ਪੱਟੀ ਵਿਖੇ ਨਾਜਾਇਜ਼ ਮਾਈਨਿੰਗ ਕਰਨ ਵਾਲਾ ਇਕ ਕਾਬੂ
Saturday, Jul 30, 2022 - 06:51 PM (IST)

ਪੱਟੀ (ਸੋਢੀ)-ਥਾਣਾ ਸਦਰ ਪੱਟੀ ਦੀ ਪੁਲਸ ਨੇ ਇਕ ਵਿਅਕਤੀ ਨੂੰ ਰੇਤ ਦੀ ਭਰੀ ਟਰਾਲੀ ਸਮੇਤ ਕਾਬੂ ਕੀਤਾ ਹੈ, ਜੋ ਕਿ ਰੇਤ ਚੋਰੀ ਕਰਕੇ ਅੱਗੇ ਵੇਚਦਾ ਸੀ। ਥਾਣਾ ਸਦਰ ਪੱਟੀ ਦੇ ਏ. ਐੱਸ. ਆਈ. ਮੁਖਤਿਆਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਜੱਲੋਕੇ ਦਰਿਆ ਤੋਂ ਚੋਰੀ ਕੀਤੀ ਰੇਤ ਅੱਗੇ ਵੇਚੀ ਜਾ ਰਹੀ ਸੀ, ਇਕ ਟਰਾਲਾ ਨੰਬਰ ਪੀ.ਬੀ 05 ਏ 4777 ਨੂੰ ਕਾਬੂ ਕਰ ਲਿਆ ਗਿਆ। ਮੁਲਜ਼ਮ ਦੀ ਪਹਿਚਾਣ ਗੁਰਸਾਹਿਬ ਸਿੰਘ ਵਾਸੀ ਦੁਬਲੀ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਮਾਈਨਿੰਗ ਐਕਟ ਤਹਿਤ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।