ਮਾਮਲਾ ਢਾਈ ਕਿਲੋ IED ਦੀ ਬਰਾਮਦਗੀ ਦਾ, 2 ਦਿਨ ਦੇ ਪੁਲਸ ਰਿਮਾਂਡ ’ਤੇ ਭੇਜੇ ਦੋਵੇਂ ਮੁਲਜ਼ਮ
Friday, May 13, 2022 - 05:09 PM (IST)

ਤਰਨਤਾਰਨ (ਰਮਨ) - ਬੀਤੇ ਐਤਵਾਰ ਜ਼ਿਲ੍ਹੇ ਦੇ ਕਸਬਾ ਨੌਸ਼ਹਿਰਾ ਪੰਨੂਆਂ ਤੋਂ 2 ਮੁਲਜ਼ਮਾਂ ਨੂੰ ਢਾਈ ਕਿਲੋ ਆਈ. ਈ. ਡੀ. ਅਤੇ ਹੋਰ ਸਾਮਾਨ ਸਮੇਤ ਗ੍ਰਿਫ਼ਤਾਰ ਕਰਨ ’ਚ ਵੱਡੀ ਸਫਲਤਾ ਹਾਸਲ ਕੀਤੀ ਸੀ, ਜੋ ਪੰਜਾਬ ਨੂੰ ਦਹਿਲਾਉਣ ਲਈ ਵਰਤੋਂ ’ਚ ਲਿਆਂਦਾ ਜਾਣਾ ਸੀ। ਇਸ ਬਾਬਤ ਪੁਲਸ ਨੇ ਦੋਵਾਂ ਮੁਲਜ਼ਮਾਂ ਬਲਜਿੰਦਰ ਸਿੰਘ ਉਰਫ਼ ਬਿੰਦੂ ਪੁੱਤਰ ਸੁੱਖਾ ਸਿੰਘ ਵਾਸੀ ਪਿੰਡ ਗੁੱਜਰਪੁਰਾ ਤਹਿਸੀਲ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਅਤੇ ਜਗਤਾਰ ਸਿੰਘ ਉਰਫ ਜੱਗਾ ਪੁੱਤਰ ਸਕੱਤਰ ਸਿੰਘ ਵਾਸੀ ਪਿੰਡ ਖਾਨੋਵਾਲ ਖ਼ਿਲਾਫ਼ ਥਾਣਾ ਸਰਹਾਲੀ ਵਿਖੇ ਮਾਮਲਾ ਦਰਜ ਕਰ ਤਿੰਨ ਦਿਨਾਂ ਰਿਮਾਂਡ ਹਾਸਲ ਕੀਤਾ ਸੀ।
ਪੁਲਸ ਨੇ ਬੀਤੇ ਦਿਨ ਦੋਵਾਂ ਦਾ ਫਿਰ ਤੋਂ 2 ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ, ਜਿਸ ਦੌਰਾਨ ਪੁਲਸ ਵਲੋਂ ਬਰਾਮਦ ਕੀਤੇ ਮੋਟਰਸਾਈਕਲ ਦੀ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਦੇ ਫ਼ਰਾਰ ਸਾਥੀ ਜੋਬਨ ਦੀ ਭਾਲ ਲਈ ਪੁਲਸ ਨੇ ਰਾਜਸਥਾਨ ਅਤੇ ਦਿੱਲੀ ਲਈ ਟੀਮਾਂ ਰਵਾਨਾ ਕਰ ਦਿੱਤੀਆਂ ਹਨ।