ਕਾਰ ਅਤੇ ਮੋਟਰਸਾਈਕਲ ਟੱਕਰ ’ਚ ਪਤੀ ਦੀ ਮੌਤ, ਪਤਨੀ ਜ਼ਖ਼ਮੀ

Thursday, Dec 14, 2023 - 10:42 AM (IST)

ਕਾਰ ਅਤੇ ਮੋਟਰਸਾਈਕਲ ਟੱਕਰ ’ਚ ਪਤੀ ਦੀ ਮੌਤ, ਪਤਨੀ ਜ਼ਖ਼ਮੀ

ਬਟਾਲਾ (ਸਾਹਿਲ)- ਅੱਡਾ ਦਾਲਮ ਨੰਗਲ ਨੇੜੇ ਵੱਡਾ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਥੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ’ਚ ਪਤੀ ਦੀ ਮੌਤ ਅਤੇ ਪਤਨੀ ਦੇ ਗੰਭੀਰ ਜ਼ਖ਼ਮੀ ਹੋ ਗਈ ਹੈ। ਇਸ ਸਬੰਧੀ ਥਾਣਾ ਕਿਲਾ ਲਾਲ ਸਿੰਘ ਦੇ ਏ. ਐੱਸ. ਆਈ. ਰਾਕੇਸ਼ ਕੁਮਾਰ ਨੇ ਦੱਸਿਆ ਕਿ ਸਵਿੰਦਰ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਆਦਮਪੁਰ ਜ਼ਿਲ੍ਹਾ ਜਲੰਧਰ ਆਪਣੀ ਪਤਨੀ ਸੁਖਵਿੰਦਰ ਕੌਰ ਨਾਲ ਪਲਟੀਨਾ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਦੇੜ੍ਹ ਗਵਾਰ ਵਿਖੇ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਿਹਾ ਸੀ।

ਇਹ ਵੀ ਪੜ੍ਹੋ-  ਗੁਰੂ ਨਾਨਕ ਦੇਵ ਹਸਪਤਾਲ 'ਤੇ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਸ਼ਾਸਨ ਨੇ ਕੱਸਿਆ ਸ਼ਿਕੰਜਾ, ਫੜੇ 6 ਡਾਕਟਰ

ਜਦੋਂ ਇਹ ਅੱਡਾ ਦਾਲਮ ਨੰਗਲ ਕੋਲ ਸਥਿਤ ਪੈਟਰੋਲ ਪੰਪ ਨੇੜੇ ਪਹੁੰਚੇ ਤਾਂ ਆਲਟੋ ਕਾਰ ਨਾਲ ਅਚਾਨਕ ਜ਼ੋਰਦਾਰ ਟੱਕਰ ਹੋ ਗਈ, ਜਿਸ ਦੇ ਸਿੱਟੇ ਵਜੋਂ ਸਵਿੰਦਰ ਸਿੰਘ ਦੀ ਮੌਤ ਹੋ ਗਈ। ਜਦਕਿ ਇਸ ਦੀ ਪਤਨੀ ਗੰਭੀਰ ਜ਼ਖਮੀ ਹੋ ਗਈ, ਜੋ ਕਿ ਇਕ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ। ਉਕਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਮੁੰਡੇ ਨਵਜੰਤ ਸਿੰਘ ਦੇ ਬਿਆਨ ਦੇ ਆਧਾਰ ’ਤੇ ਧਾਰਾ 174 ਸੀਆਰ.ਪੀ.ਸੀ ਤਹਿਤ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਸਰਕਾਰੀ ਨੌਕਰੀ ਕਰ ਰਹੇ ਕਈ ਫਾਰਮਾਸਿਸਟ ਵਿਜੀਲੈਂਸ ਦੇ ਰਾਡਾਰ 'ਤੇ, 300 ਤੋਂ ਵੱਧ ਫੜ੍ਹੇ ਫਰਜ਼ੀ ਸਰਟੀਫਿਕੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News