ਜੇ ਕਾਰਪੋਰੇਟ ਘਰਾਣਿਆਂ ਦਾ ਕਰਜ਼ਾ ਮੁਆਫ਼ ਹੋ ਸਕਦੈ ਤਾਂ ਕਿਸਾਨਾਂ ਦਾ ਕਿਉਂ ਨਹੀਂ : ਸਾਬਕਾ ਮੇਅਰ ਰਿੰਟੂ

02/17/2024 3:13:58 PM

ਅੰਮ੍ਰਿਤਸਰ (ਛੀਨਾ)-ਫਸਲਾਂ ’ਤੇ ਐੱਮ. ਐੱਸ. ਪੀ. ਲੈਣ ਸਮੇਤ ਬਾਕੀ ਭਖਦੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਦਿੱਲੀ ਕੂਚ ਕਰ ਰਹੇ ਕਿਸਾਨਾਂ ’ਤੇ ਕੇਂਦਰ ਦੀ ਭਾਜਪਾ ਸਰਕਾਰ ਤਸ਼ੱਦਦ ਢਾਹ ਕੇ ਅੱਤਵਾਦੀਆਂ ਵਰਗਾ ਸਲੂਕ ਕਰ ਰਹੀ ਹੈ। ਇਹ ਵਿਚਾਰ ਸਾਬਕਾ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਗੱਲਬਾਤ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੇਕਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਉਨ੍ਹਾਂ ਦੇ ਕਰਜ਼ ’ਤੇ ਮੁਕੰਮਲ ਲਕੀਰ ਫੇਰ ਸਕਦੇ ਹਨ ਤਾਂ ਫਿਰ ਉਹ ਅਨਾਜ ਨਾਲ ਦੇਸ਼ ਦਾ ਭੰਡਾਰ ਭਰਨ ਵਾਲੇ ਕਿਸਾਨਾਂ ਨਾਲ ਵਿਤਕਰੇਬਾਜ਼ੀ ਕਿਉਂ ਕਰ ਰਹੇ ਹਨ।

ਇਹ ਵੀ ਪੜ੍ਹੋ : ਹਰਸਿਮਰਤ ਕੌਰ ਬਾਦਲ ਦੀ ਕੇਂਦਰ ਨੂੰ ਫਟਕਾਰ, ਕਿਸਾਨ ਅੰਦੋਲਨ ਨੂੰ ਲੈ ਕੇ ਕੀਤੀ ਇਹ ਮੰਗ

ਸਾਬਕਾ ਮੇਅਰ ਰਿੰਟੂ ਨੇ ਕਿਹਾ ਕਿ ਕੇਂਦਰ ਵਿਚਲੀ ਭਾਜਪਾ ਸਰਕਾਰ ਦੀ ਬੇਰੁਖੀ ਕਾਰਨ ਕਿਸਾਨ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠ ਆਉਣ ਸਦਕਾ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੋ ਰਹੇ ਹਨ, ਕਿਉਂਕਿ ਆਰਥਿਕ ਸਥਿਤੀ ਵਿਗੜਨ ਕਾਰਨ ਉਨ੍ਹਾਂ ਦੇ ਹਾਲਾਤ ਦਿਨੋਂ ਦਿਨ ਡਾਵਾਂਡੋਲ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਦਿੱਲੀ ’ਚ ਲੰਮਾ ਸਮਾਂ ਅੰਦੋਲਨ ਕਰਨ ਵਾਲੇ ਕਿਸਾਨਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿਹੜੇ ਵਾਅਦੇ ਕਰ ਕੇ ਅੰਦੋਲਨ ਖਤਮ ਕਰਵਾਇਆ ਸੀ, ਜੇਕਰ ਉਹ ਸਭ ਵਾਅਦੇ ਸੰਜੀਦਗੀ ਨਾਲ ਪੂਰੇ ਕਰ ਦਿੱਤੇ ਹੁੰਦੇ ਤਾਂ ਅੱਜ ਮੁੜ ਕਿਸਾਨ ਭਾਈਚਾਰੇ ਨੂੰ ਸੰਘਰਸ਼ ਦਾ ਰਸਤਾ ਅਖਤਿਆਰ ਕਰਨ ਦੀ ਲੋੜ ਹੀ ਨਹੀਂ ਪੈਣੀ ਸੀ।

ਇਹ ਵੀ ਪੜ੍ਹੋ : PSEB ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪ੍ਰੀਖਿਆਵਾਂ ਦੇ ਚੱਲਦੇ ਵਿਭਾਗ ਨੇ ਜਾਰੀ ਕੀਤੇ ਸਖ਼ਤ ਹੁਕਮ

ਉਨ੍ਹਾਂ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਲਈ ਦਿੱਲੀ ਕੂਚ ਕਰ ਰਹੇ ਕਿਸਾਨਾਂ ਦੇ ਰਾਹ ਰੋਕਣ ਲਈ ਹਰਿਆਣਾ ਦੀ ਸਰਹੱਦ ’ਤੇ ਕੇਂਦਰ ਸਰਕਾਰ ਨੇ ਜੋ ਹਾਲਾਤ ਪੈਦਾ ਕਰ ਦਿੱਤੇ ਹਨ, ਉਸ ਕਾਰਨ ਆਮ ਨਾਗਰਿਕ ਵੀ ਬੇਹੱਦ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਜਲਦ ਲੱਗਣ ਵਾਲੇ ਚੋਣ ਜਾਬਤੇ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਸਭ ਮੰਗਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ।

ਇਹ ਵੀ ਪੜ੍ਹੋ : ਸ਼ੰਭੂ ਬਾਰਡਰ ਤੋਂ ਦੁਖਦਾਈ ਖ਼ਬਰ, ਕਿਸਾਨ ਗਿਆਨ ਸਿੰਘ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News