ਵਿਧਾਇਕ ਭੁੱਲਰ ਦੀ ਅਗਵਾਈ ''ਚ ਕਣਕ ਦੀ ਖਰੀਦ ਕਰਕੇ ਤੁਰੰਤ ਕੀਤੀ ਜਾਵੇਗੀ ਅਦਾਇਗੀ- ਗੁਰਸੇਵਕ ਸਿੰਘ ਸਿੱਧੂ

04/21/2018 11:04:10 AM

ਅਮਰਕੋਟ/ਵਲਟੋਹਾ (ਸੰਦੀਪ/ਗੁਰਮੀਤ/ਅਮਰਗੋਰ)—ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਅਨਾਜ ਮੰਡੀਆਂ ਵਿਚ ਲਿਆਂਦੀ ਕਣਕ ਦਾ ਇਕ-ਇਕ ਦਾਣਾ ਚੁੱਕਿਆ ਜਾਵੇਗਾ ਅਤੇ ਬਣਦੀ ਅਦਾਇਗੀ ਵੀ ਤੁਰੰਤ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਗੁਰਸੇਵਕ ਸਿੰਘ ਸਿੱਧੂ ਅਲਗੋਂ ਖੁਰਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ  ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਣਕ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਅਤੇ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵੱਲੋਂ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕਣਕ ਦੀ ਖਰੀਦ ਨੂੰ ਯਕੀਨੀ ਬਣਾ ਕੇ ਤੁਰੰਤ ਅਦਾਇਗੀ ਕੀਤੀ ਜਾਵੇ। ਉਨ੍ਹਾਂ ਨੇ ਆਖਿਆ ਕਿ ਵਿਧਾਇਕ ਭੁੱਲਰ ਦੀ ਅਗਵਾਈ ਹੇਠ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰ ਵਰਗ ਨੂੰ ਕੋਈ ਪਰੇਸ਼ਾਨੀ ਜਾਂ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ 'ਤੇ ਗੁਰਮੇਜ ਸਿੰਘ, ਮਨਦੀਪ ਸਿੰਘ, ਸੁਬੇਗ ਸਿੰਘ, ਹਰਚੰਦ ਸਿੰਘ, ਸਤਨਾਮ ਸਿੰਘ, ਬਲਕਾਰ ਸਿੰਘ, ਦਇਆ ਸਿੰਘ, ਬਲਵਿੰਦਰ ਸਿੰਘ, ਸੁਖਚੈਨ ਸਿੰਘ, ਛੀਨੂੰ, ਬੱਬੂ, ਰਾਣਾ ਆਦਿ ਹਾਜ਼ਰ ਸਨ।


Related News