ਛੇਹਰਟਾ ’ਚ ਨਾਜਾਇਜ਼ ਕਮਰਸ਼ੀਅਲ ਕੰਪਲੈਕਸ ’ਤੇ ਚੱਲਿਆ ਪੀਲਾ ਪੰਜਾ, 9 ਦੁਕਾਨਾਂ ਢਾਹੀਆਂ
Wednesday, Nov 04, 2026 - 10:38 AM (IST)
ਅੰਮ੍ਰਿਤਸਰ (ਰਮਨ)- ਸ਼ਹਿਰ ਵਿਚ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਨਗਰ ਨਿਗਮ ਵੱਲੋਂ ਕਾਰਵਾਈ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ’ਤੇ ਐੱਮ. ਟੀ. ਪੀ. ਵਿਭਾਗ ਦੀ ਟੀਮ ਨੇ ਛੇਹਰਟਾ ਇਲਾਕੇ ਵਿਚ ਕਾਰਵਾਈ ਕਰਦਿਆਂ ਬਿਨਾਂ ਮਨਜ਼ੂਰੀ ਤਿਆਰ ਕੀਤੇ ਜਾ ਰਹੇ ਕਮਰਸ਼ੀਅਲ ਕੰਪਲੈਕਸ ਦੀਆਂ 9 ਦੁਕਾਨਾਂ ਨੂੰ ਢਾਹ ਦਿੱਤਾ। ਜਾਂਚ ਦੌਰਾਨ ਸਾਹਮਣੇ ਆਇਆ ਕਿ ਇਸ ਨਿਰਮਾਣ ਲਈ ਨਗਰ ਨਿਗਮ ਤੋਂ ਕੋਈ ਮਨਜ਼ੂਰੀ ਨਹੀਂ ਲਈ ਗਈ ਸੀ ਅਤੇ ਨਾ ਹੀ ਇਮਾਰਤ ਦਾ ਨਕਸ਼ਾ ਪਾਸ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ-ਪੰਜਾਬ: ਵੱਡੇ ਹਾਦਸੇ ਨੇ ਉਜਾੜ'ਤਾ ਪਰਿਵਾਰ, ਘਰ 'ਚ ਪਿਓ-ਪੁੱਤ ਦੇ ਵਿੱਛੇ ਸੱਥਰ
ਜਾਣਕਾਰੀ ਅਨੁਸਾਰ ਛੇਹਰਟਾ ਇਲਾਕੇ ਵਿਚ ਇਕ ਪੁਰਾਣੀ ਇਮਾਰਤ ਦੀ ਆੜ ਹੇਠ ਕਮਰਸ਼ੀਅਲ ਕੰਪਲੈਕਸ ਤਿਆਰ ਕੀਤਾ ਜਾ ਰਿਹਾ ਸੀ। ਇਸ ਦੌਰਾਨ ਉਥੇ 9 ਦੁਕਾਨਾਂ ਦਾ ਨਿਰਮਾਣ ਕਰ ਦਿੱਤਾ ਗਿਆ ਸੀ। ਨਗਰ ਨਿਗਮ ਦੇ ਨਿਯਮਾਂ ਅਨੁਸਾਰ ਲੋੜੀਂਦੀਆਂ ਪ੍ਰਵਾਨਗੀਆਂ ਤੋਂ ਬਿਨਾਂ ਕੀਤੀ ਜਾ ਰਹੀ ਇਸ ਉਸਾਰੀ ਦਾ ਨੋਟਿਸ ਲੈਂਦਿਆਂ ਐੱਮ. ਟੀ. ਪੀ. ਵਿਭਾਗ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਡਿਮੋਲਿਸ਼ਨ ਮੁਹਿੰਮ ਚਲਾਈ ਅਤੇ ਨਾਜਾਇਜ਼ ਤੌਰ ’ਤੇ ਬਣਾਈਆਂ ਗਈਆਂ ਦੁਕਾਨਾਂ ਨੂੰ ਢਾਹ ਦਿੱਤਾ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਵੱਲੋਂ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਸ਼ਹਿਰ ਵਿਚ ਬਿਨਾਂ ਮਨਜ਼ੂਰੀ ਹੋਣ ਵਾਲੀਆਂ ਉਸਾਰੀਆਂ ਨੂੰ ਬਰਦਾਸ਼ਤ ਨਾ ਕੀਤਾ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਇਨ੍ਹਾਂ ਨਿਰਦੇਸ਼ਾਂ ਤਹਿਤ ਐੱਮ. ਟੀ. ਪੀ. ਵਿਭਾਗ ਵੱਲੋਂ ਨਾਜਾਇਜ਼ ਕਮਰਸ਼ੀਅਲ ਇਮਾਰਤਾਂ ਅਤੇ ਦੁਕਾਨਾਂ ਦੀ ਉਸਾਰੀ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਮੌਕੇ ’ਤੇ ਕੀਤੀ ਗਈ ਕਾਰਵਾਈ ਦੌਰਾਨ ਏ. ਟੀ. ਪੀ. ਸੁਖਦੇਵ ਵਸ਼ਿਸ਼ਟ ਸਮੇਤ ਡਿਮੋਲਿਸ਼ਨ ਸਟਾਫ਼ ਦੇ ਵਿਵੇਕ ਅਤੇ ਮੰਗਤ ਸਿੰਘ ਮੌਜੂਦ ਰਹੇ। ਟੀਮ ਵੱਲੋਂ ਨਿਯਮਾਂ ਦੀ ਉਲੰਘਣਾ ਕਰਕੇ ਕੀਤੇ ਗਏ ਨਿਰਮਾਣ ਨੂੰ ਹਟਾਉਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਨਾਜਾਇਜ਼ ਉਸਾਰੀਆਂ ’ਤੇ ਨਿਗਮ ਦੀ ਨਜ਼ਰ
ਜ਼ਿਕਰਯੋਗ ਹੈ ਕਿ ਸ਼ਹਿਰ ਵਿਚ ਕਮਰਸ਼ੀਅਲ ਇਮਾਰਤਾਂ, ਦੁਕਾਨਾਂ ਅਤੇ ਹੋਰ ਨਿਰਮਾਣ ਕਾਰਜਾਂ ਲਈ ਨਗਰ ਨਿਗਮ ਤੋਂ ਨਿਯਮਾਂ ਅਨੁਸਾਰ ਮਨਜ਼ੂਰੀ ਲੈਣੀ ਅਤੇ ਨਕਸ਼ਾ ਪਾਸ ਕਰਵਾਉਣਾ ਲਾਜ਼ਮੀ ਹੈ। ਛੇਹਰਟਾ ਵਿਚ 9 ਦੁਕਾਨਾਂ ਖ਼ਿਲਾਫ਼ ਕੀਤੀ ਗਈ ਇਸ ਕਾਰਵਾਈ ਨਾਲ ਨਿਗਮ ਨੇ ਬਿਨਾਂ ਪ੍ਰਵਾਨਗੀ ਉਸਾਰੀਆਂ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਹੈ। ਹੁਣ ਦੇਖਣਾ ਹੋਵੇਗਾ ਕਿ ਐੱਮ. ਟੀ. ਪੀ. ਵਿਭਾਗ ਵੱਲੋਂ ਸ਼ਹਿਰ ਦੇ ਹੋਰਨਾਂ ਇਲਾਕਿਆਂ ਵਿਚ ਵੀ ਨਾਜਾਇਜ਼ ਉਸਾਰੀਆਂ ਦੀ ਜਾਂਚ ਕਰਕੇ ਇਸੇ ਤਰ੍ਹਾਂ ਕਾਰਵਾਈ ਜਾਰੀ ਰੱਖੀ ਜਾਂਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
