ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਤੋਂ ਰੋਕਣ ’ਤੇ ਕੀਤੀ ਕੁੱਟਮਾਰ, ਹੋਇਆ ਗੰਭੀਰ ਜ਼ਖ਼ਮੀ

Thursday, Apr 28, 2022 - 10:20 AM (IST)

ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਤੋਂ ਰੋਕਣ ’ਤੇ ਕੀਤੀ ਕੁੱਟਮਾਰ, ਹੋਇਆ ਗੰਭੀਰ ਜ਼ਖ਼ਮੀ

ਅੰਮ੍ਰਿਤਸਰ (ਜ.ਬ) - ਥਾਣਾ ਲੋਪੋਕੇ ਦੀ ਪੁਲਸ ਨੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ’ਤੇ ਕੀਤੀ ਮਾਰਕੁੱਟ ਦੇ ਮਾਮਲੇ ਵਿਚ ਕਾਰਵਾਈ ਕਰਦੇ ਹੋਏ ਗੁਰਮੁੱਖ ਸਿੰਘ, ਕੁਲਦੀਪ ਸਿੰਘ, ਚਮਕੌਰ ਸਿੰਘ ਅਤੇ 6 ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਬਲਵੰਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਸ਼ਾਮ ਨੂੰ ਕਰੀਬ 7:30 ਵਜੇ ਜਾ ਰਹੇ ਸਨ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: 12ਵੀਂ ਜਮਾਤ ਦੇ ਵਿਦਿਆਰਥੀ ਦਾ ਗੋਲੀ ਮਾਰ ਕੀਤਾ ਕਤਲ, ਫੈਲੀ ਸਨਸਨੀ (ਤਸਵੀਰਾਂ)

ਇਸ ਦੌਰਾਨ ਉਨ੍ਹਾਂ ਨੇ ਦੇਖਿਆ ਕਿ ਮੁਲਜ਼ਮ ਟਰੈਕਟਰ-ਟਰਾਲੀ ਅਤੇ ਜੇ. ਸੀ. ਬੀ. ਮਸ਼ੀਨ ਨਾਲ ਰੇਤ ਦੀ ਗ਼ੈਰ-ਕਾਨੂੰਨੀ ਤੌਰ ਨਾਲ ਮਾਈਨਿੰਗ ਕਰ ਰੇਤ ਕੱਢ ਰਹੇ ਸਨ। ਜਦੋਂ ਉਨ੍ਹਾਂ ਨੂੰ ਅਜਿਹਾ ਨਾ ਕਰਨ ਲਈ ਕਿਹਾ ਗਿਆ ਤਾਂ ਮੁਲਜ਼ਮਾਂ ਨੇ ਉਨ੍ਹਾਂ ਦੀ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਰਕੇ ਉਹ ਗੰਭੀਰ ਜ਼ਖ਼ਮੀ ਹੋ ਗਏ। 


author

rajwinder kaur

Content Editor

Related News