ਸ਼ਰਾਬ ਪੀਣ ਤੋਂ ਮਨਾ ਕਰਨ ’ਤੇ ਗੁੱਸੇ ’ਚ ਆਏ ਪਤੀ ਨੇ ਨਿਗਲੀ ਜ਼ਹਿਰੀਲੀ ਦਵਾਈ

10/11/2022 7:04:22 PM

ਗੁਰਦਾਸਪੁਰ (ਵਿਨੋਦ)- ਪਤਨੀ ਵੱਲੋਂ ਸ਼ਰਾਬ ਪੀਣ ਤੋਂ ਮਨਾ ਕਰਨ ’ਤੇ ਗੁੱਸੇ ’ਚ ਆਏ ਇਕ ਪਤੀ ਵਲੋਂ ਕੋਈ ਜ਼ਹਿਰੀਲੀ ਦਵਾਈ ਨਿਗਲ ਲੈਣ ਦੀ ਸੂਚਨਾ ਮਿਲੀ ਹੈ। ਹਾਲਤ ਖ਼ਰਾਬ ਹੋਣ ’ਤੇ ਵਿਅਕਤੀ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਗੁਰਦਾਸਪੁਰ ਵਿਚ ਇਲਾਜ ਲਈ ਦਾਖ਼ਲ ਕਰਵਾ ਦਿੱਤਾ, ਜਿਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਪੜ੍ਹੋ ਇਹ ਵੀ ਖ਼ਬਰ : ਬਿਜਲੀ ਬੰਦ ਹੋਣ ਤੋਂ ਪਹਿਲਾਂ ਫੋਨ 'ਤੇ ਆਵੇਗਾ SMS, ਪੰਜਾਬ ਦੇ ਇਸ ਸ਼ਹਿਰ 'ਚ ਸ਼ੁਰੂ ਹੋਇਆ ਪ੍ਰੋਜੈਕਟ

ਹਸਪਤਾਲ ਵਿਚ ਦਾਖ਼ਲ ਪਰਮਜੀਤ ਪੁੱਤਰ ਹਰਮੇਸ਼ ਕੁਮਾਰ ਵਾਸੀ ਜੋੜਾ ਛੱਤਰਾਂ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਪਤੀ ਰਾਜ ਮਿਸਤਰੀ ਦਾ ਕੰਮ ਕਰਦਾ ਹੈ। ਸਾਡੀਆਂ 4 ਕੁੜੀਆਂ ਹਨ। ਉਸ ਦਾ ਪਤੀ ਸ਼ਰਾਬ ਪੀਣ ਦਾ ਆਦੀ ਹੈ ਅਤੇ ਹਰ ਰੋਜ਼ ਸ਼ਰਾਬ ਪੀ ਕੇ ਘਰ ਆਉਂਦਾ ਹੈ। ਪਤਨੀ ਨੇ ਕਿਹਾ ਕਿ ਸ਼ਰਾਬ ਕਾਰਨ ਉਸ ਦੇ ਘਰ ਦਾ ਗੁਜ਼ਾਰਾ ਮੁਸ਼ਕਲ ਨਾਲ ਹੁੰਦਾ ਹੈ। ਅੱਜ ਮੈਂ ਆਪਣੇ ਪਤੀ ਨੂੰ ਸ਼ਰਾਬ ਪੀਣ ਤੋਂ ਮਨਾ ਕੀਤਾ ਤਾਂ ਉਸ ਨੇ ਗੁੱਸੇ ’ਚ ਆ ਕੇ ਜ਼ਹਿਰੀਲੀ ਦਵਾਈ ਨਿਗਲ ਲਈ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਹਸਪਤਾਲ ਰੈਫਰ ਕਰ ਦਿੱਤਾ।

rajwinder kaur

This news is Content Editor rajwinder kaur