IG ਬਾਰਡਰ ਜੋਨ ਦੇ ਆਦੇਸ਼ ’ਤੇ ਲਾਟਰੀ ਦੀ ਆੜ ’ਚ ਦੜੇ ਸੱਟੇ ਦੇ ਵੱਡੇ ਰੈਕੇਟ ਦਾ ਪਰਦਾਫਾਸ਼, 3 ਦੋਸ਼ੀ ਗ੍ਰਿਫ਼ਤਾਰ

05/25/2022 5:26:03 PM

ਸੁਜਾਨਪੁਰ (ਜੋਤੀ) - ਜ਼ਿਲ੍ਹਾ ਪਠਾਨਕੋਟ ’ਚ ਪੇਪਰ ਲਾਟਰੀ ਦੀ ਆੜ ਵਿਚ ਦੜੇ ਸੱਟੇ ਦਾ ਕਾਰੋਬਾਰ ਕਰਨ ਵਾਲਿਆਂ ’ਤੇ ਅੱਜ ਜ਼ਿਲ੍ਹਾ ਪਠਾਨਕੋਟ ਦੇ ਅਧਿਕਾਰੀਆਂ ਨੇ ਆਈ.ਜੀ ਬਾਰਡਰ ਜੋਨ ਅੰਮ੍ਰਿਤਸਰ ਮੋਹਿਨੀਸ਼ ਚਾਵਲਾ ਦੇ ਆਦੇਸ਼ ’ਤੇ ਨੁਕੇਲ ਕੱਸਣੀ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੇ 3 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ ਲੱਖਾਂ ਰੁਪਏ ਦੀ ਰਾਸ਼ੀ ਬਰਾਮਦ ਕਰਕੇ ਵੱਡੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਉੱਥੇ ਫੜੇ ਗਏ ਦੋਸ਼ੀਆਂ ਦੀ ਪਛਾਣ ਅਸ਼ੋਕ ਬਾਵਾ, ਵਿਨੋਦ ਕੁਮਾਰ, ਰਾਕੀ ਕੁਮਾਰ ਦੇ ਰੂਪ ਵਿਚ ਹੋਈ।

ਪੜ੍ਹੋ ਇਹ ਵੀ ਖ਼ਬਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਹੁਣ ਨਹੀਂ ਹੋਇਆ ਕਰੇਗਾ ਹਾਰਮੋਨੀਅਮ ਨਾਲ ਕੀਰਤਨ

ਇਸ ਸਬੰਧੀ ਜ਼ਿਲ੍ਹਾ ਪੁਲਸ ਮੁਖੀ ਅਰੁਣ ਸੈਣੀ ਨੇ ਦੱਸਿਆ ਕਿ ਉਨ੍ਹਾਂ ਦੀ ਸੀ.ਆਈ.ਏ ਸਟਾਫ ਦੀ ਟੀਮ ਗਸ਼ਤ ਦੇ ਸਬੰਧ ’ਚ ਸੁਜਾਨਪੁਰ ਵਿਚ ਮੌਜੂਦ ਸੀ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਕਤ ਤਿੰਨੇ ਲੋਕ ਲਾਟਰੀ ਦੀ ਆੜ ਵਿਚ ਦੜੇ ਸੱਟੇ ਦਾ ਕਾਰੋਬਾਰ ਕਰਦੇ ਹਨ। ਇਸ ਦੇ ਚੱਲਦੇ ਪੁਲਸ ਨੇ ਤੁਰੰਤ ਛਾਪਾ ਮਾਰ ਕੇ ਉਕਤ ਤਿੰਨਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਤਾਲਾਸ਼ੀ ਦੌਰਾਨ ਦੋਸ਼ੀਆਂ ਤੋਂ 2 ਕੰਪਿਊਟਰ, 1 ਕੈਲਕੂਲੇਟਰ, 4 ਡਾਇਰੀਆਂ, 56 ਹੱਥ ਲਿਖੀ ਪਰਚੀਆਂ, 18,06,970 ਨਗਦੀ ਬਰਾਮਦ ਕੀਤੀ। ਪੁਲਸ ਨੇ ਤਿੰਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।

ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼


rajwinder kaur

Content Editor

Related News