰ ਪਤਨੀ ਹਰਪ੍ਰੀਤ ਸਿੰਘ ਵਾਸੀਆਨ ਹਰੂਵਾਲ ਥਾਣਾ ਡੇਰਾ ਬਾਬਾ ਨਾਨਕ ਨੇ ਆਪਣੇ ਲੜਕੇ ਗੁਰਜੰਟ ਸਿੰਘ ਨੂੰ ਵਿਦੇਸ਼ ਇਟਲੀ ਭੇਜਣ ਲਈ ਰਜਿੰਦਰ ਸਿੰਘ ਨਾਲ ਗੱਲਬਾਤ ਕੀਤੀ ਸੀ।
ਇਹ ਵੀ ਪੜ੍ਹੋ-ਪੰਜਾਬ 'ਚ ਅੱਜ ਛੁੱਟੀ ਦਾ ਐਲਾਨ! ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
ਇਸ ਦੌਰਾਨ ਰਜਿੰਦਰ ਸਿੰਘ ਨੇ ਆਪਣੇ ਕੋਲੋਂ 10 ਲੱਖ ਰੁਪਏ ਖਰਚ ਕਰ ਕੇ ਮੁਲਜ਼ਮਾਂ ਦੇ ਲੜਕੇ ਦੇ ਕਾਗਜ਼ ਇਟਲੀ ਵਿਖੇ ਲਗਾ ਦਿੱਤੇ ਅਤੇ ਵੀਜ਼ਾ ਲੱਗਣ ਤੋਂ ਬਾਅਦ ਮੁਲਜ਼ਮਾਂ ਨੇ ਉਸਦੇ ਭਰਾ ਰਜਿੰਦਰ ਸਿੰਘ ਦੇ 10 ਲੱਖ ਰੁਪਏ ਦੇਣ ਤੋਂ ਇਨਕਾਰ ਕਰ ਕੇ ਭਰਾ ਨਾਲ ਧੋਖਾਦੇਹੀ ਕੀਤੀ ਹੈ।
ਇਹ ਵੀ ਪੜ੍ਹੋ-ਪਟਾਕਾ ਫੈਕਟਰੀ 'ਚ ਬਲਾਸਟ ਮਾਮਲਾ : ਇਕੋ ਪਰਿਵਾਰ ਦੇ 4 ਮੁੰਡਿਆਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8