ਨਾਜਾਇਜ਼ ਸ਼ਰਾਬ, ਲਾਹਣ ਅਤੇ ਹੋਰ ਸਾਮਾਨ ਸਮੇਤ ਇਕ ਕਾਬੂ, ਇਕ ਫ਼ਰਾਰ

Sunday, Jan 29, 2023 - 11:41 AM (IST)

ਤਰਨਤਾਰਨ (ਰਮਨ,ਜ.ਬ)- ਜ਼ਿਲ੍ਹਾ ਤਰਨਤਾਰਨ ਦੀ ਪੁਲਸ ਵਲੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਹੋਈ ਮੁਹਿੰਮ ਤਹਿਤ ਜ਼ਿਲ੍ਹਾ ਤਰਨਤਾਰਨ ਦੀ ਪੁਲਸ ਨੇ ਨਾਜਾਇਜ਼ ਸ਼ਰਾਬ, ਲਾਹਣ ਅਤੇ ਚਾਲੂ ਭੱਠੀ ਬਰਾਮਦ ਕਰਦਿਆਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ, ਜਦਕਿ ਇਕ ਵਿਅਕਤੀ ਫ਼ਰਾਰ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਮੋਟਰਸਾਈਕਲ ਸਵਾਰਾਂ ਨੇ ਸੜਕ ਕਿਨਾਰੇ ਖੜ੍ਹੇ ਨੌਜਵਾਨ ’ਤੇ ਚਲਾਈਆਂ ਗੋਲੀਆਂ, ਹਮਲਾਵਰ ਹੋਏ ਫ਼ਰਾਰ

ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਤਰਨਤਾਰਨ ਦੇ ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਬਲਵਿੰਦਰ ਸਿੰਘ ਉਰਫ਼ ਬਿੱਲਾ ਪੁੱਤਰ ਪ੍ਰੀਤਮ ਸਿੰਘ ਵਾਸੀ ਗੁਰੂ ਕਾ ਖੂਹ ਤਰਨਤਾਰਨ ਘਰ ਵਿਚ ਨਾਜਾਇਜ਼ ਸ਼ਰਾਬ ਤਿਆਰ ਕਰਕੇ ਵੇਚਣ ਦਾ ਧੰਦਾ ਕਰਦਾ ਹੈ, ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੇ ਛਾਪੇਮਾਰੀ ਕਰਕੇ ਬਲਵਿੰਦਰ ਸਿੰਘ ਉਰਫ਼ ਬਿੱਲਾ ਨੂੰ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰ ਲਿਆ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਭਗਵੰਤ ਸਿੰਘ ਨੇ ਮੁਖਬਰ ਦੀ ਇਤਲਾਹ ’ਤੇ ਪਿੰਡ ਚੋਹਲਾ ਸਾਹਿਬ ਨਿਵਾਸੀ ਉਤਮਜੀਤ ਸਿੰਘ ਉਰਫ਼ ਲਾਡਾ ਪੁੱਤਰ ਤਰਸੇਮ ਸਿੰਘ ਵਾਸੀ ਚੋਹਲਾ ਸਾਹਿਬ ਦੇ ਘਰ ਵਿਚੋਂ ਚਾਲੂ ਭੱਠੀ, 3000 ਮਿਲੀਲੀਟਰ ਨਾਜਾਇਜ਼ ਸ਼ਰਾਬ ਅਤੇ 130 ਲੀਟਰ ਲਾਹਣ ਬਰਾਮਦ ਕੀਤੀ। ਜਦਕਿ ਉਕਤ ਵਿਅਕਤੀ ਪੁਲਸ ਦੇ ਹੱਥ ਨਹੀਂ ਆਇਆ। ਉਕਤ ਮੁਲਜ਼ਮਾਂ ਦੇ ਖ਼ਿਲਾਫ਼ ਸਬੰਧਿਤ ਥਾਣਿਆਂ ’ਚ ਆਬਕਾਰੀ ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਨਸ਼ੇ 'ਚ ਟੱਲੀ ਪੰਜਾਬ ਪੁਲਸ ਮੁਲਾਜ਼ਮ ਦਾ ਕਾਰਾ, ਟਰੈਕਟਰ ਸਵਾਰ ਨੌਜਵਾਨ ਨੂੰ ਜ਼ਖ਼ਮੀ ਕਰਕੇ ਕੀਤਾ ਹਾਈ ਵੋਲਟੇਜ਼ ਡਰਾਮਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News