ਨਾਜਾਇਜ਼ ਸ਼ਰਾਬ ਬਰਾਮਦ, 2 ਵਿਰੁੱਧ ਕੇਸ ਦਰਜ
Tuesday, Nov 06, 2018 - 01:14 AM (IST)

ਬਟਾਲਾ, (ਬੇਰੀ)- ਥਾਣਾ ਕਾਦੀਆਂ ਤੇ ਸਿਵਲ ਲਾਈਨ ਪੁਲਸ ਨੇ ਨਾਜਾਇਜ਼ ਸ਼ਰਾਬ ਬਰਾਮਦ ਕਰਦਿਆਂ 2 ਵਿਰੁੱਧ ਕੇਸ ਦਰਜ ਕੀਤਾ ਹੈ।
ਐੱਸ. ਆਈ. ਜਤਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਨੱਤ ਤੋਂ ਹਰਜੀਤ ਸਿੰਘ ਪੁੱਤਰ ਪਾਲ ਸਿੰਘ ਵਾਸੀ ਨੱਤ ਮੋਕਲ ਨੂੰ 6750 ਮਿ.ਲੀ. ਨਾਜਾਇਜ਼ ਸ਼ਰਾਬ ਅਤੇ 30 ਲੀਟਰ ਲਾਹਨ ਸਮੇਤ ਕਾਬੂ ਕਰ ਕੇ ਉਸ ਵਿਰੁੱਧ ਥਾਣਾ ਕਾਦੀਆਂ ਵਿਖੇ ਕੇਸ ਦਰਜ ਕਰ ਦਿੱਤਾ ਹੈ।
ਇਸੇ ਤਰ੍ਹਾਂ, ਥਾਣਾ ਸਿਵਲ ਲਾਈਨ ਦੇ ਏ. ਐੱਸ. ਆਈ. ਹਰਭਗਵਾਨ ਸਿੰਘ ਨੇ ਪੁਲਸ ਪਾਰਟੀ ਸਮੇਤ ਦੌਰਾਨੇ ਨਾਕਾਬੰਦੀ ਪੁਲ ਡਰੇਨ ਝਾਡ਼ੀਆਂਵਾਲ ਤੋਂ ਅਮਰਜੀਤ ਸਿੰਘ ਪੁੱਤਰ ਸੁਖਦੇਵ ਰਾਜ ਵਾਸੀ ਅਲੀਵਾਲ ਨੂੰ 10 ਬੋਤਲਾਂ ਨਾਜਾਇਜ਼ ਸ਼ਰਾਬ ਠੇਕਾ ਸਮੇਤ ਕਾਬੂ ਕਰੇ ਇਸ ਵਿਰੁੱਧ ਐਕਸਾਈਜ਼ ਐਕਟ ਤਹਿਤ ਉਕਤ ਥਾਣੇ ਵਿਚ ਕੇਸ ਦਰਜ ਕਰਨ ਉਪਰੰਤ ਇਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ।