ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਸਰਕਾਰ ਦਾ ਸਿੱਖ ਵਿਰੋਧੀ ਰਵੱਈਆ: ਐਡਵੋਕੇਟ ਧਾਮੀ

Thursday, Jul 30, 2026 - 05:59 PM (IST)

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਸਰਕਾਰ ਦਾ ਸਿੱਖ ਵਿਰੋਧੀ ਰਵੱਈਆ: ਐਡਵੋਕੇਟ ਧਾਮੀ

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2026 ਸਬੰਧੀ ਸਿੱਖ ਕੌਮ ਵੱਲੋਂ ਉਠਾਏ ਗਏ ਗੰਭੀਰ ਇਤਰਾਜ਼ਾਂ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਗਏ ਆਦੇਸ਼ਾਂ ਪ੍ਰਤੀ ਪੰਜਾਬ ਸਰਕਾਰ ਦਾ ਰਵੱਈਆ ਬੇਹੱਦ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੋਧਾਂ ਦਾ ਖਰੜਾ ਭੇਜਣ ਦੀ ਬਜਾਏ ਕੇਵਲ ਆਪਣਾ ਸਪਸ਼ਟੀਕਰਨ ਭੇਜਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ

ਉਨ੍ਹਾਂ ਕਿਹਾ ਕਿ ਇੱਕ ਮਹੀਨੇ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਨਾ ਤਾਂ ਆਦੇਸ਼ਾਂ ਅਨੁਸਾਰ ਸੋਧਾਂ ਦਾ ਖਰੜਾ ਭੇਜਿਆ ਅਤੇ ਨਾ ਹੀ ਸਿੱਖ ਕੌਮ ਵੱਲੋਂ ਪ੍ਰਗਟਾਏ ਗਏ ਇਤਰਾਜ਼ਾਂ ਦਾ ਸੰਤੁਸ਼ਟੀਜਨਕ ਹੱਲ ਪੇਸ਼ ਕੀਤਾ। ਇਸ ਦੀ ਬਜਾਏ ਸਰਕਾਰ ਵੱਲੋਂ ਆਪਣਾ ਸਪਸ਼ਟੀਕਰਨ ਭੇਜ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਸਿੱਧੇ ਤੌਰ ’ਤੇ ਨਕਾਰਨ ਦੀ ਕੋਸ਼ਿਸ਼ ਕੀਤੀ ਹੈ।

ਇਹ ਵੀ ਪੜ੍ਹੋ- ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਫਿਰ ਦੂਜੀ ਮੰਜ਼ਿਲ ਤੋਂ ਹੇਠਾਂ ਸੁੱਟਿਆ

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਵਤੀਰਾ ਸਪੱਸ਼ਟ ਤੌਰ ’ਤੇ ਸਿੱਖ ਵਿਰੋਧੀ ਸੋਚ ਨੂੰ ਉਜਾਗਰ ਕਰਦਾ ਹੈ। ਜਦੋਂ ਸਿੱਖ ਕੌਮ ਦੇ ਸਰਵਉੱਚ ਅਸਥਾਨ ਵੱਲੋਂ ਸਰਬਸੰਮਤੀ ਨਾਲ ਦਿੱਤੇ ਗਏ ਆਦੇਸ਼ਾਂ ਨੂੰ ਹੀ ਨਜ਼ਰਅੰਦਾਜ਼ ਕੀਤਾ ਜਾਵੇ ਤਾਂ ਇਹ ਧਾਰਮਿਕ ਸੰਸਥਾਵਾਂ ਪ੍ਰਤੀ ਸਰਕਾਰ ਦੇ ਸਤਿਕਾਰ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

ਇਹ ਵੀ ਪੜ੍ਹੋ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖਾਸ ਖ਼ਬਰ, SGPC ਨੇ ਮੰਗੇ ਪਾਸਪੋਰਟ

ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦਾ ਸਤਿਕਾਰ ਕਰਕੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2026 ਵਿੱਚ ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ ਲੋੜੀਂਦੀਆਂ ਸੋਧਾਂ ਕਰਕੇ ਸੋਧਿਆ ਹੋਇਆ ਖਰੜਾ ਭੇਜਣ ਦੀ ਬਜਾਏ ਸਰਕਾਰ ਨੇ ਉਨ੍ਹਾਂ ਦੇ ਭੇਜੇ ਸੁਝਾਵਾਂ ਨੂੰ ਨਕਾਰਨ ਦਾ ਯਤਨ ਕੀਤਾ ਹੈ, ਸਰਕਾਰ ਦਾ ਇਹ ਕਦਮ ਠੀਕ ਦਿਸ਼ਾ ਵੱਲ ਨਹੀਂ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


 


author

Shivani Bassan

Content Editor

Related News