ਨਾਜਾਇਜ਼ ਸ਼ਰਾਬ ਸਣੇ ਇਕ ਗ੍ਰਿਫਤਾਰ

Friday, Oct 12, 2018 - 02:43 AM (IST)

ਨਾਜਾਇਜ਼ ਸ਼ਰਾਬ ਸਣੇ ਇਕ ਗ੍ਰਿਫਤਾਰ

ਤਰਨਤਾਰਨ,  (ਰਾਜੂ)-  ਥਾਣਾ ਸਰਹਾਲੀ ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀ ਗਸ਼ਤ ਦੇ ਸਬੰਧ ਵਿੱਚ ਅੱਡਾ ਢੋਟੀਆਂ ਮੌਜੂਦ ਸੀ ਕਿ ਮੁਖਬਰ ਖਾਸ ਨੇ ਆ ਕੇ ਇਤਲਾਹ ਦਿੱਤੀ ਕਿ ਸੇਵਾ ਸਿੰਘ ਪੁੱਤਰ ਸੂਰਤਾ ਸਿੰਘ ਵਾਸੀ ਪੱਤੀ ਸ਼ੇਰੋਂ ਪਿੰਡ ਸ਼ੇਰੋਂ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਆਦੀ ਹੈ ਤੇ ਅੱਜ ਵੀ ਉਹ ਆਪਣੇ ਘਰ ’ਚ ਨਾਜਾਇਜ਼ ਸ਼ਰਾਬ ਕੱਢ ਰਿਹਾ ਹੈ। ਉਕਤ ਵਿਅਕਤੀ ਦੇ ਘਰ ਰੇਡ ਕਰਨ ’ਤੇ ਉਸ ਪਾਸੋਂ 6930 ਐੱਮ. ਐੱਲ. ਨਾਜਾਇਜ਼ ਸ਼ਰਾਬ ਬ੍ਰਾਮਦ ਕੀਤੀ ਗਈ।


Related News