37,500 ਐਮ.ਐਲ. ਨਜਾਇਜ਼ ਸ਼ਰਾਬ ਬਰਾਮਦ, 3 ਕਾਬੂ
Friday, Oct 17, 2025 - 12:10 PM (IST)

ਗੁਰਦਾਸਪੁਰ(ਹਰਮਨ)–ਗੁਰਦਾਸਪੁਰ ਦੀ ਪੁਲਸ ਨੇ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ 37,500 ਐਮ.ਐਲ. ਨਜਾਇਜ਼ ਸ਼ਰਾਬ ਬਰਾਮਦ ਕਰਕੇ 2 ਨੂੰ ਕਾਬੂ ਕੀਤਾ ਹੈ। ਇਸ ਮੁਹਿੰਮ ਅਧੀਨ ਥਾਣਾ ਘੁੰਮਣ ਕਲਾ ਦੀ ਪੁਲਸ ਨੇ ਮੁੱਖੀ ਮਸੀਹ ਨਾਮਕ ਵਿਅਕਤੀ ਨੂੰ ਕਾਬੂ ਕਰਕੇ ਉਸ ਤੋਂ 15,000 ਐਮ.ਐਲ. ਨਜਾਇਜ਼ ਸ਼ਰਾਬ ਬਰਾਮਦ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ ਛੁੱਟੀਆਂ ਦੀ ਝੜੀ, ਨੋਟੀਫਿਕੇਸ਼ਨ ਜਾਰੀ
ਇਸ ਸਬੰਧੀ ਉਕਤ ਵਿਅਕਤੀ ਖਿਲਾਫ ਧਾਰਾ 61-1-14 ਅਬਕਾਰੀ ਐਕਟ ਅਧੀਨ ਥਾਣਾ ਘੁੰਮਣ ਕਲਾ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਦੀਨਾਨਗਰ ਦੀ ਪੁਲਿਸ ਨੇ ਇੱਕ ਔਰਤ ਨੂੰ ਗ੍ਰਿਫਤਾਰ ਕਰਕੇ ਉਸ ਤੋਂ 7,500 ਐਮ.ਐਲ. ਨਜਾਇਜ਼ ਸ਼ਰਾਬ** ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਵੀ ਔਰਤ ਵਿਰੁੱਧ ਅਬਕਾਰੀ ਐਕਟ ਦੀ ਧਾਰਾ 61-1-14 ਅਧੀਨ ਥਾਣਾ ਦੀਨਾਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਨੇ ਗੁਰਪ੍ਰੀਤ ਸਿੰਘ** ਨਾਮਕ ਵਿਅਕਤੀ ਨੂੰ ਕਾਬੂ ਕਰਕੇ ਉਸ ਤੋਂ ਵੀ 15,000 ਐਮ.ਐਲ. ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਸ ਨੇ ਉਕਤ ਤਿੰਨਾਂ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਸਕੂਲਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8