ਪੁਲਸ ਦੀ ਵੱਖ-ਵੱਖ ਮਾਮਲਿਆਂ ''ਚ ਵੱਡੀ ਕਾਰਵਾਈ, ਨਾਜਾਇਜ਼ ਪਟਾਕਾ ਫੈਕਟਰੀ ਦਾ ਪਰਦਾਫਾਸ਼, ਵੱਡੇ ਹਥਿਆਰ ਵੀ ਬਰਾਮਦ

Monday, Oct 19, 2026 - 01:49 PM (IST)

ਪੁਲਸ ਦੀ ਵੱਖ-ਵੱਖ ਮਾਮਲਿਆਂ ''ਚ ਵੱਡੀ ਕਾਰਵਾਈ, ਨਾਜਾਇਜ਼ ਪਟਾਕਾ ਫੈਕਟਰੀ ਦਾ ਪਰਦਾਫਾਸ਼, ਵੱਡੇ ਹਥਿਆਰ ਵੀ ਬਰਾਮਦ

ਜੰਡਿਆਲਾ ਗੁਰੂ- ਤਿਉਹਾਰਾਂ ਦੇ ਮੱਦੇਨਜ਼ਰ ਜੰਡਿਆਲਾ ਗੁਰੂ ਪੁਲਸ ਵੱਲੋਂ ਚਲਾਏ ਜਾ ਰਹੇ ਵਿਸ਼ੇਸ਼ ਚੈਕਿੰਗ ਅਭਿਆਨ ਤੇ ਨਾਕਾਬੰਦੀ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਡੀਐੱਸਪੀ ਬਲਜੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਲਾਕੇ 'ਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਨਕੇਲ ਕੱਸਣ ਲਈ ਪੁਲਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਪੁਲਸ ਨੂੰ ਨਾਜਾਇਜ਼ ਪਟਾਕੇ ਬਣਾਉਣ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਿਰੁੱਧ ਵੱਡੀ ਕਾਮਯਾਬੀ ਮਿਲੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਇਸ ਗੈਂਗਸਟਰ ਦੀ ਪਤਨੀ ਲੜੇਗੀ ਚੋਣ, ਸਿਆਸਤ 'ਚ ਮਚੀ ਹਲਚਲ

ਡੀਐੱਸਪੀ ਬਲਜੀਤ ਸਿੰਘ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਡਾਲਾ ਪੁਲਸ ਚੌਕੀ ਦੇ ਇੰਚਾਰਜ ਏਐੱਸਆਈ ਜਤਿੰਦਰ ਪਾਲ ਨੂੰ ਇੱਕ ਗੁਪਤ ਅਤੇ ਪੁਖ਼ਤਾ ਸੂਚਨਾ ਮਿਲੀ ਸੀ। ਸੂਚਨਾ ਅਨੁਸਾਰ, ਵਡਾਲਾ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਵਿੱਚ ਸਥਿਤ ਇੱਕ ਕਿਰਾਏ ਦੇ ਮਕਾਨ ਵਿੱਚ ਬਿਨਾਂ ਕਿਸੇ ਮਨਜ਼ੂਰੀ ਅਤੇ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਦਿਆਂ ਨਾਜਾਇਜ਼ ਤੌਰ ’ਤੇ ਪਟਾਕੇ ਤਿਆਰ ਕੀਤੇ ਜਾ ਰਹੇ ਸਨ। ਸੂਚਨਾ ਮਿਲਦਿਆਂ ਹੀ ਪੁਲਸ ਟੀਮ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਪੁਲਸ ਨੇ ਮੌਕੇ ਤੋਂ 1,200 ਹਵਾਈਆਂ, 300 ਗ੍ਰਾਮ ਪੋਟਾਸ਼, ਕੋਲਾ, 1,550 ਕਿਲੋਗ੍ਰਾਮ ਨਿੰਜਾ ਸਮੱਗਰੀ ਅਤੇ ਪਟਾਕੇ ਬਣਾਉਣ ਵਿੱਚ ਵਰਤੇ ਜਾਣ ਵਾਲੇ ਵੱਖ-ਵੱਖ ਪਲਾਸਟਿਕ ਦੇ ਉਪਕਰਣ ਬਰਾਮਦ ਕੀਤੇ। ਪਟਾਕੇ ਬਣਾਉਣ ਦਾ ਇਹ ਸਾਰਾ ਕੰਮ ਬੇਹੱਦ ਅਸੁਰੱਖਿਅਤ ਮਾਹੌਲ 'ਚ ਨਾਜਾਇਜ਼ ਤਰੀਕੇ ਨਾਲ ਕੀਤਾ ਜਾ ਰਿਹਾ ਸੀ। ਪੁਲਸ ਨੇ ਮੌਕੇ ਤੋਂ ਤਿੰਨ ਮੁਲਜ਼ਮਾਂ ਸਾਹਿਬ ਸਿੰਘ, ਸ਼ਿਵਾ ਅਤੇ ਕਲਬੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਥਾਣਾ ਜੰਡਿਆਲਾ ਗੁਰੂ ਵਿਖੇ ਐੱਫਆਈਆਰ ਨੰਬਰ 335 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮਕਾਨ ਮਾਲਕ ਵਿਰੁੱਧ ਵੀ ਸੂਚਨਾ ਨਾ ਦੇਣ ਦੇ ਦੋਸ਼ ਹੇਠ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ-ਹਰਸਿਮਰਤ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਪਰਵਿੰਦਰ ਝੋਟਾ ਕਤਲ ਕਾਂਡ ਦੀ CBI ਜਾਂਚ ਦੀ ਮੰਗ

ਇਸ ਤੋਂ ਇਲਾਵਾ, ਨਵਾਂ ਪਿੰਡ ਪੁਲਸ ਚੌਕੀ ਦੇ ਇੰਚਾਰਜ ਏਐੱਸਆਈ ਤਰਜਿੰਦਰ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਹਾਈਵੇਅ ’ਤੇ ਹਵੇਲੀ ਨੇੜੇ ਕੀਤੀ ਗਈ ਵਿਸ਼ੇਸ਼ ਨਾਕਾਬੰਦੀ ਦੌਰਾਨ ਦੋ ਮੋਟਰਸਾਈਕਲਾਂ ’ਤੇ ਸਵਾਰ ਚਾਰ ਸ਼ੱਕੀ ਵਿਅਕਤੀਆਂ ਨੂੰ ਰੋਕਿਆ ਗਿਆ। ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ ਇੱਕ 9 ਐੱਮਐੱਮ ਗਲੌਕ ਪਿਸਤੌਲ, ਇੱਕ ਮੈਗਜ਼ੀਨ, ਤਿੰਨ ਜ਼ਿੰਦਾ ਕਾਰਤੂਸ ਅਤੇ 1,05,000 ਰੁਪਏ ਦੀ ਹਵਾਲਾ ਰਾਸ਼ੀ ਬਰਾਮਦ ਹੋਈ। ਮੁਲਜ਼ਮਾਂ ਦੇ ਮੋਬਾਈਲ ਫ਼ੋਨਾਂ ਦੀ ਮੁੱਢਲੀ ਜਾਂਚ ਦੌਰਾਨ ਪਾਕਿਸਤਾਨ ਵਿੱਚ ਮੌਜੂਦ ਸ਼ੱਕੀ ਤੱਤਾਂ ਨਾਲ ਉਨ੍ਹਾਂ ਦੇ ਸੰਪਰਕ ਹੋਣ ਦੇ ਸੰਕੇਤ ਮਿਲੇ ਹਨ।

ਇਹ ਵੀ ਪੜ੍ਹੋ- ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ ਹੈਰੋਇਨ ਬਰਾਮਦ

ਪੁਲਸ ਨੇ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਹੈ, ਤਾਂ ਜੋ ਗਿਰੋਹ ਦੇ ਹੋਰ ਸੰਪਰਕਾਂ ਅਤੇ ਹਥਿਆਰਾਂ ਦੀ ਸਪਲਾਈ ਲੜੀ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ। ਇਸ ਦੌਰਾਨ ਡੀਐੱਸਪੀ ਬਲਜੀਤ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤਿਉਹਾਰਾਂ ਦੌਰਾਨ ਸਿਰਫ਼ ਗ੍ਰੀਨ ਪਟਾਕਿਆਂ ਦੀ ਹੀ ਵਰਤੋਂ ਕਰਨ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸ਼ਾਂਤੀ ਅਤੇ ਭਾਈਚਾਰਕ ਸਾਂਝ ਨਾਲ ਤਿਉਹਾਰ ਮਨਾਉਣ।

ਇਹ ਵੀ ਪੜ੍ਹੋ- ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ ਲੱਗੇਗਾ ਝਟਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News