ਨਾਜਾਇਜ਼ ਸ਼ਰਾਬ ਸਮੇਤ ਪੁਲਸ ਨੇ ਇਕ ਵਿਅਕਤੀ ਕੀਤਾ ਗ੍ਰਿਫ਼ਤਾਰ

08/08/2022 2:08:13 PM

ਗੁਰਦਾਸਪੁਰ (ਜੀਤ ਮਠਾਰੂ) - ਥਾਣਾ ਪੁਰਾਣਾ ਸ਼ਾਲਾ ਦੀ ਪੁਲਸ ਨੇ 75 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਧੁੱਸੀ ਬੰਨ ਮੋੜ ਭੈਣੀ ਮੀਲਮਾਂ ਤੋਂ ਕਰਤਾਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਮੋਚਪੁਰ ਨੂੰ ਸ਼ੱਕ ਦੇ ਆਧਾਰ 'ਤੇ ਬਿਨਾ ਨੰਬਰ ਵਾਲੇ ਮੋਟਰਸਾਇਕਲ ਸਮੇਤ ਕਾਬੂ ਕੀਤਾ ਹੈ। 

ਪੁਲਸ ਨੇ ਜਦੋਂ ਵਿਅਕਤੀ ਦੇ ਮੋਟਰਸਾਇਕਲ ਦੇ ਪਿੱਛੇ ਬੰਨੇ ਦੋ ਪਲਾਸਟਿਕ ਦੇ ਕੈਨ ਚੈੱਕ ਕੀਤੇ ਤਾਂ ਉਨ੍ਹਾਂ ਵਿਚੋ 75 ਹਜ਼ਾਰ ਮਿਲੀਲੀਟਰ ਨਜਾਇਜ ਸ਼ਰਾਬ ਬਰਾਮਦ ਹੋਈ। ਪੁਲਸ ਨੇ ਨਾਜਾਇਜ਼ ਸ਼ਰਾਬ ਨੂੰ ਆਪਣੇ ਕਬਜ਼ੇ ’ਚ ਲੈਂਦੇ ਹੋਏ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
 


rajwinder kaur

Content Editor

Related News