33 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਤੇ 30 ਕਿਲੋ ਲਾਹਣ ਸਮੇਤ 3 ਗ੍ਰਿਫਤਾਰ

Thursday, Oct 29, 2020 - 02:22 AM (IST)

33 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਤੇ 30 ਕਿਲੋ ਲਾਹਣ ਸਮੇਤ 3 ਗ੍ਰਿਫਤਾਰ

ਗੁਰਦਾਸਪੁਰ-ਜ਼ਿਲ੍ਹਾ ਗੁਰਦਾਸਪੁਰ 'ਚ ਤਿੰਨ ਥਾਣਿਆਂ ਦੀ ਪੁਲਸ ਛਾਪੇਮਾਰੀ ਦੌਰਾਨ 33 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਅਤੇ 30 ਕਿਲੋ ਲਾਹਣ ਸਮੇਤ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਐੱਸ. ਐੱਸ. ਪੀ. ਡਾ. ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਥਾਣਾ ਧਾਰੀਵਾਲ ਦੀ ਪੁਲਸ ਨੇ ਗੁਪਤ ਸੂਚਨਾ 'ਤੇ ਬਾਜੂ ਪੁੱਤਰ ਜੋਗਿੰਦਰ ਲਾਲ ਵਾਸੀ ਸੁਜਾਨਪੁਰ ਨੂੰ 15 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ, ਥਾਣਾ ਦੀਨਾਨਗਰ ਦੀ ਪੁਲਸ ਨੇ ਨਰੇਸ਼ ਕੁਮਾਰ ਪੁੱਤਰ ਕੇਵਲ ਵਾਸੀ ਡੀਡਾ ਸਾਂਸੀਆਂ ਨੂੰ 18 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਅਤੇ ਥਾਣਾ ਕਾਹਨੂੰਵਾਨ ਦੀ ਪੁਲਸ ਨੇ ਰਜਿੰਦਰ ਸਿੰਘ ਉਰਫ ਰਾਜੂ ਪੁੱਤਰ ਗੁਰਨਾਮ ਸਿੰਘ ਵਾਸੀ ਤੁਗਲਵਾਲ ਨੂੰ 30 ਕਿਲੋ ਲਾਹਣ ਸਮੇਤ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਖਿਲਾਫ ਮਾਮਲੇ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
 


author

Deepak Kumar

Content Editor

Related News