ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਕਾਰ ਨੇ ਮਾਰੀ ਟੱਕਰ, ਇਕ ਦੀ ਹੋਈ ਮੌਤ

Friday, Aug 30, 2024 - 11:39 AM (IST)

ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਕਾਰ ਨੇ ਮਾਰੀ ਟੱਕਰ, ਇਕ ਦੀ ਹੋਈ ਮੌਤ

ਗੁਰਦਾਸਪੁਰ (ਵਿਨੋਦ, ਹੇਮੰਤ)-ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਇਕ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਸਬੰਧੀ ਕਰਮਜੀਤ ਕੌਰ ਪਤਨੀ ਸਵ. ਲਖਵਿੰਦਰ ਸਿੰਘ ਵਾਸੀ ਵੜੈਚ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਹ ਆਪਣੇ ਪਤੀ ਲਖਵਿੰਦਰ ਸਿੰਘ ਨਾਲ ਆਪਣੇ ਮੋਟਰਸਾਈਕਲ ਨੰਬਰ ਪੀਬੀ06 ਬੀਡੀ7046 ’ਤੇ ਸਵਾਰ ਹੋ ਕੇ ਅੱਡਾ ਕੋਟ ਟੋਡਰਮੱਲ ਤੋਂ ਦਵਾਈ ਲੈ ਕੇ ਵਾਪਸ ਆਪਣੇ ਪਿੰਡ ਵੜੈਚ ਨੂੰ ਆ ਰਹੇ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਵੱਲੋਂ ਨੌਜਵਾਨ ਦਾ ਕਤਲ

ਇਸ ਦੌਰਾਨ ਜਦ ਉਹ ਸਾਬਕਾ ਸਰਪੰਚ ਕਸ਼ਮੀਰ ਸਿੰਘ ਦੇ ਘਰ ਸਾਹਮਣੇ ਪਹੁੰਚੇ ਤਾਂ ਪਿਛਲੀ ਸਾਇਡ ਤੋਂ ਇਕ ਕਾਰ ਨੰਬਰ ਪੀਬੀ 18 ਜੇ 2400 ਜੈੱਨ ਤੇਜ਼ ਰਫਤਾਰ ਨਾਲ ਆਈ, ਜਿਸ ਨੂੰ ਮਨਦੀਪ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਜੀਵਨਵਾਲ ਬੱਬਰੀ ਚਲਾ ਰਿਹਾ ਸੀ, ਜਿਸ ਨੇ ਕਾਰ ਬਿਨਾਂ ਹਾਰਨ ਦਿੱਤੇ ਗਲਤ ਸਾਇਡ ਤੋਂ ਲਾਪਰਵਾਹੀ ਨਾਲ ਚਲਾ ਕੇ ਉਸ ਦੇ ਮੋਟਰਸਾਈਕਲ ਵਿਚ ਮਾਰ ਦਿੱਤੀ।

ਇਹ ਵੀ ਪੜ੍ਹੋ- ਮਣੀਮਹੇਸ਼ ਦੀ ਯਾਤਰਾ 'ਤੇ ਗਏ ਪੰਜਾਬ ਦੇ ਲੋਕਾਂ ਨਾਲ ਵਾਪਰਿਆ ਹਾਦਸਾ, ਤਿੰਨ ਜਣਿਆ ਦੀ ਮੌਤ

ਇਸ ਦੌਰਾਨ ਉਹ ਤਾਂ ਖੱਬੇ ਪਾਸੇ ਕੱਚੀ ਜਗ੍ਹਾ ’ਤੇ ਡਿੱਗ ਪਈ ਅਤੇ ਉਸ ਦਾ ਪਤੀ ਲਖਵਿੰਦਰ ਸਿੰਘ ਸੜਕ ’ਤੇ ਡਿੱਗ ਪਿਆ, ਜਿਸਦੇ ਸਿਰ ਅਤੇ ਹੋਰ ਸਰੀਰ ’ਤੇ ਕਾਫੀ ਗੰਭੀਰ ਸੱਟਾਂ ਲੱਗਣ ਕਰ ਕੇ ਉਸਦੀ ਮੌਤ ਹੋ ਗਈ ਹੈ। ਇਸ ਸਬੰਧੀ ਪੁਲਸ ਨੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News