ਮਾਮਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਮੂਰਤੀ ਪੂਜਾ ਕਰਨ ਦਾ, ਜਥੇਬੰਦੀਆਂ ਨੇ ਸੌਂਪਿਆ ਸ਼ਿਕਾਇਤ ਪੱਤਰ

Wednesday, Apr 27, 2022 - 04:33 PM (IST)

ਮਾਮਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਮੂਰਤੀ ਪੂਜਾ ਕਰਨ ਦਾ, ਜਥੇਬੰਦੀਆਂ ਨੇ ਸੌਂਪਿਆ ਸ਼ਿਕਾਇਤ ਪੱਤਰ

ਅੰਮ੍ਰਿਤਸਰ (ਅਨਜਾਣ) - ਹੁਸ਼ਿਆਰਪੁਰ ਦੇ ਪਿੰਡ ਬਹਾਦਰਪੁਰ ਦੇ ਡੇਰੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਮੂਰਤੀ ਰੱਖ ਕੇ ਪੂਜਾ ਕਰਨ ਤੇ ਹੁਸ਼ਿਆਰਪੁਰ ਦੇ ਪਿੰਡ ਸ਼ਾਮ ਚੌਰਾਸੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਮੂਰਤੀ ਰੱਖ ਕੇ ਪੂਜਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵੱਖ-ਵੱਖ ਜਥੇਬੰਦੀਆਂ ਦੇ ਆਗੂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਭਾਈ ਬਲਬੀਰ ਸਿੰਘ ਮੁੱਛਲ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਭਾਈ ਰਣਜੀਤ ਸਿੰਘ, ਜਥੇਦਾਰ ਬਾਬਾ ਦਵਿੰਦਰ ਸਿੰਘ ਮੁਕੇਰੀਆਂ, ਬਾਬਾ ਗੁਰਦੇਵ ਸਿੰਘ ਭਗਤ ਧੰਨਾ ਜੀ ਤਰਨਾ ਦਲ ਆਦਿ ਨੇ ਇਕ ਸ਼ਿਕਾਇਤ ਪੱਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸੌਂਪਿਆ।

ਪੜ੍ਹੋ ਇਹ ਵੀ ਖ਼ਬਰ: ਇਸ਼ਕ ’ਚ ਅੰਨ੍ਹੀ 3 ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਲਵ ਮੈਰਿਜ਼ ਕਰਵਾਉਣ ਵਾਲੇ ਸ਼ਖ਼ਸ ਨਾਲ ਹੋਈ ਫ਼ਰਾਰ

ਇਸ ਦੌਰਾਨ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਮੂਰਤੀ ਪੂਜਾ ਕਰਨਾ ਬਹੁਤ ਵੱਡੀ ਮਨਮੱਤ ਹੈ ਤੇ ਸਿੱਖ ਧਰਮ ਵਿੱਚ ਮਨਮੱਤ ਕਰਨਾ ਮਨ੍ਹਾਂ ਹੈ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੀ ਸਮੇਂ-ਸਮੇਂ ਹੁਕਮਨਾਮਾ ਜਾਰੀ ਹੋ ਚੁੱਕਾ ਹੈ। ਇਸ ਹੁਕਮਨਾਮੇ ਵਿੱਚ ਮੜ੍ਹੀਆਂ, ਮਸਾਣਾਂ ਜਾਂ ਮਨਮੱਤ ਵਾਲੀ ਜਗ੍ਹਾ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਲਿਜਾਣ ਦੀ ਸਖ਼ਤ ਮਨਾਹੀ ਹੈ। ਉਨ੍ਹਾਂ ਕਿਹਾ ਕਿ ਮਨਮੱਤਾਂ ਕਰਨ/ਕਰਵਾਉਣ ਵਾਲੇ ਗਲਤ ਅਨਸਰਾਂ ਖ਼ਿਲਾਫ਼ ਸਿੱਖੀ ਪ੍ਰੰਪਰਾਵਾਂ ਤੇ ਰਹੁ ਰੀਤਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਾਰਵਾਈ ਕੀਤੀ ਜਾਵੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚੋਂ ਮੂਰਤੀਆਂ ਉਠਵਾਈਆਂ ਜਾਣ। ਇਸ ਸ਼ਿਕਾਇਤ ਪੱਤਰ ਦਾ ਉਤਾਰਾ ਜਥੇਬੰਦੀਆਂ ਵੱਲੋਂ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਕੀਤਾ ਗਿਆ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: 12ਵੀਂ ਜਮਾਤ ਦੇ ਵਿਦਿਆਰਥੀ ਦਾ ਗੋਲੀ ਮਾਰ ਕੀਤਾ ਕਤਲ, ਫੈਲੀ ਸਨਸਨੀ (ਤਸਵੀਰਾਂ)


author

rajwinder kaur

Content Editor

Related News