ਅੰਮ੍ਰਿਤਸਰ ’ਚ ਗੈਰਕਾਨੂੰਨੀ ਹਥਿਆਰਾਂ ਦਾ ਨੈੱਟਵਰਕ ਬੇਨਕਾਬ, 6 ਪਿਸਤੌਲ ਸਮੇਤ 2 ਤਸਕਰ ਗ੍ਰਿਫਤਾਰ

Wednesday, Jan 21, 2026 - 01:58 PM (IST)

ਅੰਮ੍ਰਿਤਸਰ ’ਚ ਗੈਰਕਾਨੂੰਨੀ ਹਥਿਆਰਾਂ ਦਾ ਨੈੱਟਵਰਕ ਬੇਨਕਾਬ, 6 ਪਿਸਤੌਲ ਸਮੇਤ 2 ਤਸਕਰ ਗ੍ਰਿਫਤਾਰ

ਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਜੁੜੇ ਇੱਕ ਸਰਹੱਦੀ ਗੈਰਕਾਨੂੰਨੀ ਹਥਿਆਰ ਤਸਕਰੀ ਮੋਡੀਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 6 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਐਕਸ ਰਾਹੀਂ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ ਪੈ ਗਿਆ ਭੜਥੂ, ਥਾਈਲੈਂਡ ਤੋਂ ਕਰੋੜਾਂ ਦੀ ਡਰੱਗ ਲੈ ਕੇ ਪੁੱਜੀ ਮੁਕਤਸਰ ਦੀ ਮੁਟਿਆਰ ਕਾਬੂ

ਉਨ੍ਹਾਂ ਦੱਸਿਆ ਕਿ ਬਰਾਮਦ ਹਥਿਆਰਾਂ ਵਿੱਚ ਦੋ ਗਲੌਕ ਪਿਸਤੌਲ ਅਤੇ ਚਾਰ .30 ਬੋਰ ਪਿਸਤੌਲ ਸ਼ਾਮਲ ਹਨ, ਜਦਕਿ ਦੋ ਜ਼ਿੰਦਾ ਕਾਰਤੂਸ ਵੀ ਕਬਜ਼ੇ ਵਿੱਚ ਲਏ ਗਏ ਹਨ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਗੈਂਗਸਟਰਾਂ ਨੂੰ ਗੈਰਕਾਨੂੰਨੀ ਹਥਿਆਰ ਸਪਲਾਈ ਕਰ ਰਹੇ ਸਨ।

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਦਾ ਵੱਡੀ ਚੇਤਾਵਨੀ: ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦਾ ਅਲਰਟ ਜਾਰੀ

ਪੁਲਸ ਨੇ ਇਸ ਮਾਮਲੇ ਸਬੰਧੀ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿੱਚ ਅਸਲਾ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ। ਅਧਿਕਾਰੀਆਂ ਅਨੁਸਾਰ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਤੱਕ ਪਹੁੰਚਿਆ ਜਾ ਸਕੇ।

PunjabKesari

ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਦੇ ਐਨਕਾਊਂਟਰ 'ਚ ਗੈਂਗਸਟਰ ਮਨੀ ਪ੍ਰਿੰਸ ਢੇਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


 


author

Shivani Bassan

Content Editor

Related News