ਨਾਜਾਇਜ਼ ਸ਼ਰਾਬ ਸਮੇਤ ਦੋ ਲੋਕਾਂ ਨੂੰ ਕਾਬੂ ਕਰਕੇ ਪੁਲਸ ਨੇ ਮਾਮਲਾ ਦਰਜ ਕੀਤਾ
Tuesday, May 19, 2026 - 04:41 PM (IST)
ਗੁਰਦਾਸਪੁਰ (ਵਿਨੋਦ) : ਗੁਰਦਾਸਪੁਰ ਪੁਲਸ ਵੱਲੋਂ ਨਾਜਾਇਜ਼ ਸ਼ਰਾਬ ਸਮੇਤ ਦੋ ਲੋਕਾਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਬਹਿਰਾਮਪੁਰ ਪੁਲਸ ਸਟੇਸ਼ਨ ’ਚ ਤਾਇਨਾਤ ਏ.ਐੱਸ.ਆਈ ਜਗੀਰ ਚੰਦ ਨੇ ਦੱਸਿਆ ਕਿ ਉਸ ਨੇ ਗਸ਼ਤ ਦੌਰਾਨ ਮੁਲਜ਼ਮ ਸਰਸਵਤੀ ਪਤਨੀ ਜਗਦੀਸ਼ ਰਾਜ ਵਾਸੀ ਦੋਦਵਾਂ ਦੇ ਘਰ ਰੇਡ ਕਰਕੇ ਦੋਸ਼ਣ ਨੂੰ 6750 ਮਿ.ਲੀ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਤਰ੍ਹਾਂ ਥਾਣਾ ਸਦਰ ਪੁਲਸ ਗੁਰਦਾਸਪੁਰ ’ਚ ਤਾਇਨਾਤ ਏ.ਐੱਸ.ਆਈ ਮਨਜੀਤ ਸਿੰਘ ਨੇ ਦੱਸਿਆ ਕਿ ਉਸ ਨੇ ਪੁਲਸ ਪਾਰਟੀ ਦੇ ਨਾਲ ਦੋਸ਼ੀ ਜੋਧਾ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਇੰਦਰਾਂਵਾਲ ਦੇ ਘਰ ਰੇਡ ਕਰਕੇ ਦੋਸ਼ੀ ਨੂੰ 7500 ਮਿ.ਲੀ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ।
