ਹਾਦਸਾਗ੍ਰਸਤ ਟਰੱਕ ਨੂੰ ਸੜਕ ਤੋਂ ਹਟਾਉਣ ਲਈ ਆਈ ਹਾਈਡ੍ਰਾ ਕਰੇਨ ਖੱਡ ''ਚ ਪਲਟੀ

Saturday, Aug 22, 2026 - 02:58 PM (IST)

ਹਾਦਸਾਗ੍ਰਸਤ ਟਰੱਕ ਨੂੰ ਸੜਕ ਤੋਂ ਹਟਾਉਣ ਲਈ ਆਈ ਹਾਈਡ੍ਰਾ ਕਰੇਨ ਖੱਡ ''ਚ ਪਲਟੀ

ਪਠਾਨਕੋਟ/ਡਮਟਾਲ (ਸ਼ਾਰਦਾ, ਸੋਨੀ) : ਪੰਜਾਬ-ਹਿਮਾਚਲ ਸਰਹੱਦ ’ਤੇ ਸਥਿਤ ਡਮਟਾਲ ਵਿਖੇ ਦੇਰ ਰਾਤ ਵਾਪਰੇ ਇਕ ਹਾਦਸੇ ਤੋਂ ਬਾਅਦ ਸਥਿਤੀ ਉਸ ਸਮੇਂ ਹੋਰ ਗੰਭੀਰ ਹੋ ਗਈ, ਜਦੋਂ ਹਾਦਸਾਗ੍ਰਸਤ ਟਰੱਕ ਨੂੰ ਸੜਕ ਤੋਂ ਹਟਾਉਣ ਲਈ ਮੰਗਵਾਈ ਗਈ ਹਾਈਡ੍ਰਾ ਕਰੇਨ ਵੀ ਖੱਡ ਵੱਲ ਪਲਟ ਗਈ। ਇਸ ਹਾਦਸੇ ਦੌਰਾਨ ਟਰੱਕ ਸਵਾਰ ਪਿਉ-ਪੁੱਤਰ ਅਤੇ ਕਰੇਨ ਚਾਲਕ ਬਾਲ-ਬਾਲ ਬਚ ਗਏ ਪਰ ਦੋਵੇਂ ਵਾਹਨਾਂ ਦਾ ਭਾਰੀ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ-ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ

ਜਾਣਕਾਰੀ ਅਨੁਸਾਰ ਲੁਧਿਆਣਾ ਨਿਵਾਸੀ ਗੋਵਿੰਦਰ ਸਿੰਘ ਆਪਣੇ ਪੁੱਤਰ ਗੁਰਵਿੰਦਰ ਨਾਲ ਟਰੱਕ ’ਚ ਪਲਾਸਟਿਕ ਦੀਆਂ ਬੋਤਲਾਂ ਲੱਦ ਕੇ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲੇ ਦੀ ਇਕ ਉਦਯੋਗਿਕ ਇਕਾਈ ਵੱਲ ਜਾ ਰਿਹਾ ਸੀ। ਦੇਰ ਰਾਤ ਡਮਟਾਲ ਦੀ ਪਹਾੜੀ ਤੋਂ ਹੇਠਾਂ ਉਤਰਦੇ ਸਮੇਂ ਇਕ ਤੇਜ਼ ਰਫ਼ਤਾਰ ਟਰੱਕ ਵੱਲੋਂ ਓਵਰਟੇਕ ਕਰਨ ਕਾਰਨ ਗੋਵਿੰਦਰ ਸਿੰਘ ਦਾ ਸੰਤੁਲਨ ਵਿਗੜ ਗਿਆ। ਟਰੱਕ ਸੀਮੈਂਟ ਦੀ ਰੇਲਿੰਗ ਨਾਲ ਟਕਰਾ ਕੇ ਸੜਕ ਦੇ ਵਿਚਕਾਰ ਪਲਟ ਗਿਆ। ਸਥਾਨਕ ਲੋਕਾਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਟਰੱਕ ’ਚ ਫਸੇ ਪਿਓ-ਪੁੱਤਰ ਨੂੰ ਸੁਰੱਖਿਅਤ ਬਾਹਰ ਕੱਢਿਆ।

ਇਹ ਵੀ ਪੜ੍ਹੋ- ਦੁਖਦਾਈ ਖਬਰ: ਸੁਨਹਿਰੇ ਭਵਿੱਖ ਲਈ ਕੈਨੇਡਾ ਗਏ 2 ਧੀਆਂ ਦੇ ਪਿਓ ਦੀ ਮੌਤ

ਹਾਦਸੇ ਕਾਰਨ ਸੜਕ ’ਤੇ ਆਵਾਜਾਈ ਪ੍ਰਭਾਵਿਤ ਹੋ ਗਈ। ਸੂਚਨਾ ਮਿਲਦੇ ਹੀ ਡਮਟਾਲ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਟਰੱਕ ਹਟਾਉਣ ਲਈ ਹਾਈਡ੍ਰਾ ਕਰੇਨ ਮੰਗਵਾਈ। ਜਿਵੇਂ ਹੀ ਹਾਈਡ੍ਰਾ ਨੇ ਟਰੱਕ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ, ਤਾਂ ਭਾਰ ਜ਼ਿਆਦਾ ਹੋਣ ਕਾਰਨ ਕਰੇਨ ਅਚਾਨਕ ਪਲਟ ਗਈ। ਇਸ ਦੌਰਾਨ ਟਰੱਕ ਦਾ ਸਾਮਾਨ ਹੇਠਾਂ ਖੱਡ ’ਚ ਜਾ ਡਿੱਗਿਆ ਅਤੇ ਕਰੇਨ ਚਾਲਕ ਜੋਗਿੰਦਰ ਨੇ ਕੁੱਦ ਕੇ ਆਪਣੀ ਜਾਨ ਬਚਾਈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਫੁੱਟਬਾਲ ਖਿਡਾਰੀ ਦਾ ਕਤਲ

ਬਾਅਦ ’ਚ ਦੂਜੀ ਹਾਈਡ੍ਰਾ ਕਰੇਨ ਦੀ ਮਦਦ ਨਾਲ ਦੋਵਾਂ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਬਹਾਲ ਕਰਵਾਈ ਗਈ। ਥਾਣਾ ਡਮਟਾਲ ਦੇ ਉਪ-ਨਿਰੀਖਕ ਪੁਸ਼ਪਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਮੌਕੇ ਦਾ ਜਾਇਜ਼ਾ ਲੈ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News