ਪਤਨੀ ਤੋਂ ਦੁਖੀ ਪਤੀ ਨੇ ਜ਼ਹਿਰੀਲੀ ਦਵਾਈ ਖਾ ਕੇ ਕੀਤੀ ਆਤਮ-ਹੱਤਿਆ

Sunday, Jun 21, 2020 - 02:08 AM (IST)

ਪਤਨੀ ਤੋਂ ਦੁਖੀ ਪਤੀ ਨੇ ਜ਼ਹਿਰੀਲੀ ਦਵਾਈ ਖਾ ਕੇ ਕੀਤੀ ਆਤਮ-ਹੱਤਿਆ

ਗੁਰਦਾਸਪੁਰ, (ਵਿਨੋਦ)- ਪਤਨੀ ਤੋਂ ਦੁਖੀ ਪਤੀ ਨੇ ਜ਼ਹਿਰੀਲੀ ਦਵਾਈ ਖਾ ਕੇ ਜੀਵਨ ਲੀਲਾ ਖਤਮ ਕਰ ਲਈ ਹੈ। ਪੁਲਸ ਨੇ ਕੇਸ ਦਰਜ ਕਰ ਕੇ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਹੈ।
ਪੁਰਾਣਾ ਸ਼ਾਲਾ ਪੁਲਸ ਦੇ ਜਾਂਚ ਕਰ ਰਹੇ ਇੰਸਪੈਕਟਰ ਕੁਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਸ਼ਮੀਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਗੁਰੀਆ ਦਾ ਪਤਨੀ ਨਾਲ ਲੜਾਈ ਝਗੜਾ ਰਹਿੰਦਾ ਸੀ। ਬੀਤੇ ਦਿਨ ਵੀ ਕਸ਼ਮੀਰ ਸਿੰਘ ਦੀ ਤਬੀਅਤ ਖਰਾਬ ਹੋਣ 'ਤੇ ਉਸਨੂੰ ਤੁਰੰਤ ਗੁਰਦਾਸਪੁਰ ਦੇ ਇਕ ਪ੍ਰਾਇਵੇਟ ਹਸਪਤਾਲ ਲਿਆਦਾ ਗਿਆ ਪਰ ਉਥੇ ਪਹੁੰਚਣ ਤੋਂ ਪਹਿਲਾ ਹੀ ਉਸ ਦੀ ਮੌਤ ਹੋ ਗਈ, ਜਿਸ 'ਤੇ ਪਰਿਵਾਰ ਦੇ ਮੈਂਬਰ ਲਾਸ਼ ਨੂੰ ਵਾਪਸ ਘਰ ਲੈ ਆਏ, ਪਰ ਮ੍ਰਿਤਕ ਦੇ ਮੂੰਹ 'ਚੋਂ ਬਹੁਤ ਜ਼ਿਆਦਾ ਬਦਬੂ ਆਉਣ 'ਤੇ ਸ਼ੱਕ ਦੇ ਆਧਾਰ 'ਤੇ ਪੁਲਸ ਨੂੰ ਸੂਚਿਤ ਕੀਤਾ ਤਾਂ ਪਤਾ ਲੱਗਾ ਕਿ ਮ੍ਰਿਤਕ ਦਾ ਅੱਜ ਆਪਣੀ ਪਤਨੀ ਮਨਦੀਪ ਕੌਰ ਨਾਲ ਝਗੜਾ ਹੋਇਆ ਸੀ ਅਤੇ ਮਨਦੀਪ ਕੌਰ ਨੇ ਪਤੀ ਕਸ਼ਮੀਰ ਸਿੰਘ ਦੇ ਥੱਪੜ ਵੀ ਮਾਰੇ ਸੀ। ਜਿਸ ਕਾਰਣ ਕਸ਼ਮੀਰ ਸਿੰਘ ਇਹ ਜਲਾਲਤ ਬਰਦਾਸ਼ਤ ਨਹੀਂ ਕਰ ਸਕਿਆ। ਕਸ਼ਮੀਰ ਨੇ ਇਸੇ ਜਲਾਲਤ ਕਾਰਣ ਜ਼ਹਿਰੀਲੀ ਦਵਾਈ ਖਾ ਕੇ ਆਤਮ ਹੱਤਿਆ ਕਰ ਲਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਸਤਨਾਮ ਸਿੰਘ ਦੇ ਬਿਆਨ ਦੇ ਆਧਾਰ 'ਤੇ ਮਨਦੀਪ ਕੌਰ ਦੇ ਖਿਲਾਫ ਕੇਸ ਦਰਜ ਕੀਤਾ ਗਿਆ।


author

Bharat Thapa

Content Editor

Related News