IAS ਅਧਿਕਾਰੀ ਵਿਸ਼ੇਸ਼ ਸਾਰੰਗਲ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਜੋਂ ਸੰਭਾਲਿਆ ਅਹੁਦਾ

Saturday, Mar 23, 2024 - 02:20 PM (IST)

ਗੁਰਦਾਸਪੁਰ(ਹਰਮਨ, ਵਿਨੋਦ)- 2013 ਬੈਚ ਦੇ ਆਈ. ਏ. ਐੱਸ. ਅਧਿਕਾਰੀ ਵਿਸ਼ੇਸ਼ ਸਾਰੰਗਲ ਨੇ ਬੀਤੇ ਦਿਨ ਗੁਰਦਾਸਪੁਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਆਪਣੇ ਪਿਤਾ ਜਨਕ ਰਾਜ ਸਾਰੰਗਲ ਦੀ ਹਾਜ਼ਰੀ ’ਚ ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਅਧਿਕਾਰੀਆਂ ਨਾਲ ਜਾਣ-ਪਛਾਣ ਕਰਦਿਆਂ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ’ਚ ਲੋਕ ਸਭਾ ਚੋਣਾਂ ਨੂੰ ਨਿਰਪੱਖ, ਸ਼ਾਂਤੀਪੂਰਵਕ ਅਤੇ ਆਜ਼ਾਦਾਨਾ ਮਾਹੌਲ ’ਚ ਨੇਪਰੇ ਚਾੜ੍ਹਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੋਵੇਗੀ। ਅਗਾਮੀ ਲੋਕ ਸਭਾ ਚੋਣਾਂ ਦੌਰਾਨ ਨਿਰਪੱਖਤਾ ਅਤੇ ਪਾਰਦਰਸ਼ਤਾ ਦੇ ਸਿਧਾਂਤਾਂ ’ਤੇ ਜ਼ੋਰ ਦਿੰਦੇ ਹੋਏ ਸਾਰੰਗਲ ਨੇ ਸਾਰੀਆਂ ਸਿਆਸੀ ਧਿਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਚੋਣ ਪ੍ਰਚਾਰ ਦੌਰਾਨ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇਨ-ਬਿਨ ਪਾਲਣਾ ਕਰਨਾ ਯਕੀਨੀ ਬਣਾਉਣ।

ਇਹ ਵੀ ਪੜ੍ਹੋ : ਨਿਊਡ ਕਾਲਾਂ ਰਾਹੀਂ ਚਲ ਰਿਹੈ ਬਲੈਕਮੇਲਿੰਗ ਦਾ ਕਾਲਾ ਧੰਦਾ, ਯੂ-ਟਿਊਬਰ 'ਤੇ ਮਾਡਲ ਬਣ ਕੇ ਕਰਦੇ ਹਨ ਠੱਗੀ

ਉਨ੍ਹਾਂ ਅੱਗੇ ਕਿਹਾ ਕਿ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ ਅਤੇ ਕਿਸੇ ਨੂੰ ਵੀ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਮਿਹਨਤ, ਈਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਅਤੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਨੂੰ ਤੁਰੰਤ ਹੱਲ ਕਰਨਾ ਯਕੀਨੀ ਬਣਾਇਆ ਜਾਵੇ। ਦੱਸਣਯੋਗ ਹੈ ਕਿ ਵਿਸ਼ੇਸ਼ ਸਾਰੰਗਲ ਇਸ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਨਗਰ ਕਪੂਰਥਲਾ ਅਤੇ ਜਲੰਧਰ ਜ਼ਿਲ੍ਹਿਆਂ ’ਚ ਵੀ ਬਤੌਰ ਡਿਪਟੀ ਕਮਿਸ਼ਨਰ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਇਨ੍ਹਾਂ ਜ਼ਿਲ੍ਹਿਆਂ ’ਚ ਉਨ੍ਹਾਂ ਦਾ ਕਾਰਜਕਾਲ ਵਿਕਾਸ ਨੂੰ ਉਤਸ਼ਾਹਿਤ ਕਰਨ ਵਾਲਾ ਅਤੇ ਵਸਨੀਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਾਦਗਾਰੀ ਰਿਹਾ ਹੈ। ਇਸ ਮੌਕੇ ਐੱਸ. ਐੱਸ. ਪੀ. ਗੁਰਦਾਸਪੁਰ ਹਰੀਸ਼ ਦਾਯਮਾ, ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ, ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਨੌਜਵਾਨ ਦਾ ਭੇਦਭਰੇ ਹਾਲਾਤ 'ਚ ਕੱਟਿਆ ਗਲਾ, ਇਲਾਕੇ 'ਚ ਫੈਲੀ ਸਨਸਨੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News