ਕਾਰ ’ਚੋਂ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਬਰਾਮਦ, ਇਕ ਗ੍ਰਿਫ਼ਤਾਰ
Tuesday, Aug 27, 2024 - 06:44 PM (IST)
ਗੁਰਦਾਸਪੁਰ (ਹਰਮਨ, ਵਿਨੋਦ, ਹੇਮੰਤ)-ਗੁਰਦਾਸਪੁਰ ਪੁਲਸ ਨੇ ਨਾਕਾਬੰਦੀ ਦੌਰਾਨ ਇਕ ਕਾਰ ’ਚੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਇਸ ਮਾਮਲੇ ’ਚ ਥਾਣਾ ਪੁਰਾਣਾ ਸ਼ਾਲਾ ਦੀ ਪੁਲਸ ਨੇ ਕਾਰ ਸਵਾਰ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਥਾਣਾ ਪੁਰਾਣਾ ਸ਼ਾਲਾ ਦੀ ਥਾਣਾ ਮੁਖੀ ਕ੍ਰਿਸ਼ਮਾ ਨੇ ਦੱਸਿਆ ਕਿ ਥਾਣਾ ਦੀ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ, ਜਿਸ ਦੌਰਾਨ ਉਨ੍ਹਾਂ ਗੁਪਤ ਸੂਚਨਾ ਦੇ ਆਧਾਰ ’ਤੇ ਟੀ-ਪੁਆਇੰਟ ਭੈਣੀ ਮੀਲਮਾ ਵਿਖੇ ਨਾਕਾਬੰਦੀ ਦੌਰਾਨ ਗੱਡੀਆਂ ਦੀ ਚੈਕਿੰਗ ਕੀਤੀ, ਜਿਸ ਦੌਰਾਨ ਪੁਲਸ ਨੇ ਕਾਰ ਨੰਬਰ ਪੀ. ਬੀ. 09-ਜੀ-8387 ਨੂੰ ਰੋਕ ਕੇ ਚੈਕਿੰਗ ਕੀਤੀ ਤਾਂ ਕਾਰ ’ਚੋਂ 150 ਬੋਤਲਾਂ (1 ਲੱਖ 12 ਹਜ਼ਾਰ 500 ਮਿਲੀਲੀਟਰ) ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਇਸ ਮਾਮਲੇ ਵਿੱਚ ਕੁਲਦੀਪ ਸਿੰਘ ਵਾਸੀ ਕਠਾਨਾ ਖ਼ਿਲਾਫ਼ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ- ਦੋਸਤ ਬਣੇ ਦੁਸ਼ਮਣ, ਮਿਲ ਕੇ ਕੀਤਾ ਦੋਸਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਵਜ੍ਹਾ ਕਰੇਗੀ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ