ਮੋਟਰਸਾਈਕਲ ਦੀ ਟੱਕਰ ਵੱਜਣ ਨਾਲ ਪਤੀ ਦੀ ਮੌਤ, ਪਤਨੀ ਜ਼ਖਮੀ

02/08/2024 12:41:23 PM

ਬਟਾਲਾ(ਸਾਹਿਲ)- ਮੋਟਰਸਾਈਕਲ ਦੀ ਟੱਕਰ ਵੱਜਣ ਨਾਲ ਪਤੀ ਦੀ ਮੌਤ ਅਤੇ ਪਤਨੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧ ਪੁਲਸ ਥਾਣਾ ਸਦਰ ਨੂੰ ਦਰਜ ਕਰਵਾਏ ਬਿਆਨ ਵਿਚ ਜਸਪ੍ਰੀਤ ਸਿੰਘ ਪੁੱਤਰ ਖਜ਼ਾਨ ਸਿੰਘ ਵਾਸੀ ਸ਼ੰਕੁਰਪੁਰਾ ਨੇ ਲਿਖਵਾਇਆ ਕਿ ਉਸਦੇ ਪਿਤਾ ਖਜ਼ਾਨ ਸਿੰਘ ਪੁੱਤਰ ਰੂੜ ਸਿੰਘ ਤੇ ਉਸਦੀ ਮਾਤਾ ਰਾਜਵਿੰਦਰ ਕੌਰ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਘੁੰਮਣ ਕਲਾਂ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਆ ਰਹੇ ਸੀ ਅਤੇ ਉਹ ਵੀ ਆਪਣੇ ਮੋਟਰਸਾਈਕਲ ’ਤੇ ਮਾਤਾ-ਪਿਤਾ ਦੇ ਪਿੱਛੇ ਆ ਰਿਹਾ ਸੀ। ਜਦੋਂ ਸ਼ਾਮ ਸਵਾ 5 ਵਜੇ ਦੇ ਕਰੀਬ ਉਹ ਪਿੰਡ ਭੁੱਲਰ ਪੁਲ ਡਰੇਨ ਤੋਂ ਥੋੜ੍ਹਾ ਪਿੱਛੇ ਸਨ ਤਾਂ ਅੱਡਾ ਤਾਰਾਗੜ੍ਹ ਵਾਲੀ ਸਾਈਡ ਤੋਂ ਪਲਟੀਨਾ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਇਕ ਨੌਜਵਾਨ ਨੇ ਆਪਣਾ ਮੋਟਰਸਾਈਕਲ ਉਸਦੇ ਪਿਤਾ ਦੇ ਮੋਟਰਸਾਈਕਲ ਵਿਚ ਤੇਜ਼ ਰਫ਼ਤਾਰ ਨਾਲ ਲਿਆ ਕੇ ਮਾਰ ਦਿੱਤਾ, ਜਿਸਦੇ ਸਿੱਟੇ ਵਜੋਂ ਗੰਭੀਰ ਜ਼ਖ਼ਮੀ ਹੋ ਗਿਆ, ਜਦਕਿ ਮਾਤਾ ਨੂੰ ਮਾਮੂਲੀ ਸੱਟਾਂ ਹੀ ਲੱਗੀਆਂ।

ਇਹ ਵੀ ਪੜ੍ਹੋ : ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਐਕਟ ਨਾਲ ਛੇੜਛਾੜ ਨਿੰਦਣਯੋਗ : ਧਾਮੀ

ਉਕਤ ਬਿਆਨਕਰਤਾ ਮੁਤਾਬਕ ਇਸਦੇ ਬਾਅਦ ਉਸਨੇ ਆਪਣੇ ਪਿਤਾ ਨੂੰ ਤੁਰੰਤ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਲਿਆਂਦਾ, ਜਿਥੇ ਡਾਕਟਰਾਂ ਨੇ ਉਸਦੇ ਪਿਤਾ ਖਜ਼ਾਨ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਕਤ ਮਾਮਲੇ ਸਬੰਧੀ ਏ.ਐੱਸ.ਆਈ ਜਸਪਾਲ ਸਿੰਘ ਨੇ ਕਾਰਵਾਈ ਕਰਦਿਆਂ ਅਣਪਛਾਤੇ ਮੋਟਰਸਾਈਕਲ ਚਾਲਕ ਖ਼ਿਲਾਫ਼ ਬਣਦੀਆਂ ਧਾਰਾਵਾਂ ਹੇਠ ਥਾਣਾ ਸਦਰ ਵਿਚ ਕੇਸ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਵਿਅਕਤੀ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News