500 ਕਿਲੋ ਲਾਹਣ, 2,40,000 ਐੱਮ. ਐੱਲ. ਨਾਜਾਇਜ਼ ਸ਼ਰਾਬ ਤੇ ਚਾਲੂ ਭੱਠੀ ਬਰਾਮਦ, ਇਕ ਗ੍ਰਿਫਤਾਰ

Sunday, Jun 29, 2025 - 12:57 PM (IST)

500 ਕਿਲੋ ਲਾਹਣ, 2,40,000 ਐੱਮ. ਐੱਲ. ਨਾਜਾਇਜ਼ ਸ਼ਰਾਬ ਤੇ ਚਾਲੂ ਭੱਠੀ ਬਰਾਮਦ, ਇਕ ਗ੍ਰਿਫਤਾਰ

ਅਜਨਾਲਾ (ਨਿਰਵੈਲ)-ਥਾਣਾ ਭਿੰਡੀ ਸੈਦਾਂ ਪੁਲਸ ਤਿੰਨ ਮੁਕੱਦਮਿਆਂ ’ਚ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕਰਕੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਸੀਨੀਅਰ ਕਪਤਾਨ ਪੁਲਸ ਮਨਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਭਿੰਡੀ ਸੈਦਾਂ ਪੁਲਸ ਅਤੇ ਐਕਸਾਈਜ਼ ਇੰਸਪੈਕਟਰ ਜਗਦੀਪ ਕੌਰ ਵੱਲੋਂ ਪਿੰਡ ਭਿੰਡੀ ਸੈਦਾਂ ਵਿੱਚ ਇਕ ਸਾਂਝਾ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ ਗਈ।

ਇਹ ਵੀ ਪੜ੍ਹੋਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

ਇਸ ਦੌਰਾਨ ਦਰਸ਼ਨ ਸਿੰਘ ਪੁੱਤਰ ਕਸ਼ਮੀਰ ਸਿੰਘ ਅਤੇ ਕਸ਼ਮੀਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀਆਨ ਪਿੰਡ ਭਿੰਡੀ ਸੈਦਾਂ ਦੇ ਘਰ ਸਰਚ ਕੀਤੀ ਗਈ। ਇਸ ਦੌਰਾਨ ਦਰਸ਼ਨ ਸਿੰਘ ਅਤੇ ਕਸ਼ਮੀਰ ਸਿੰਘ ਦੇ ਘਰੋਂ 100 ਕਿਲੋ ਲਾਹਣ, ਇਕ ਚਾਲੂ ਭੱਠੀ ਅਤੇ 15,000 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਹੋਈ।

ਇਹ ਵੀ ਪੜ੍ਹੋਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

ਇਸੇ ਤਰ੍ਹਾਂ ਸਰਚ ਆਪ੍ਰੇਸ਼ਨ ਦੌਰਾਨ ਰਾਜਬੀਰ ਸਿੰਘ ਪੁੱਤਰ ਗੁਰਮੇਜ ਸਿੰਘ ਅਤੇ ਗੁਰਮੇਜ ਸਿੰਘ ਪੁੱਤਰ ਇੰਦਰ ਸਿੰਘ ਵਾਸੀਆਨ ਪਿੰਡ ਭਿੰਡੀ ਸੈਦਾਂ ਦੇ ਘਰ ਸਰਚ ਕੀਤੀ ਗਈ। ਇਸ ਦੌਰਾਨ ਗੁਰਮੇਜ ਸਿੰਘ ਨੂੰ 1,50,000 ਐੱਮ. ਐੱਲ. ਨਜਾਇਜ਼ ਸ਼ਰਾਬ ਅਤੇ ਇਕ ਜਗਾੜੂ ਰੇਹੜੀ ਸਮੇਤ ਗ੍ਰਿਫਤਾਰ ਕਰ ਲਿਆ ਗਿਆ।

ਇਹ ਵੀ ਪੜ੍ਹੋਪੰਜਾਬ 'ਚ ਮੁਫਤ ਅਨਾਜ ਲੈਣ ਵਾਲੇ ਲੋਕਾਂ ਲਈ ਖ਼ਤਰੇ ਦੀ ਘੰਟੀ, ਪੋਰਟਲ 'ਚੋਂ ਡਿਲੀਟ ਹੋਣਗੇ ਨਾਂ

ਪੁਲਸ ਪਾਰਟੀ ਵੱਲੋਂ ਰਤਨ ਸਿੰਘ ਰੱਤੂ ਪੁੱਤਰ ਤਾਰਾ ਸਿੰਘ ਵਾਸੀ ਭਿੰਡੀ ਸੈਦਾਂ ਦੇ ਘਰੋਂ 400 ਕਿਲੋ ਲਾਹਣ, 75,000 ਐੱਮ. ਐੱਲ. ਨਾਜਾਇਜ਼ ਸ਼ਰਾਬ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ। ਇਸ ਸਬੰਧੀ ਉਕਤ ਮੁਲਜ਼ਮਾਂ ਖਿਲਾਫ ਥਾਣਾ ਭਿੰਡੀ ਸੈਦਾਂ ਵਿਖੇ ਮੁਕੱਦਮਾ ਦਰਜ ਕਰਕੇ ਤਫਤੀਸ਼ ਅਮਲ ’ਚ ਲਿਆਂਦੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News